02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਫਗਵਾੜਾ ’ਚ ਸਫ਼ਾਈ ਮੁਹਿੰਮ ਚਲਾਈ

ਫਗਵਾੜਾ, 1 ਸਤੰਬਰ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ‘ਮਿਸ਼ਨ ਕਲੀਨ ਪੰਜਾਬ’ ਤਹਿਤ ਖ਼ੁਦ ਟਰੈਕਟਰ ਚਲਾ ਕੇ ਸਫ਼ਾਈ ਮੁਹਿੰਮ ’ਚ ਹਿੱਸਾ ਲਿਆ | ਉਨ੍ਹਾਂ ਸਫ਼ਾਈ ਸੇਵਕਾਂ ਨਾਲ ਮਿਲ ਕੇ ਕੋਟਰਾਣੀ ਮੁਹੱਲਾ, ਸੈਂਟਰਲ ਟਾਊਨ ਤੇ ਰਾਜਾ ਗਾਰਡਨ ਮੁੱਖ ਰੋਡ ਤੋਂ ਕੂੜਾ ਚੁੱਕਣ ’ ਚ ਸਹਿਯੋਗ ਦਿੱਤਾ ਤੇ ਕੂੜੇ ਦੇ ਸਹੀ ਨਿਪਟਾਰੇ ਨੂੰ ਯਕੀਨੀ ਬਣਾਇਆ | ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰ ਜਾਂ ਸਫ਼ਾਈ ਕਰਮਚਾਰੀਆਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ ‘ਤੇ ਕੂੜਾ ਨਾ ਸੁੱਟਣ ਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ‘ਚ ਯੋਗਦਾਨ ਪਾਉਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਨੂੰ ਸਾਫ਼, ਹਰੇ ਭਰੇ ਤੇ ਸਿਹਤਮੰਦ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ | 10 ਦਿਨਾਂ ਦੀ ਇਸ ਵਿਸ਼ੇਸ਼ ਮੁਹਿੰਮ ਤਹਿਤ ਕੂੜਾ ਇਕੱਠਾ ਹੋਣ ਵਾਲੀਆਂ ਥਾਵਾਂ ‘ਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ |

ਅਜੀਤ ਡੈਸਕ 02-09-2026

ਪਿਛਲੀ ਖ਼ਬਰ ਭੁਲੱਥ ਵਿਖੇ ਅੱਜ ਹੋਵੇਗਾ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਰੋਨ ਸ਼ੋਅ ਅਗਲੀ ਖ਼ਬਰ ਆਪਣੀ ਆਵਾਜ਼ ਵਲੋਂ ‘ਜੀਵਨ-ਭਰ ਦੀਆਂ ਪ੍ਰਾਪਤੀਆਂ ਲਈ ਪੁਰਸਕਾਰ 2025’ ਡਾ. ਬਲਜੀਤ ਕੌਰ ਨੂੰ ਇੱਕ ਲੱਖ ਦੀ ਰਾਸ਼ੀ, ਯਾਦਗਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।