07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਨਸ਼ੇ ਦੇ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜੇਗੀ ਭਾਜਪਾ, ਮੋਦੀ ਦੇ ਜਨਮ ਦਿਨ ’ਤੇ ਸੇਵਾ ਦਾ ਸੰਕਲਪ-ਅਸ਼ੋਕ ਸਰੀਨ ਹਿੱਕੀ

ਜਲੰਧਰ, 6 ਸਤੰਬਰ (ਸ਼ਿਵ )- ਪੰਜਾਬ ਵਿੱਚ ਵੱਧ ਰਹੀ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਹੁਣ ਜਨਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਜਨਮਦਿਨ ਨੂੰ ਸੇਵਾ ਅਤੇ ਸਮਰਪਣ ਦੇ ਰੂਪ ਵਿੱਚ ਮਨਾਉਣ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਖਿਲਾਫ ਪ੍ਰਸਤਾਵਿਤ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਜਲੰਧਰ ਭਾਜਪਾ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ।

ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕਰੇ-ਵਿਜੇ ਕੁਮਾਰ, ਤਰਲੋਕ ਸਿੰਘ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਹੋਈ ਨਵਾਂ ਪਿੰਡ ਗੇਟਵਾਲਾ ’ਚ ਮੀਟਿੰਗ 07-09-2026
ਜਲੰਧਰ, 6 ਸਤੰਬਰ (ਸ਼ਿਵ )- ਪੰਜਾਬ ਵਿੱਚ ਵੱਧ ਰਹੀ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਹੁਣ ਜਨਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਜਨਮਦਿਨ ਨੂੰ ਸੇਵਾ ਅਤੇ ਸਮਰਪਣ ਦੇ ਰੂਪ ਵਿੱਚ ਮਨਾਉਣ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਖਿਲਾਫ ਪ੍ਰਸਤਾਵਿਤ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਜਲੰਧਰ ਭਾਜਪਾ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਭਾਜਪਾ ਦੇ ਸਕੱਤਰ ਅਤੇ ਜਲੰਧਰ ਜ਼ਿਲ੍ਹਾ ਪ੍ਰਭਾਰੀ ਸੂਰਜ ਭਾਰਦਵਾਜ ਅਤੇ ਪੰਜਾਬ ਭਾਜਪਾ ਸੈੱਲ ਅਤੇ ਮੋਰਚਾ ਕੋਆਰਡੀਨੇਟਰ ਹਰਵਿੰਦਰ ਸਿੰਘ ਸੰਧੂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਜ਼ਿਲ੍ਹਾ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਜਨਮਦਿਨ ਭਾਜਪਾ ਕਾਰਕੁਨਾਂ ਲਈ ਸੇਵਾ ਦਾ ਮਹਾਪਰਵ ਹੈ। ਇਸ ਮੌਕੇ ਜਲੰਧਰ ਵਿੱਚ ਵੱਡੇ ਪੱਧਰ ‘ਤੇ ਸੇਵਾ ਗਤੀਵਿਧੀਆਂ ਚਲਾਈਆਂ ਜਾਣਗੀਆਂ ਅਤੇ ਲੋੜਵੰਦਾਂ ਤੱਕ ਸਹਾਇਤਾ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਕਾਰਕੁਨ ਸਮਾਜ ਸੇਵਾ ਨੂੰ ਆਪਣਾ ਫਰਜ਼ ਮੰਨਦਿਆਂ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੇਗਾ। ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਵਿਜ, ਭੁਪਿੰਦਰ ਕੁਮਾਰ, ਦਵਿੰਦਰ ਭਾਰਦਵਾਜ, ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਜ਼ਿਲ੍ਹਾ ਬੁਲਾਰੇ ਸਨੀ ਸ਼ਰਮਾ, ਡਿੰਪੀ ਲੁਬਾਨਾ, ਬ੍ਰਿਜੇਸ਼ ਸ਼ਰਮਾ, ਆਰ.ਕੇ. ਮਲਹੋਤਰਾ, ਕੁਲਵੰਤ ਸ਼ਰਮਾ, ਕਸ਼ਿਤਿਜ ਢੱਲ, ਪ੍ਰਦੀਪ ਖੁੱਲਰ, ਮਨੀਸ਼ ਬਲ, ਅਜੈ ਠਾਕੁਰ, ਮਨਹਰ ਪਾਸ਼ਾਣ, ਗੌਰਵ ਰਾਏ, ਕੌਂਸਲਰ ਰਵੀ ਕੁਮਾਰ, ਸੂਰਿਆ ਮਿਸ਼ਰਾ, ਹੈਪੀ ਦੀਵਾਨ, ਹੇਮੰਤ ਖੰਨਾ, ਮਨੋਜ ਅਗਰਵਾਲ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਨਡਾਲਾ-ਬੇਗੋਵਾਲ ਰੋਡ ’ਤੇ ਨੀਂਦ ਵਿਚ ਛੋਟੇ ਹਾਥੀ ਚਾਲਕ ਨੇ ਟਰੈਕਟਰ-ਟਰਾਲੀ ਨੂੰ ­ਮਾਰੀ ਟੱਕਰ, ਛੋਟਾ ਹਾਥੀ ਚਾਲਕ ਜ਼ਖਮੀ... ਅਗਲੀ ਖ਼ਬਰ ਸੰਨੀ ਛਾਬੜਾ ਨੂੰ ਸਟੇਟ ਯੰਗ ਟੀਚਰ ਐਵਾਰਡ-2026 ਨਾਲ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।