02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਟਰੈਕਟਰ ਪਲਟਣ ਕਾਰਨ 19 ਸਾਲਾ ਨੌਜਵਾਨ ਦੀ ਮੌਤ

ਨਡਾਲਾ, 1 ਸਤੰਬਰ (ਰਘਬਿੰਦਰ ਸਿੰਘ)-ਬਲਾਕ ਨਡਾਲਾ ਅਧੀਨ ਪੈਂਦੇ ਪਿੰਡ ਮੰਡ ਰਾਏਪੁਰ ਅਰਾਈਆਂ ਵਿਖੇ ਟਰੈਕਟਰ ਪਲਟਣ ਕਾਰਨ 19 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਮਿ੍ਤਕ ਨੌਜਵਾਨ ਦੇ ਭਰਾ ਕਿਰਪਾਲ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਮੰਡ ਰਾਏਪੁਰ ਅਰਾਈਆਂ ਨੇ ਦੱਸਿਆ ਕਿ ਉਸ ਦਾ ਭਰਾ ਲਖਬੀਰ ਸਿੰਘ, ਜੋ ਕਪੂਰਥਲਾ ਵਿਖੇ ਰਹਿੰਦਾ ਸੀ ਅਤੇ ਮੰਡ ਰਾਏਪੁਰ ਅਰਾਈਆਂ ਵਿਖੇ ਖੇਤੀਬਾੜੀ ਦਾ ਕੰਮ ਕਰਦਾ ਸੀ | ਉਨ੍ਹਾਂ ਦੱਸਿਆ ਕਿ ਦੁਪਹਿਰ ਕਰੀਬ 3 ਵਜੇ ਲਖਬੀਰ ਸਿੰਘ ਟਰੈਕਟਰ-ਟਰਾਲੀ ਰਾਹੀਂ ਮੰਡ ’ਚ ਰਸਤਾ ਪੱਧਰਾ ਕਰਨ ਲਈ ਮਿੱਟੀ ਪਾ ਰਿਹਾ ਸੀ | ਇਸ ਦੌਰਾਨ ਚੜ੍ਹਾਈ ਹੋਣ ਕਾਰਨ ਟਰੈਕਟਰ ਅੱਗਿਓਂ ਚੁੱਕਿਆ ਗਿਆ ਅਤੇ ਪਿੱਛੇ ਟਰਾਲੀ ਨਾਲ ਜਾ ਲੱਗਾ | ਇਸ ਹਾਦਸੇ ਦੌਰਾਨ ਲਖਬੀਰ ਸਿੰਘ ਦਾ ਦਮ ਘੁਟਣ ਕਾਰਨ ਉਹ ਬੇਹੋਸ਼ ਹੋ ਗਿਆ | ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਿਊਟੀ ’ਤੇ ਮੌਜੂਦ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਖਬੀਰ ਸਿੰਘ ਦੀ ਲਾਸ਼ ਨੂੰ ਫ਼ਿਲਹਾਲ ਨਡਾਲਾ ਮੋਰਚਰੀ ਵਿਚ ਰਖਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਮਾਤਾ ਵਿਦੇਸ਼ ਤੋਂ ਵਾਪਸ ਆਉਣ ਉਪਰੰਤ ਹੀ ਲਖਬੀਰ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਮੰਡ ਰਾਏਪੁਰ ਅਰਾਈਆਂ ਵਿਖੇ ਕੀਤਾ ਜਾਵੇਗਾ |

ਮਿ੍ਤਕ ਲਖਬੀਰ ਸਿੰਘ ਦੀ ਫਾਈਲ ਫੋਟੋ | 02-09-2026

ਪਿਛਲੀ ਖ਼ਬਰ ਦੰਦਾਂ ਤੇ ਜਬਾੜਿਆਂ ਦਾ ਲਗਾਇਆ 483ਵਾਂ ਮੁਫ਼ਤ ਕੈਂਪ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।