ਪੁਰਾਣੀ ਰੰਜਿਸ਼ ਕਾਰਨ ਹੋਈ ਲੜਾਈ ਵਿਚ ਦੋ ਨੌਜਵਾਨ ਜ਼ਖਮੀ
ਕਪੂਰਥਲਾ, 29 ਅਗਸਤ (ਅਮਨਜੋਤ ਸਿੰਘ ਵਾਲੀਆ)-ਸੁਰਖਪੁਰ ਅੱਡੇ ‘ਤੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਲੜਾਈ ਵਿਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਵਿੰਦਰ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਘਣੀਏਕੇ ਨੇ ਦੱਸਿਆ ਕਿ ਉਸਦੀ ਪਿੰਡ ਦੇ ਕੁੱਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ ਜਿਨ੍ਹਾਂ ਉਸਨੂੰ ਸੁਰਖਪੁਰ ਅੱਡੇ ‘ਤੇ ਫੋਨ ਕਰਕੇ ਬੁਲਾਇਆ | ਜਿਸ ‘ਤੇ ਮੈਂ ਆਪਣੇ ਇਕ ਸਾਥ ਕ੍ਰਿਸ਼ ਸਹੋਤਾ ਨਾਲ ਗਿਆ ਤਾਂ ਉੱਥੇ ਪਹਿਲਾਂ ਤੋਂ ਮੌਜੂਦ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਸਾਡੇ ‘ਤੇ ਹਮਲਾ ਕਰ ਦਿੱਤਾ ਜਿਸ ਕਾਰਨ ਮੈਂ ਤੇ ਮੇਰਾ ਦੋਸਤ ਜ਼ਖਮੀ ਹੋ ਗਏ | ਜਿਨ੍ਹਾਂ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ | ਜਿੱਥੇ ਡਿਊਟੀ ਡਾ. ਸਾਹਿਲ ਗਰਗ ਵਲੋਂ ਦੋਵਾਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਅਜੀਤ ਡੈਸਕ
30-08-2026