03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੁਹੱਲਾ ਪ੍ਰੀਤ ਨਗਰ ਵਿਖੇ ਹੋਈ ਦੋ ਧਿਰਾਂ ਦੀ ਲੜਾਈ ’ਚ ਚਾਰ ਜ਼ਖ਼ਮੀ

ਕਪੂਰਥਲਾ, 2 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਥਾਨਕ ਮੁਹੱਲਾ ਪ੍ਰੀਤ ਨਗਰ ਵਿਖੇ ਦੋ ਧਿਰਾਂ ਦੀ ਲੜਾਈ ਵਿਚ ਤਿੰਨ ਔਰਤਾਂ ਅਤੇ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਗੀਤਾ ਪਤਨੀ ਮੰਗਲ ਵਾਸੀ ਉੱਚਾ ਧੋੜਾ ਨੇ ਦੱਸਿਆ ਕਿ ਉਹ ਆਪਣੀ ਮਾਤਾ ਚੰਪਾ ਨਾਲ ਆਪਣੀ ਲੜਕੀ ਨੂੰ ਉਸ ਦੇ ਸਹੁਰਿਆ ਦੇ ਘਰ ਛੱਡਣ ਗਈ ਸੀ, ਜਿੱਥੇ ਉਸ ਦੇ ਜੇਠ ਵਿੱਕੀ ਅਤੇ ਉਸ ਦੀ ਪਤਨੀ ਨੇਹਾ ਨੇ ਸਾਡੇ ਨਾਲ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ, ਜਦੋਂ ਅਸੀਂ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਸਾਡੇ ‘ਤੇ ਹਮਲਾ ਕਰਕੇ ਸਾਨੂੰ ਦੋਵਾਂ ਜ਼ਖ਼ਮੀ ਕਰ ਦਿੱਤਾ | ਇਸੇ ਤਰ੍ਹਾਂ ਦੂਸਰੀ ਧਿਰ ਦੇ ਵਿੱਕੀ ਅਤੇ ਉਸ ਦੀ ਪਤਨੀ ਨੇਹਾ ਨੇ ਦੱਸਿਆ ਕਿ ਗੀਤਾ ਅਤੇ ਉਸ ਦਾ ਪਰਿਵਾਰ ਸਾਡੇ ਘਰ ਆਏ ਤੇ ਸਾਡੇ ਨਾਲ ਗਾਲੀ ਗਲੋਚ ਕਰਨ ਲੱਗੇ, ਜਦੋਂ ਅਸੀਂ ਇਸ ਗੱਲ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਸਾਡੇ ‘ਤੇ ਹਮਲਾ ਕਰਕੇ ਮੈਨੂੰ ਅਤੇ ਮੇਰੀ ਪਤਨੀ ਨੂੰ ਜ਼ਖ਼ਮੀ ਕਰ ਦਿੱਤਾ | ਜ਼ਖਮੀਆਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਨਵਨੀਤ ਸਿੰਘ ਵਲੋਂ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ ਅਤੇ ਦੋਵਾਂ ਧਿਰਾਂ ਦੀ ਐਮ. ਐਲ.

ਅਜੀਤ ਡੈਸਕ 03-09-2026
ਕਪੂਰਥਲਾ, 2 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਥਾਨਕ ਮੁਹੱਲਾ ਪ੍ਰੀਤ ਨਗਰ ਵਿਖੇ ਦੋ ਧਿਰਾਂ ਦੀ ਲੜਾਈ ਵਿਚ ਤਿੰਨ ਔਰਤਾਂ ਅਤੇ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਗੀਤਾ ਪਤਨੀ ਮੰਗਲ ਵਾਸੀ ਉੱਚਾ ਧੋੜਾ ਨੇ ਦੱਸਿਆ ਕਿ ਉਹ ਆਪਣੀ ਮਾਤਾ ਚੰਪਾ ਨਾਲ ਆਪਣੀ ਲੜਕੀ ਨੂੰ ਉਸ ਦੇ ਸਹੁਰਿਆ ਦੇ ਘਰ ਛੱਡਣ ਗਈ ਸੀ, ਜਿੱਥੇ ਉਸ ਦੇ ਜੇਠ ਵਿੱਕੀ ਅਤੇ ਉਸ ਦੀ ਪਤਨੀ ਨੇਹਾ ਨੇ ਸਾਡੇ ਨਾਲ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ, ਜਦੋਂ ਅਸੀਂ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਸਾਡੇ ‘ਤੇ ਹਮਲਾ ਕਰਕੇ ਸਾਨੂੰ ਦੋਵਾਂ ਜ਼ਖ਼ਮੀ ਕਰ ਦਿੱਤਾ | ਇਸੇ ਤਰ੍ਹਾਂ ਦੂਸਰੀ ਧਿਰ ਦੇ ਵਿੱਕੀ ਅਤੇ ਉਸ ਦੀ ਪਤਨੀ ਨੇਹਾ ਨੇ ਦੱਸਿਆ ਕਿ ਗੀਤਾ ਅਤੇ ਉਸ ਦਾ ਪਰਿਵਾਰ ਸਾਡੇ ਘਰ ਆਏ ਤੇ ਸਾਡੇ ਨਾਲ ਗਾਲੀ ਗਲੋਚ ਕਰਨ ਲੱਗੇ, ਜਦੋਂ ਅਸੀਂ ਇਸ ਗੱਲ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਸਾਡੇ ‘ਤੇ ਹਮਲਾ ਕਰਕੇ ਮੈਨੂੰ ਅਤੇ ਮੇਰੀ ਪਤਨੀ ਨੂੰ ਜ਼ਖ਼ਮੀ ਕਰ ਦਿੱਤਾ | ਜ਼ਖਮੀਆਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਨਵਨੀਤ ਸਿੰਘ ਵਲੋਂ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ ਅਤੇ ਦੋਵਾਂ ਧਿਰਾਂ ਦੀ ਐਮ.ਐਲ.ਆਰ. ਕੱਟ ਕੇ ਥਾਣਾ ਸਿਟੀ ਨੂੰ ਭੇਜ ਦਿੱਤੀ ਗਈ ਹੈ |
ਪਿਛਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦਾ ਨੌਜਵਾਨ ਕਾਬੂ ਅਗਲੀ ਖ਼ਬਰ ਨੌਜਵਾਨ ਦੀ ਕੁੱਟਮਾਰ ਕਰਨ ਸਬੰਧੀ ਤਿੰਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।