29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 28 ਅਗਸਤ (ਥਿੰਦ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ‘ਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਇੰਜ.

ਅਜੀਤ ਡੈਸਕ 29-08-2026
ਸੁਲਤਾਨਪੁਰ ਲੋਧੀ, 28 ਅਗਸਤ (ਥਿੰਦ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ‘ਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਇੰਜ.ਨਿਮਰਤਾ ਕੌਰ ਨੇ ਕਿਹਾ ਕਿ ਰੱਖੜੀ ਸਿਰਫ਼ ਇੱਕ ਧਾਗਾ ਨਹੀਂ, ਸਗੋਂ ਭੈਣ ਭਰਾ ਦੇ ਪਿਆਰ, ਵਿਸ਼ਵਾਸ , ਸਤਿਕਾਰ ਅਤੇ ਆਪਸੀ ਸਾਂਝ ਦਾ ਪ੍ਰਤੀਕ ਵੀ ਹੈ| ਸਾਨੂੰ ਇਸ ਤਿਉਹਾਰ ਦੀ ਭਾਵਨਾ ਨੂੰ ਸਮਝਦਿਆਂ ਆਪਣੇ ਰਿਸ਼ਤਿਆਂ ਵਿਚ ਪਿਆਰ ਸਤਿਕਾਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ| ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਕੇ.ਜੀ. ਵਿੰਗ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਰੱਖੜੀ ਦੇ ਸੁੰਦਰ ਚਿੱਤਰ ਬਣਾਏ ਅਤੇ ਉਨ੍ਹਾਂ ਵਿਚ ਰੰਗ ਭਰੇ | ਪ੍ਰਾਇਮਰੀ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਸੁੰਦਰ ਰੱਖੜੀਆਂ ਤਿਆਰ ਕੀਤੀਆਂ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਰੱਖੜੀ ਦੇ ਪਾਵਨ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਪਿੰਡ ਤਲਵੰਡੀ ਚੌਧਰੀਆਂ ਵਿਖੇ ‘ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀਆਂ ਤਿੰਨ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਆਪਣਾ ਸਥਾਨ ਬਣਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।