ਪਾਵਰਕਾਮ ਦੀ ਚੈਕਿੰਗ ਦੀ ਆੜ ’ਚ ਧਮਕਾਉਣ
ਦੀ ਸਾਜਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸ਼ੇਰਗਿੱਲ
ਫਗਵਾੜਾ, 5 ਸਤੰਬਰ (ਚਾਨਾ)-ਬਹੁਜਨ ਸਮਾਜ ਪਾਰਟੀ (ਬਸਪਾ) ਫਗਵਾੜਾ ਦੇ ਵਾਈਸ ਪ੍ਰਧਾਨ ਸੁਖਵਿੰਦਰ ਸਿੰਘ ਸ਼ੇਰਗਿੱਲ ਨੇ ਦੋਸ਼ ਲਗਾਇਆ ਹੈ ਕਿ ਪਾਵਰਕਾਮ ਦੇ ਕੁੱਝ ਮੁਲਾਜ਼ਮਾਂ ਵੱਲੋਂ ਅੱਜ ਉਨ੍ਹਾਂ ਦੇ ਖੇਤਾਂ ਵਿੱਚ ਕਾਫ਼ੀ ਸਮੇਂ ਤੋਂ ਬੰਦ ਪਈ ਮੋਟਰ ‘ਤੇ ਚੈਕਿੰਗ ਦੇ ਬਹਾਨੇ ਛਾਪਾ ਮਾਰਿਆ ਗਿਆ | ਉਨ੍ਹਾਂ ਕਿਹਾ ਕਿ ਜੇਕਰ ਇਸ ਕਾਰਵਾਈ ਦੀ ਆੜ ‘ਚ ਉਨ੍ਹਾਂ ਨੂੰ ਡਰਾਉਣ-ਧਮਕਾਉਣ ਜਾਂ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਅਜਿਹੀ ਕੋਈ ਵੀ ਕੋਝੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੋਟਰ ਕਾਫ਼ੀ ਸਮੇਂ ਤੋਂ ਬੰਦ ਪਈ ਹੈ ਤੇ ਇਸ ਦੇ ਬਾਵਜੂਦ ਚੈਕਿੰਗ ਦੇ ਨਾਮ ‘ਤੇ ਕੀਤੀ ਗਈ ਕਾਰਵਾਈ ਕਈ ਸਵਾਲ ਖੜ੍ਹੇ ਕਰਦੀ ਹੈ | ਉਨ੍ਹਾਂ ਸੁਆਲ ਕੀਤਾ ਕਿ ਜਦੋਂ ਕਿਸਾਨਾਂ ਨੂੰ ਖੇਤੀਬਾੜੀ ਲਈ ਬਿਜਲੀ ਮੁਫ਼ਤ ਮਿਲ ਰਹੀ ਹੈ ਤਾਂ ਕੋਈ ਬਿਜਲੀ ਚੋਰੀ ਕਿਉਂ ਕਰੇਗਾ? ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ‘ਚ ਲੱਗ ਰਹੇ ਬਿਜਲੀ ਦੇ ਕੱਟਾਂ ਤੇ ਇਸ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋ ਰਹੇ ਨੁਕਸਾਨ ਦੇ ਮੁੱਦੇ ਨੂੰ ਲੈ ਕੇ ਉਹ ਸਰਕਾਰ ਨੂੰ ਜਵਾਬਦੇਹ ਬਣਾਉਣ ਅਤੇ ਲੋੜ ਪੈਣ ‘ਤੇ ਅੰਦੋਲਨ ਕਰਨ ਦੀ ਚੇਤਾਵਨੀ ਦੇ ਰਹੇ ਹਨ | ਇਸੇ ਕਾਰਨ ਉਨ੍ਹਾਂ ਨੂੰ ਦਬਾਅ ਹੇਠ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਸਰਾਸਰ ਸਰਕਾਰੀ ਧੱਕੇਸ਼ਾਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਜ਼ੋਰ-ਜਬਰਦਸਤੀ ਜਾਂ ਧਮਕੀਆਂ ਦੇ ਕੇ ਬੰਦ ਨਹੀਂ ਕਰ ਸਕਦੀ |
ਯ
ਯੰਗ ਪੈਟਲਜ ਸਕੂਲ ਭੁਲੱਥ ਵਿਖੇ ਮਨਾਏ ਗਏ ਅਧਿਆਪਕ ਦਿਵਸ ਮੌਕੇ ਬੱਚੇ ਅਤੇ ਅਧਿਆਪਕ ਮਿਲੇ ਹੋਏ ਉਪਹਾਰਾਂ ਨਾਲ | ਤਸਵੀਰ : ਮਨਜੀਤ ਸਟੂਡੀਓ
06-09-2026