ਐਸੋਸੀਏਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਵਲੋਂ ਮਿਹਨਤੀ ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਲਈ ਸਨਮਾਨ ਸਮਾਰੋਹ ਅੱਜ
ਭੁਲੱਥ, 3 ਸਤੰਬਰ (ਮਨਜੀਤ ਸਿੰਘ ਰਤਨ)-ਐਸੋਸੀਏਸ਼ਨ ਆਫ਼ ਪ੍ਰਾਈਵੇਟ ਸਕੂਲਜ਼, ਭੁਲੱਥ ਵਲੋਂ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਵਾਲੇ ਮਿਹਨਤੀ ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਸਨਮਾਨਿਤ ਕਰਨ ਲਈ 4 ਸਤੰਬਰ ਨੂੰ ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਸਮਾਗਮ ਕਰਵਾਇਆ ਜਾਵੇਗਾ | ਇਸ ਸਬੰਧੀ ਪ੍ਰਬੰਧਕ ਬਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਸਮਾਗਮ ਦੌਰਾਨ ਸਿੱਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਜਿਨ੍ਹਾਂ ਵਿਚ ਮੁੱਖ ਤੌਰ ‘ਤੇ ਡਾ. ਆਸਾ ਸਿੰਘ ਘੁੰਮਣ ਚੇਅਰਮੈਨ ਗੁਰੂ ਹਰਗੋਬਿੰਦ ਪਬਲਿਕ ਸਕੂਲ ਨਡਾਲਾ, ਬਲਵਿੰਦਰ ਸਿੰਘ ਚੀਮਾ ਚੇਅਰਮੈਨ ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ, ਜਨਕ ਰਾਜ ਸਭਰਵਾਲ ਚੇਅਰਮੈਨ ਸਤਿਕਰਤਾਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਭੁਲੱਥ, ਬਲਵਿੰਦਰ ਸਿੰਘ ਚੀਮਾ ਚੇਅਰਮੈਨ ਐਵਰ ਗ੍ਰੀਨ ਡੇ ਬੋਰਡਿੰਗ ਸਕੂਲ ਖੱਸਣ, ਰਘਬੀਰ ਸਿੰਘ ਘੁੰਮਣ ਪਿ੍ੰਸੀਪਲ ਗੁਰੂ ਨਾਨਕ ਦੇਵ ਪਬਲਿਕ ਸਕੂਲ ਹਮੀਰਾ, ਪਿ੍ੰਸੀਪਲ ਗਗਨਦੀਪ ਕੌਰ ਸੰਤ ਮਾਝਾ ਸਿੰਘ ਕਰਮਜੋਤ ਪਬਲਿਕ ਸਕੂਲ ਮਕਸੂਦਪੁਰ, ਗੁਰੂ ਨਾਨਕ ਪ੍ਰੇਮ ਕਰਮਸਰ ਸਕੂਲ ਨਡਾਲਾ ਅਤੇ ਕ੍ਰਾਈਸਟ ਕਿੰਗ ਸਕੂਲ ਭੁਲੱਥ ਦੇ ਅਧਿਆਪਕ ਸ਼ਾਮਿਲ ਹਨ | 3 ਮਨਜੀਤ 2 ਪ੍ਰਬੰਧਕ ਬਲਵਿੰਦਰ ਸਿੰਘ ਚੀਮਾ