29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀਆਂ ਤਿੰਨ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਆਪਣਾ ਸਥਾਨ ਬਣਾਇਆ

ਕਪੂਰਥਲਾ, 28 ਅਗਸਤ (ਵਿ. ਪ੍ਰ.)

ਅਜੀਤ ਡੈਸਕ 29-08-2026
ਕਪੂਰਥਲਾ, 28 ਅਗਸਤ (ਵਿ. ਪ੍ਰ.)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀਆਂ ਬੀ. ਕਾਮ ਚੌਥੇ ਸਮੈਸਟਰ ਦੀਆਂ ਵਿਦਿਆਰਥਣਾਂ ਸ਼ਹਿਨਾਜਦੀਪ ਕੌਰ ਨੇ 8.30 ਸੀ.ਜੀ.ਪੀ.ਏ., ਜਸਮੀਨ ਕੌਰ ਨੇ 8.34 ਸੀ.ਜੀ.ਪੀ.ਏ. ਤੇ ਗੁਰਜੀਤ ਕੌਰ ਨੇ 8.20 ਸੀ.ਜੀ.ਪੀ.ਏ. ਲੈ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਕ੍ਰਮਵਾਰ ਚੌਥਾ, ਸੱਤਵਾਂ ਤੇ 12ਵਾਂ ਸਥਾਨ ਪ੍ਰਾਪਤ ਕਰਕੇ ਇਲਾਕੇ ਵਿਚ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੇ ਕਾਮਰਸ ਵਿਭਾਗ ਦੀ ਪ੍ਰੋ. ਪ੍ਰਭਜੋਤ ਕੌਰ ਤੇ ਪ੍ਰੋ. ਜੀਤਨ ਨੇ ਦੱਸਿਆ ਕਿ ਕਾਲਜ ਦਾ ਬੀ.ਕਾਮ ਚੌਥੇ ਸਮੈਸਟਰ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਉਨ੍ਹਾਂ ਕਿਹਾ ਕਿ ਮੈਰਿਟ ਸੂਚੀ ਵਿਚ ਆਉਣ ਵਾਲੀਆਂ ਵਿਦਿਆਰਥਣਾਂ ਤੋਂ ਇਲਾਵਾ ਪਵਨਪ੍ਰੀਤ ਕੌਰ ਨੇ 8.27 ਸੀ.ਜੀ.ਪੀ.ਏ., ਗਗਨਦੀਪ ਕੌਰ ਤੇ ਕੋਮਲਪ੍ਰੀਤ ਕੌਰ ਨੇ 7.73 ਸੀ.ਜੀ.ਪੀ.ਏ. ਪ੍ਰਾਪਤ ਕੀਤੇ | ਉਨ੍ਹਾਂ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਹੋਰ ਮਿਹਨਤ ਨਾਲ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸੇ ਦੌਰਾਨ ਹੀ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਕਾਲਜ ਦੀਆਂ ਵਿਦਿਆਰਥਣਾਂ ਨੇ ਆਪਣੀ ਬੇਮਿਸਾਲ ਅਕਾਦਮਿਕ ਪ੍ਰਤਿਭਾ, ਦਿ੍ੜ ਇਰਾਦੇ ਤੇ ਅਦੁੱਤੀ ਮਿਹਨਤ ਦਾ ਲੋਹਾ ਮਨਾਉਂਦੇ ਹੋਏ ਯੂਨੀਵਰਸਿਟੀ ਵਿਚ ਸੰਸਥਾ ਦਾ ਮਾਣ ਵਧਾਇਆ ਹੈ | ਉਨ੍ਹਾਂ ਵਿਦਿਆਰਥਣਾਂ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਐਸ.ਆਈ.ਆਰ. ਸੰਬੰਧੀ ਨੋਟਿਸ ਜਮ੍ਹਾਂ ਕਰਵਾਉਣ ਸਮੇਂ ਪ੍ਰਸ਼ਾਸਨ ਵਲੋਂ ਕੀਤੇ ਗਏ ਮਾੜੇ ਪ੍ਰਬੰਧ ਲੋਕਾਂ ਲਈ ਪ੍ਰੇਸ਼ਾਨੀ ਦਾ ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।