30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪਾਵਨ ਨਗਰੀ ਦੇ 13 ਵਾਰਡਾਂ ’ਚ ਚੱਲੇਗਾ ਮੈਗਾ ਸਫ਼ਾਈ ਅਭਿਆਨ-ਰਾਜੀਵ ਧੀਰ

ਸੁਲਤਾਨਪੁਰ ਲੋਧੀ, 29 ਅਗਸਤ (ਨਰੇਸ਼ ਹੈਪੀ)-ਪਾਵਨ ਨਗਰੀ ਸੁਲਤਾਨਪੁਰ ਲੋਧੀ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਮੁਕਤ ਬਣਾਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਵੱਲੋਂ ਮੈਗਾ ਸਫ਼ਾਈ ਅਭਿਆਨ ਦੀ ਸ਼ੁਰੂਆਤ ਵਾਰਡ ਨੰਬਰ 2 ਤੋਂ ਕੀਤੀ ਗਈ | ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੀ ਅਗਵਾਈ ਵਾਰਡ ਨੰਬਰ 2 ਦੇ ਕੌਂਸਲਰ ਜਤਿੰਦਰ ਸੇਠੀ ਨੇ ਕੀਤੀ | ਇਸ ਦੌਰਾਨ ‘ਆਪ’ ਵਰਕਰਾਂ ਅਤੇ ਨਗਰ ਕੌਂਸਲ ਦੀ ਟੀਮ ਵੱਲੋਂ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫ਼ਾਈ ਕਰਕੇ ਕੂੜਾ-ਕਰਕਟ ਹਟਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਨੇ ਕਿਹਾ ਕਿ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਸਾਰੇ 13 ਵਾਰਡਾਂ ਵਿਚ ਮੈਗਾ ਸਫ਼ਾਈ ਅਭਿਆਨ ਚਲਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੁਲਤਾਨਪੁਰ ਲੋਧੀ ਨੂੰ ਵੀ ਸਫ਼ਾਈ ਦੇ ਮਾਮਲੇ ਵਿੱਚ ਮਿਸਾਲੀ ਸ਼ਹਿਰ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ‘ਸਾਫ਼ ਤੇ ਸੁੰਦਰ ਸੁਲਤਾਨਪੁਰ ਲੋਧੀ’ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ | ਕੌਂਸਲਰ ਜਤਿੰਦਰ ਸੇਠੀ ਨੇ ਕਿਹਾ ਕਿ ਵਾਰਡ ਨੰਬਰ 2 ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ | ਉਨ੍ਹਾਂ ਵਾਰਡ ਵਾਸੀਆਂ ਨੂੰ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਦੇ ਨਾਲ-ਨਾਲ ਮੈਗਾ ਸਫ਼ਾਈ ਅਭਿਆਨ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ | ਇਸ ਮੌਕੇ ਕੌਂਸਲਰ ਜਤਿੰਦਰ ਸੇਠੀ, ਕੌਂਸਲਰ ਗੁਰਵਿੰਦਰ ਕੌਰ, ਖੱਤਰੀ ਵੈੱਲਫੇਅਰ ਬੋਰਡ ਦੇ ਚੇਅਰਮੈਨ ਸਤਪਾਲ ਮਦਾਨ, ਦੀਪਕ ਕੁਮਾਰ ਦੀਪੂ, ਗੁਰਪ੍ਰੀਤ ਸਿੰਘ, ਬਿੱਟੂ ਲਹੌਰਾ, ਸੰਜੀਵ ਘਈ ਸਮੇਤ ‘ਆਪ’ ਵਰਕਰ ਅਤੇ ਸ਼ਹਿਰ ਵਾਸੀ ਮੌਜੂਦ ਸਨ |

ਅਜੀਤ ਡੈਸਕ 30-08-2026

ਪਿਛਲੀ ਖ਼ਬਰ ਐਡਵੋਕੇਟ ਬੇਦੀ ਇਕ ਨਿਰਪੱਖ ਅਤੇ ਸੂਝਵਾਨ ਸ਼ਖ਼ਸੀਅਤ ਦੇ ਮਾਲਕ-ਐਡਵੋਕੇਟ ਕਰਨਜੀਤ ਸਿੰਘ ਬੇਦੀ ਅਗਲੀ ਖ਼ਬਰ ਨਗਰ ਨਿਗਮ ਵਲੋਂ ਸ਼ਹਿਰ ਵਿਚਲੀਆਂ ਸੰਵੇਦਨਸ਼ੀਲ ਥਾਵਾਂ ਦੀ ਸਫ਼ਾਈ ਲਈ 10 ਰੋਜ਼ਾ ਸਵੱਛਤਾ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।