‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਦੀ ਹਕੀਕਤ ਸਾਹਮਣੇ ਆਈ-ਰਾਜਾ ਵੜਿੰਗ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਲੈ ਕੇ ਸਵਾਲ ਖੜ੍ਹੇ ਕਰਦਿਆਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਤੋਂ ਪਖਾਨੇ ਸਾਫ਼ ਕਰਵਾਏ ਜਾਣ ਦੀ ਕਥਿਤ ਵੀਡੀਓ ’ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ | ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਿੱਖਿਆ ਪ੍ਰਬੰਧ ਦੀ ਅਸਲੀਅਤ ਸਾਹਮਣੇ ਆ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਿੱਖਿਆ ਨੀਤੀ ਦੀ ਤਸਵੀਰ ਹੈ, ਜਿੱਥੇ ਬੱਚਿਆਂ ਨੂੰ ਪੜ੍ਹਾਈ ‘ਤੇ ਧਿਆਨ ਦੇਣ ਦੀ ਬਜਾਏ ਪਖਾਨੇ ਸਾਫ਼ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਉਨ੍ਹਾਂ ਇਸ ਸਥਿਤੀ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਬੇਹੱਦ ਸ਼ਰਮਨਾਕ ਅਤੇ ਚਿੰਤਾਜਨਕ ਕਰਾਰ ਦਿੱਤਾ |
ਹਰਦਾਸਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਵੀਡੀਓ ਨੇ ਸਿੱਖਿਆ ਪ੍ਰਬੰਧ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ
08-09-2026