03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਫਾਲਕਨ ਇੰਟਰਨੈਸ਼ਨਲ ਸਕੂਲ ਸੁਲਤਾਨਪੁਰ ਲੋਧੀ ਦਾ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ-ਜਰਨੈਲ ਸਿੰਘ ਬਾਜਵਾ ਐਸੋਸੀਏਸ਼ਨ ਦੇ ਵਫ਼ਦ ਵਲੋਂ ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰ ਨਾਲ ਮੀਟਿੰਗ

ਕਪੂਰਥਲਾ, 2 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 03-09-2026
ਕਪੂਰਥਲਾ, 2 ਸਤੰਬਰ (ਵਿ.ਪ੍ਰ.)-ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੇ ਸੂਬਾਈ ਜਨਰਲ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬਾਜਵਾ ਦੀ ਅਗਵਾਈ ਵਿਚ ਐਸੋਸੀਏਸ਼ਨ ਦੇ ਇਕ ਵਫ਼ਦ ਨੇ ਜ਼ਿਲ੍ਹਾ ਮਾਲ ਅਫ਼ਸਰ ਜੀਨਸੂ ਬਾਂਸਲ ਤੇ ਤਹਿਸੀਲਦਾਰ ਕਪੂਰਥਲਾ ਗੁਰਦੀਪ ਸਿੰਘ ਨਾਲ ਮੀਟਿੰਗ ਕਰਕੇ ਨੰਬਰਦਾਰਾਂ ਦੀਆਂ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ | ਐਸੋਸੀਏਸ਼ਨ ਦੇ ਸੂਬਾਈ ਜਨਰਲ ਸਕੱਤਰ ਨੇ ਮਾਲ ਵਿਭਾਗ ਦੇ ਦੋਵਾਂ ਅਧਿਕਾਰੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਕੋਈ ਵੀ ਨੰਬਰਦਾਰ ਨਸ਼ਾ ਤਸਕਰਾਂ ਦੀ ਜ਼ਮਾਨਤ ਨਹੀਂ ਕਰਵਾਏਗਾ ਤੇ ਹਰੇਕ ਨੰਬਰਦਾਰ ਆਪਣੇ ਖੇਤਰ ਜਾਂ ਹਲਕੇ ਵਿਚ ਸਬੰਧਿਤ ਮਾਲ ਵਿਭਾਗ ਨਾਲ ਸਬੰਧਿਤ ਦਸਤਾਵੇਜ਼ਾਂ ਦੀ ਤਸਦੀਕ ਕਰੇਗਾ | ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰ ਨੇ ਐਸੋਸੀਏਸ਼ਨ ਦੇ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਸਰਕਾਰ ਤੱਕ ਪਹੁੰਚਾ ਕੇ ਹੱਲ ਕਰਨ ਦਾ ਭਰੋਸਾ ਦਿਵਾਇਆ | ਇਸ ਮੌਕੇ ਨੰਬਰਦਾਰ ਸੁਰਿੰਦਰ ਸਿੰਘ ਖਾਲੂ, ਕੁਲਦੀਪ ਕੁਮਾਰ ਮੁਰਾਰ, ਰਵਿੰਦਰ ਸਿੰਘ ਲਾਡੀ, ਹਰਭਜਨ ਸਿੰਘ ਫੂਲੇਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ’ਤੇ ਸ਼ਿੰਘਰਾਲਾ ਸਕੂਲ ਵਿਖੇ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਰਾਜ ਪੱਧਰੀ ਰੋਲ ਪਲੇਅ ਮੁਕਾਬਲੇ ’ਚ ਸੈਕੰਡਰੀ ਸਕੂਲ ਹੁਸੈਨਪੁਰ ਦੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।