01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਰਕਾਰ ਮੁਲਾਜ਼ਮਾਂ ਨੂੰ ਡਰਾਉਣ ਦੀ ਥਾਂ ਉਨ੍ਹਾਂ ਨਾਲ਼ ਗੱਲਬਾਤ ਕਰੇ - ਖਿੰਡਾ, ਝੰਡੂਵਾਲ

ਸੁਲਤਾਨਪੁਰ ਲੋਧੀ, 30 ਅਗਸਤ (ਪ. ਪ.

ਅਮਰਜੀਤ ਸਿੰਘ ਖਿੰਡਾ ਅਤੇ ਸੁਖਪਾਲਵੀਰ ਸਿੰਘ ਸੋਨੂੰ ਝੰਡੂਵਾਲ 31-08-2026
ਸੁਲਤਾਨਪੁਰ ਲੋਧੀ, 30 ਅਗਸਤ (ਪ.ਪ. ਰਾਹੀਂ)-ਪੁਰਾਣੀ ਪੈਨਸ਼ਨ ਸਕੀਮ,ਡੀ ਏ ਦੀਆਂ ਕਿਸ਼ਤਾਂ ਲਾਗੂ ਕਰਵਾਉਣ,ਰੈਗੂਲਰ ਭਰਤੀ ਅਤੇ ਬੰਦ ਪਏ 37 ਤਰ੍ਹਾਂ ਦੇ ਭੱਤਿਆਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਉੱਪਰ ਪੰਜਾਬ ਸਰਕਾਰ ਕਾਰਵਾਈ ਕਰਨ ਦੇ ਡਰਾਵੇ ਨਾ ਦੇਵੇ ਸਗੋਂ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਉਨ੍ਹਾਂ ਨਾਲ਼ ਗੱਲਬਾਤ ਕਰੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜ ੀਤ ਸਿੰਘ ਖਿੰਡਾ ਲੋਧੀ ਵਾਲ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਸੁਖਪਾਲਵੀਰ ਸਿੰਘ ਸੋਨੂੰ ਝੰਡੂਵਾਲ ਨੇ ਕਿਹਾ ਪੰਜਾਬ ਭਰ ਦੇ ਸਮੁੱਚੇ ਮੁਲਾਜ਼ਮਾਂ ਵੱਲੋਂ ਕੀਤੀ ਗਈ 27 ਅਗਸਤ ਦੀ ਮਹਾਂ ਹੜਤਾਲ ਤੋਂ ਬਾਅਦ ਸਰਕਾਰ ਬੌਖਲਾਹਟ ਵਿੱਚ ਆ ਕੇ ਮੁਲਾਜ਼ਮਾਂ ਨੂੰ ਕਾਰਵਾਈ ਨੋਟਿਸ ਦੇ ਨੋਟਿਸ ਕੱਢ ਰਹੀ ਹੈ ਜ਼ੋ ਕਿ ਗ਼ਲਤ ਵਰਤਾਰਾ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਤਨਖ਼ਾਹ ਦਿੱਤੀ ਜਾ ਰਹੀ ਹੈ ਜਦ ਕਿ 2020 ਤੋਂ ਬਾਅਦ ਭਰਤੀ ਹੋਣ ਵਾਲੇ ਕਲਰਕ ਨੂੰ ਤਿੰਨ ਸਾਲਾਂ ਲਈ ਬੇਸਿਕ ਪੇਅ 19900 ਰੁਪਏ ਹੀ ਦਿੱਤੇ ਜਾ ਰਹੇ ਹਨ ਜਦ ਕਿ ਕੇਂਦਰ ਸਰਕਾਰ ਕਲਰਕ ਨੂੰ 36960 ਰੁਪਏ ਤੇ ਹੋਰ ਭੱਤੇ ਵੀ ਦੇ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਇਹ ਮੁਲਾਜ਼ਮ ਪੰਜਾਬ ਦੀ ਪ੍ਰਸ਼ਾਸਨਿਕ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ | ਸਰਕਾਰ ਨੂੰ ਇਨ੍ਹਾਂ ਦੀ ਗੱਲਬਾਤ ਪਹਿਲ ਦੇ ਆਧਾਰ ਤੇ ਸੁਣਨੀ ਚਾਹੀਦੀ ਹੈ | ਉਨ੍ਹਾਂ ਨੇ ਕਿਹਾ ਕਿ 25 ਸਾਲ ਨੌਕਰੀ ਕਰਨ ਤੋਂ ਬਾਅਦ ਜੇ ਮੁਲਾਜ਼ਮਾਂ ਦੀ ਤਨਖ਼ਾਹ 80-90 ਹਜ਼ਾਰ ਹੈ ਤਾਂ ਇਸ ਵਿਚ ਕੋਈ ਅਤਿਕਥਨੀ ਨਹੀਂ ਹੈ | ਸਗੋਂ ਉਨ੍ਹਾਂ ਦੀ ਤਨਖ਼ਾਹ ਨਿਯਮਾਂ ਅਨੁਸਾਰ ਹੀ ਵਧੀ ਹੈ।
ਪਿਛਲੀ ਖ਼ਬਰ ਕਿਸਾਨਾਂ ਵਲੋਂ ਮੰਗਾਂ ਸੰਬੰਧੀ ਨਗਰ ਨਿਗਮ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ ਅਗਲੀ ਖ਼ਬਰ ਪੰਜਾਬ ਸਰਕਾਰ ਦਾ ‘ ਕਲੀਨ ਪੰਜਾਬ ਅਭਿਆਨ ’ ਸਫ਼ਾਈ ਸੇਵਕਾਂ ਲਈ ਪ੍ਰੇਰਣਾ ਦਾ ਸਰੋਤ ਬਣ ਰਿਹਾ - ਇੰਚਾਰਜ ਪਿੰਦਰ ਪੰਡੋਰੀ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।