05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਹੈਰੋਇਨ ਸਮੇਤ ਔਰਤ ਕਾਬੂ

ਸੁਭਾਨਪੁਰ, 4 ਸਤੰਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਇੱਕ ਔਰਤ ਨੂੰ ਕਥਿਤ ਤੌਰ ਤੇ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ. ਐਚ.

ਅਜੀਤ ਡੈਸਕ 05-09-2026
ਸੁਭਾਨਪੁਰ, 4 ਸਤੰਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਇੱਕ ਔਰਤ ਨੂੰ ਕਥਿਤ ਤੌਰ ਤੇ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ.ਐਚ. ਓ. ਅਮਨਦੀਪ ਨਾਹਰ ਨੇ ਦੱਸਿਆ ਕੇ ਏ. ਐਸ. ਆਈ. ਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦੋਂ ਪਿੰਡ ਹਮੀਰਾ ਦੇ ਪੁਲ ਦੇ ਨਜ਼ਦੀਕ ਪਹੁੰਚੇ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਦੱਸਿਆ ਕੇ ਮਨਜੀਤ ਕੌਰ ਉਰਫ਼ ਮੀਨਾ ਪਤਨੀ ਮਨਦੀਪ ਸਿੰਘ ਵਾਸੀ ਪਿੰਡ ਲੱਖਣ ਖੋਲ੍ਹੇ ਥਾਣਾ ਸੁਭਾਨਪੁਰ ਜੋ ਨਸ਼ੇ ਵੇਚਣ ਦਾ ਧੰਦਾ ਕਰਦੀ ਹੈ ਤੇ ਅੱਜ ਵੀ ਡੇਰੇ ਲੱਖਣ ਖੋਲ੍ਹੇ ਦੇ ਨਜ਼ਦੀਕ ਨਸ਼ੀਲਾ ਪਦਾਰਥ ਰੱਖ ਕੇ ਆਪਣੇ ਕਿਸੇ ਗਾਹਕ ਦੀ ਉਡੀਕ ਕਰ ਰਹੀ ਹੈ | ਜੇਕਰ ਹੁਣੇ ਰੇਡ ਮਾਰੀ ਜਾਵੇ ਤਾਂ ਕਾਬੂ ਆ ਸਕਦੀ ਹੈ | ਪੁਲਿਸ ਪਾਰਟੀ ਨੇ ਉਸੇ ਵੇਲੇ ਉਕਤ ਦੱਸੀ ਗਈ ਜਗਾ ਤੇ ਲੇਡੀ ਕਾਂਸਟੇਬਲ ਸਮੇਤ ਰੇਡ ਮਾਰੀ ਤਾਂ ਮਨਜੀਤ ਕੌਰ ਮੀਨਾ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਥਾਣਾ ਮੁਖੀ ਸੁਭਾਨਪੁਰ ਅਮਨਦੀਪ ਨਾਹਰ ਨੇ ਦੱਸਿਆ ਕੇ ਉਕਤ ਔਰਤ ਦਾ ਮਾਨਯੋਗ ਅਦਾਲਤ ਵੱਲੋਂ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ | ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਕੇ ਹੈਰੋਇਨ ਕਿੱਥੋਂ ਲੈ ਕੇ ਆਈ ਸੀ ਤੇ ਕਿਸ ਨੂੰ ਦੇਣ ਲਈ ਉਕਤ ਜਗਾ ਤੇ ਬੈਠੀ ਸੀ | ਉਨ੍ਹਾਂ ਕਿਹਾ ਕਿ ਅਗਰ ਕਿਸੇ ਵੀ ਵਿਅਕਤੀ ਦਾ ਨਾਮ ਸਾਹਮਣੇ ਆਇਆ ਤਾਂ ਉਸ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ |
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਵਿਖੇ ਸਮੂਹ ਪੋਲਿੰਗ ਸਟੇਸ਼ਨਾਂ/ ਬੂਥਾਂ ’ਤੇ 6 ਨੂੰ ਲੱਗੇਗਾ ਵਿਸ਼ੇਸ਼ ਵੋਟਰ ਕੈਂਪ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਸੀ.ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।