02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸੁਖਚੈਨ ਸਿੰਘ ਖਹਿਰਾ ਤੇ ਹੋਰ ਆਗੂਆਂ ਦੇ ਤਬਾਦਲੇ ਰੱਦ ਕਰਨ ਦੀ ਮੰਗ

ਕਪੂਰਥਲਾ, 1 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 02-09-2026
ਕਪੂਰਥਲਾ, 1 ਸਤੰਬਰ (ਵਿ.ਪ੍ਰ.)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੀ ਵਰਚੂਅਲ ਮੀਟਿੰਗ ਹੋਈ | ਜਿਸ ਵਿਚ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਤੇ ਜ਼ਿਲ੍ਹੇ ਦੇ ਸੀਨੀਅਰ ਉਪ ਪ੍ਰਧਾਨ ਵਿਨੋਦ ਕਪੂਰ, ਸਟੇਟ ਐਵਾਰਡੀ ਸੁਖਵਿੰਦਰ ਸਿੰਘ ਚੀਮਾ ਤੇ ਗੁਰਚਰਨ ਸਿੰਘ ਘੁੰਮਣ, ਵਿੱਤ ਸਕੱਤਰ ਜਗਜੀਤ ਸਿੰਘ, ਬਲਾਕ ਪ੍ਰਧਾਨ ਤਰਲੋਚਨ ਸਿੰਘ, ਬਲਾਕ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਪਿ੍ੰਸੀਪਲ ਕਰਨੈਲ ਸਿੰਘ, ਸੂਬਾਈ ਉਪ ਪ੍ਰਧਾਨ ਸੁੱਚਾ ਸਿੰਘ ਸੁਲਤਾਨਪੁਰ ਲੋਧੀ, ਭੁਲੱਥ ਬਲਾਕ ਦੇ ਪ੍ਰਧਾਨ ਗੁਰਬਚਨ ਸਿੰਘ ਚੀਮਾ, ਸਕੱਤਰ ਲਖਬੀਰ ਸਿੰਘ ਸ਼ਾਮਿਲ ਹੋਏ | ਮੀਟਿੰਗ ਵਿਚ ਐਸੋਸੀਏਸ਼ਨ ਦੇ ਆਗੂਆਂ ਨੇ ਮੁਲਾਜ਼ਮ ਮੰਚ ਪੰਜਾਬ ਦੇ ਆਗੂ ਸੁਖਚੈਨ ਸਿੰਘ ਖਹਿਰਾ ਤੇ ਹੋਰ ਮੁਲਾਜ਼ਮਾਂ ਦੇ ਬਦਲੇ ਦੀ ਭਾਵਨਾ ਨਾਲ ਕੀਤੇ ਗਏ ਤਬਾਦਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਉਨ੍ਹਾਂ ਦਾ ਤਬਾਦਲਾ ਰੱਦ ਕਰਨ ਦੀ ਮੰਗ ਕੀਤੀ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਅਜਿਹੀਆਂ ਬਦਲਾ ਲਓ ਕਾਰਵਾਈ ਬੰਦ ਕਰੇ ਤੇ ਗੱਲਬਾਤ ਦਾ ਰਾਹ ਅਖ਼ਤਿਆਰ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਸਲੇ ਹੱਲ ਕਰੇ | ਮੀਟਿੰਗ ਵਿਚ ਸਰਬਸੰਮਤੀ ਨਾਲ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਚ ਦਿੱਤੇ ਜਾਣ ਵਾਲੇ 7 ਰੋਜ਼ਾ ਧਰਨੇ ਦਾ ਸਮਰਥਨ ਕੀਤਾ ਗਿਆ |
ਪਿਛਲੀ ਖ਼ਬਰ ਤਲਵੰਡੀ ਚੌਕ ’ਚ ਭਿਆਨਕ ਜਾਮ-ਤਪਦੀ ਗਰਮੀ ’ਚ ਬੱਸਾਂ ਅੰਦਰ ਘੰਟਾ ਭਰ ਵਿਲਕਦੇ ਰਹੇ ਸਕੂਲੀ ਬੱਚੇ ਇਤਿਹਾਸਕ ਨਗਰੀ ਸੁਲਤਾਨਪੁ... ਅਗਲੀ ਖ਼ਬਰ ਬਿਜਲੀ ਦੀ ਅੱਖ-ਮਿਚੌਲੀ ਤੋਂ ਭੁਲੱਥ ਵਾਸੀ ਪ੍ਰੇਸ਼ਾਨ ਕੁਝ ਮਹੱਲਿਆਂ ’ਚ ਬੱਤੀ ਗੁੱਲ, ਕੁਝ ’ਚ ਸਪਲਾਈ ਬਹਾਲੀ ਅੱਤ ਦੀ ਗਰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।