07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬੀ.ਐਸ.ਟੀ. ਸਕੂਲ ਬਿਹਾਰੀਪੁਰ ਵਿਖੇ ਅਧਿਆਪਕ ਦਿਵਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਹਰ ਵਿਦਿਆਰਥੀ ਨੂੰ ਆਪਣੇ ਅਧਿਆਪਕਾਂ ਦਾ ਦਿਲੋਂ ਸਨਮਾਨ ਕਰਨਾ ਚਾਹੀਦਾ-ਗੁਰਸੇਵਕ ਸਿੰਘ ਬੱਲ

ਹੁਸੈਨਪੁਰ, 6 ਸਤੰਬਰ (ਤਰਲੋਚਨ ਸਿੰਘ ਸੋਢੀ)-ਬੀ. ਐਸ.

ਅਜੀਤ ਡੈਸਕ 07-09-2026
ਹੁਸੈਨਪੁਰ, 6 ਸਤੰਬਰ (ਤਰਲੋਚਨ ਸਿੰਘ ਸੋਢੀ)-ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਬਿਹਾਰੀਪੁਰ ਕਪੂਰਥਲਾ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ਵਿਚ ਵੱਖ-ਵੱਖ ਸਭਿਆਚਾਰਕ ਅਤੇ ਮਨੋਰੰਜਨ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ | ਇਸ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਮਾਨ, ਪ੍ਰਧਾਨ ਕੁਲਵੰਤ ਸਿੰਘ ਅਤੇ ਵਾਈਸ ਪ੍ਰਧਾਨ ਹਰਸ਼ਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਵਿਚ ਪਿ੍ੰਸੀਪਲ ਗੁਰਸੇਵਕ ਸਿੰਘ ਬੱਲ ਨੇ ਸਕੂਲ ਦੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਅਧਿਆਪਕ ਦਿਵਸ ਦੀਆਂ ਵਧਾਈ ਦਿੰਦਿਆਂ ਹੋਇਆ ਕਿਹਾ ਕਿ ਅਧਿਆਪਕ ਸਮਾਜ ਤੇ ਰਾਸ਼ਟਰ ਦੇ ਨਿਰਮਾਤਾ ਹੁੰਦੇ ਹਨ, ਉਹ ਵਿਦਿਆਰਥੀਆਂ ਨੂੰ ਸਿਰਫ਼ ਸਿੱਖਿਆ ਹੀ ਨਹੀਂ ਸਗੋਂ ਉਨ੍ਹਾਂ ਨੂੰ ਚੰਗੇ ਨਾਗਰਿਕ ਬਣਨ ਲਈ ਸਹੀ ਦਿਸ਼ਾ ਵੀ ਪ੍ਰਦਾਨ ਕਰਦੇ ਹਨ | ਇਸ ਕਰਕੇ ਹਰ ਵਿਦਿਆਰਥੀ ਨੂੰ ਜਿੱਥੇ ਆਪਣੇ ਅਧਿਆਪਕਾਂ ਦਾ ਦਿਲੋਂ ਸਨਮਾਨ ਕਰਨਾ ਚਾਹੀਦਾ ਉੱਥੇ ਉਨ੍ਹਾਂ ਵਲੋਂ ਦਿੱਤੀਆਂ ਸਮਾਜਿਕ ਸੰਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ |ਅੰਤ ਵਿਚ ਉਨ੍ਹਾਂ ਸਕੂਲ ਪ੍ਰਬੰਧਕਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਅਧਿਆਪਕ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ ਸਿਹਤ ਕਰਮਚਾਰੀਆਂ ਵੱਲੋਂ ਸਰਕਾਰੀ ਕਾਲਜ ਭੁਲੱਥ ਤੇ ਪ੍ਰਾਈਵੇਟ ਸਕੂਲਾਂ ’ਚ ਡੇਂਗੂ ਵਿਰੋਧੀ ਗਤੀਵਿਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।