31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਵਿਦਿਆਰਥੀ ਕੌਂਸਲ ਦੇ ਮੈਂਬਰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾਉਣ-ਡਾ. ਅਰਚਨਾ ਗਰਗ ਭੁਲੱਥ ਸਹਿਕਾਰੀ ਸਭਾ ਦੀ ਜਗ੍ਹਾ ਦੀ ਹੋਈ ਬੋਲੀ ਦੇ ਵਿਰੋਧ ’ਚ ਧਰਨਾ ਅੱਜ

ਭੁਲੱਥ, 30 ਅਗਸਤ (ਮਨਜੀਤ ਸਿੰਘ ਰਤਨ)-ਭੁਲੱਥ ਸਹਿਕਾਰੀ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਦੀ ਜਗ੍ਹਾ ਦੀ ਹੋਈ ਬੋਲੀ ਦੇ ਵਿਰੋਧ ਵਿੱਚ ਸਿਆਸੀ ਲੀਡਰ, ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਭੁਲੱਥ ਵਾਸੀਆਂ ਦੇ ਸਹਿਯੋਗ ਨਾਲ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਹ ਧਰਨਾ 31 ਅਗਸਤ ਨੂੰ ਸਵੇਰੇ 10 ਵਜੇ ਭੁਲੱਥ ਚੌਂਕ ਵਿੱਚ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੁਵਰਾਜ ਭੁਪਿੰਦਰ ਸਿੰਘ, ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਤੇਜਿੰਦਰ ਸਿੰਘ ਕਾਲਾ ਅਤੇ ਜੈ ਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਹੋਰ ਕਈ ਵਿਅਕਤੀ ਬੌਲੀ ਵਾਲੇ ਦਿਨ ਸਭਾ ਦੇ ਦਫ਼ਤਰ ਦੇ ਬਾਹਰ ਮੌਜੂਦ ਸਨ | ਉਨ੍ਹਾਂ ਕਿਹਾ ਕਿ ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਸ਼ਹਿਰ ਵਾਸੀਆਂ ਦੀ ਮੁੱਖ ਮੰਗ ਹੈ ਕਿ ਸਹਿਕਾਰੀ ਸਭਾ ਦੀ ਜਗ੍ਹਾ ਦੀ ਬੌਲੀ ਨਿਰਪੱਖ ਅਤੇ ਜਨਤਕ ਢੰਗ ਨਾਲ ਕਰਵਾਈ ਜਾਵੇ, ਤਾਂ ਜੋ ਹਰ ਯੋਗ ਵਿਅਕਤੀ ਨੂੰ ਬੋਲੀ ਵਿੱਚ ਸ਼ਾਮਲ ਹੋਣ ਦਾ ਬਰਾਬਰ ਮੌਕਾ ਮਿਲ ਸਕੇ | ਉਨ੍ਹਾਂ ਨੇ ਦੋਸ਼ ਲਗਾਇਆ ਕਿ ਜਦੋਂ ਬੋਲੀ ਦੀ ਕਾਰਵਾਈ ਚੱਲ ਰਹੀ ਸੀ ਤਾਂ ਸ਼ਹਿਰ ਦੇ ਹੋਰ ਲੋਕ ਬੋਲੀ ਵਾਲੇ ਦਫ਼ਤਰ ਦੇ ਬਾਹਰ ਮੌਜੂਦ ਸਨ, ਪਰ ਉਨ੍ਹਾਂ ਨੂੰ ਭੁਲੱਥ ਪੁਲਿਸ ਵੱਲੋਂ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ | ਉਨ੍ਹਾਂ ਕਿਹਾ ਕਿ ਬਾਅਦ ਵਿੱਚ ਪਤਾ ਲੱਗਾ ਕਿ ਦਫ਼ਤਰ ਦੇ ਅੰਦਰ ਕੁਝ ਵਿਅਕਤੀਆਂ ਦੀ ਹਾਜ਼ਰੀ ਵਿੱਚ ਬੌਲੀ ਦੀ ਕਾਰਵਾਈ ਮੁਕੰਮਲ ਕਰ ਦਿੱਤੀ ਗਈ | ਉਨ੍ਹਾਂ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਬੌਲੀ ਜਨਤਕ ਸੀ ਤਾਂ ਦਫ਼ਤਰ ਬੰਦ ਕਰਕੇ ਇਸ ਦੀ ਕਾਰਵਾਈ ਕਿਉਂ ਕਰਵਾਈ ਗਈ? ਉਨ੍ਹਾਂ ਕਿਹਾ ਕਿ ਜਨਤਕ ਸੰਪਤੀ ਨਾਲ ਸਬੰਧਿਤ ਕਿਸੇ ਵੀ ਕਾਰਵਾਈ ਵਿੱਚ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਸ਼ੱਕ ਜਾਂ ਇਤਰਾਜ਼ ਦਾ ਮੌਕਾ ਨਾ ਮਿਲੇ | ਉਨ੍ਹਾਂ ਕਿ ਇਸ ਧੱਕੇਸ਼ਾਹੀ ਤੇ ਵਿਰੁੱਧ ਹਾਈਕੋਰਟ ਤੱਕ ਜਾਣਗੇ, ਸਾਰੀ ਅਸਲੀਅਤ ਅਦਾਲਤ ਸਾਹਮਣੇ ਲਿਆਂਦੀ ਜ ਾਵੇਗੀ ਅਤੇ ਬੋਲੀ ਦੁਬਾਰਾ ਕਰਵਾਉਣ ਲਈ ਹਰ ਯਤਨ ਕਰਨਗੇ | ਕਿਸਾਨ-ਮਜ਼ਦੂਰ ਜਥੇਬੰਦੀਆਂ ਦੀ ਤਰਫ਼ੋਂ ਭੁਲੱਥ ਸ਼ਹਿਰ ਦੇ ਵਾਸੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ 31 ਅਗਸਤ ਨੂੰ ਸਵੇਰੇ 10 ਵਜੇ ਭੁਲੱਥ ਚੌਂਕ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਧਰਨੇ ਵਿੱਚ ਸ਼ਾਮਲ ਹੋਣ ਅਤੇ ਸਹਿਕਾਰੀ ਸਭਾ ਦੀ ਜਗ੍ਹਾ ਦੀ ਨਿਰਪੱਖ ਤੇ ਜਨਤਕ ਬੌਲੀ ਕਰਵਾਉਣ ਦੀ ਮੰਗ ਨੂੰ ਸਮਰਥਨ ਦੇਣ |

ਅਜੀਤ ਡੈਸਕ 31-08-2026

ਪਿਛਲੀ ਖ਼ਬਰ ਹਰਪ੍ਰੀਤ ਸਿੰਘ ਨੂੰ ਮਿਲੀ ਮਿਸਲ ਸਤਲੁਜ ਕਪੂਰਥਲਾ ਜ਼ਿਲ੍ਹੇ ਦੀ ਕਮਾਨ-ਬਰਾੜ ਅਗਲੀ ਖ਼ਬਰ ਹਿਊਮਨ ਰਾਈਟਸ ਪ੍ਰੈੱਸ ਕਲੱਬ ਨੇ ਸ਼ਾਲੀਮਾਰ ਬਾਗ ਵਿਖੇ 44 ਫ਼ਲਦਾਰ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।