08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬੱਚਿਆਂ ਤੋਂ ਬਾਥਰੂਮ ਸਾਫ਼ ਕਰਵਾਉਣਾ ਸਿੱਖਿਆ ਪ੍ਰਬੰਧ ’ਤੇ ਵੱਡਾ ਸਵਾਲ-ਵਿਧਾਇਕ ਧਾਲੀਵਾਲ

ਫਗਵਾੜਾ, 7 ਸਤੰਬਰ (ਹਰਜੋਤ ਸਿੰਘ ਚਾਨਾ)-ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਤੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਦਰਮਿਆਨ ਇੱਥੋਂ ਦੇ ਪਿੰਡ ਹਰਦਾਸਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਸਾਹਮਣੇ ਆਈ ਇੱਕ ਵੀਡੀਓ ਨੇ ਸੂਬੇ ਦੇ ਸਿੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ | ਵੀਡੀਓ ’ਚ ਸਕੂਲੀ ਬੱਚੇ ਕਿਤਾਬਾਂ ਦੀ ਥਾਂ ਬਾਥਰੂਮ ਸਾਫ਼ ਕਰਨ ਵਾਲਾ ਸਾਮਾਨ ਫੜੇ ਦਿਖਾਈ ਦੇ ਰਹੇ ਹਨ, ਜਿਸ ਕਾਰਨ ਇਹ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ | ਜਾਣਕਾਰੀ ਅਨੁਸਾਰ ਸਕੂਲ ਦੇ ਬਾਥਰੂਮ ਬੱਚਿਆਂ ਤੋਂ ਸਾਫ਼ ਕਰਵਾਏ ਜਾਣ ਦੀ ਵੀਡੀਓ ਵਾਇਰਲ ਹੋਈ ਜਿਸ ’ਚ ਬੱਚੇ ਬਾਥਰੂਮ ਸਾਫ਼ ਕਰਨ ਵਾਲਾ ਸਾਮਾਨ ਚੁੱਕੀ ਫਿਰਦੇ ਹਨ | ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰਾਂ ਵਲੋਂ ਵੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਤਿੱਖੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ | ਲੋਕਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਡਿਜੀਟਲ ਤੇ ਆਧੁਨਿਕ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਜ਼ਮੀਨੀ ਹਕੀਕਤ ’ਚ ਬੱਚਿਆਂ ਤੋਂ ਸਫ਼ਾਈ ਕਰਵਾਏ ਜਾਣ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ | ਲੋਕਾਂ ਨੇ ਉੱਚ ਅਧਿਕਾਰੀਆਂ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾ ਕੇ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਸਕੂਲਾਂ ਵਿਚ ਸਫ਼ਾਈ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ |

ਹਰਦਾਸਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਵੀਡੀਓ ਨੇ ਸਿੱਖਿਆ ਪ੍ਰਬੰਧ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ 08-09-2026

ਪਿਛਲੀ ਖ਼ਬਰ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਦੀ ਹਕੀਕਤ ਸਾਹਮਣੇ ਆਈ-ਰਾਜਾ ਵੜਿੰਗ ਅਗਲੀ ਖ਼ਬਰ ਚੋਰੀ ਦੀ ਐਕਟਿਵਾ ਸਮੇਤ 2 ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।