ਡੇਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਭੋਗਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ
ਖਲਵਾੜਾ, 31 ਅਗਸਤ (ਮਨਦੀਪ ਸਿੰਘ ਸੰਧੂ)-ਤਪ ਅਸਥਾਨ ਸੰਤ ਬਾਬਾ ਰਣਜੀਤ ਸਿੰਘ ਸ੍ਰੀ ਹਰਿਗੋਬਿੰਦ ਗੜ ਸਾਹਿਬ ਪਿੰਡ ਭੋਗਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਤਲਵਿੰਦਰ ਸਿੰਘ ਉਰਫ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਦੀ ਅਗਵਾਈ ਹੇਠ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਜਥੇ ਨੇ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਬਾਬਾ ਤਲਵਿੰਦਰ ਸਿੰਘ ਉਰਫ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਨੇ ਵੀ ਸੰਗਤਾਂ ਨਾਲ ਪ੍ਰਵਚਨਾਂ ਦੀ ਸਾਂਝ ਪਾਈ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਅਜੀਤ ਡੈਸਕ
01-09-2026