07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

‘ ਸਿੱਖਿਆ ਕ੍ਰਾਂਤੀ’ ਦਾ ਸੱਚ, ਫਗਵਾੜਾ ਦੇ ਸਕੂਲਾਂ ’ਚ ਅਧਿਆਪਕ ਨਹੀਂ, ਬੱਚਿਆਂ ਤੋਂ ਬਾਥਰੂਮ ਸਾਫ਼ ਕਰਵਾਏ ਜਾ ਰਹੇ-ਧਾਲੀਵਾਲ

ਫਗਵਾੜਾ, 6 ਸਤੰਬਰ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਚਾਰਿਤ ਕੀਤੀ ਜਾ ਰਹੀ ‘ਸਿੱਖਿਆ ਕ੍ਰਾਂਤੀ’ ਦੇ ਦਾਅਵੇ ਫਗਵਾੜਾ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੇ ਹਨ | ਇੱਕ ਸਕੂਲ ਵਿਚ 144 ਵਿਦਿਆਰਥੀ ਹੋਣ ਦੇ ਬਾਵਜੂਦ ਇੱਕ ਵੀ ਪੱਕਾ ਅਧਿਆਪਕ ਨਹੀਂ ਹੈ, ਜਦਕਿ ਦੂਜੇ ਸਕੂਲ ਵਿਚ 70 ਬੱਚਿਆਂ ਲਈ ਸਿਰਫ਼ ਇੱਕ ਅਧਿਆਪਕ ਹੈ | ਮੀਡੀਆ ਰਿਪੋਰਟਾਂ ਮੁਤਾਬਿਕ ਇਸ ਤੋਂ ਵੀ ਵੱਧ ਚਿੰਤਾਜਨਕ ਗੱਲ ਇਹ ਹੈ ਕਿ ਛੋਟੇ ਬੱਚਿਆਂ ਤੋਂ ਸਕੂਲਾਂ ਦੇ ਬਾਥਰੂਮ ਸਾਫ਼ ਕਰਵਾਏ ਜਾ ਰਹੇ ਹਨ | ਧਾਲੀਵਾਲ ਨੇ ਕਿਹਾ ਕਿ ਜੇ ਨੰਨੇ ਬੱਚਿਆਂ ਨੂੰ ਪੜ੍ਹਾਈ ਦੀ ਬਜਾਏ ਸਫ਼ਾਈ ਦਾ ਕੰਮ ਕਰਨਾ ਪੈ ਰਿਹਾ ਹੈ ਤਾਂ ਇਹ ਸਿੱਖਿਆ ਪ੍ਰਣਾਲੀ ਦੀ ਗੰਭੀਰ ਨਾਕਾਮੀ ਹੈ | ਉਨ੍ਹਾਂ ਸਵਾਲ ਕੀਤਾ ਕਿ ਕੀ ਇਹੀ ਉਹ ‘ਸਿੱਖਿਆ ਕ੍ਰਾਂਤੀ’ ਹੈ ਜਿਸ ਦਾ ਆਮ ਆਦਮੀ ਪਾਰਟੀ ਪੂਰੇ ਪੰਜਾਬ ‘ਚ ਪ੍ਰਚਾਰ ਕਰ ਰਹੀ ਹੈ? ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਨਮਾਨਜਨਕ ਤੇ ਸੁਰੱਖਿਅਤ ਸਿੱਖਿਅਕ ਮਾਹੌਲ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਨਾ ਕਿ ਉਨ੍ਹਾਂ ਨੂੰ ਅਜਿਹੀਆਂ ਹਾਲਤਾਂ ‘ਚ ਛੱਡ ਦੇਣਾ | ਉਨ੍ਹਾਂ ਮੰਗ ਕੀਤੀ ਕਿ ਫਗਵਾੜਾ ਸਮੇਤ ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ, ਬੱਚਿਆਂ ਤੋਂ ਕਿਸੇ ਵੀ ਤਰ੍ਹਾਂ ਦੀ ਸਫ਼ਾਈ ਕਰਵਾਉਣ ਦੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਤੇ ਸਿੱਖਿਆ ਪ੍ਰਣਾਲੀ ਨੂੰ ਸਿਰਫ਼ ਇਸ਼ਤਿਹਾਰਾਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਨੀਤੀਆਂ ਉਦੋਂ ਹੀ ਸਫ਼ਲ ਮੰਨੀਆਂ ਜਾਂਦੀਆਂ ਹਨ ਜਦੋਂ ਹਰ ਕਲਾਸ ਵਿਚ ਅਧਿਆਪਕ ਹੋਵੇ ਅਤੇ ਹਰ ਬੱਚੇ ਨੂੰ ਸਨਮਾਨ ਨਾਲ ਸਿੱਖਿਆ ਮਿਲੇ |

ਅਜੀਤ ਡੈਸਕ 07-09-2026

ਪਿਛਲੀ ਖ਼ਬਰ ਸ਼ਿੰਘਰਾਲਾ ਸਕੂਲ ਦੇ 47ਵੇਂ ਸਥਾਪਨਾ ਦਿਵਸ ਮੌਕੇ ’ਤੇ ਕਰਵਾਇਆ ਅੰਤਰ ਹਾਊਸ ਦਸਤਾਰ ਮੁਕਾਬਲਾ ਅਗਲੀ ਖ਼ਬਰ ਕਮਰਸ਼ੀਅਲ ਗੱਡੀਆਂ ਅਤੇ ਦੁਕਾਨਦਾਰਾਂ ਵਲੋਂ ਢਿਲਵਾਂ ਬਾਜ਼ਾਰ ਅਤੇ ਰੋਡ ਤੋਂ ਨਾਜਾਇਜ਼ ਕਬਜ਼ੇ ਖ਼ਤਮ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।