08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਰੀਜਨਲ ਟਰਾਂਸਪੋਰਟ ਅਫ਼ਸਰ ਵਲੋਂ ਸ਼ਹਿਰ ’ਚ ਵੱਖ-ਵੱਖ ਸਕੂਲਾਂ ਦੇ ਬੱਸਾਂ ਦੀ ਅਚਨਚੇਤ ਚੈਕਿੰਗ

ਕਪੂਰਥਲਾ, 7 ਸਤੰਬਰ (ਅਮਰਜੀਤ ਕੋਮਲ)-ਸਕੂਲਾਂ ਦੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਨੋਰਥ ਨਾਲ ਅੱਜ ਹਰਕਰਮ ਸਿੰਘ ਰੰਧਾਵਾ ਰੀਜ਼ਨਲ ਟਰਾਂਸਪੋਰਟ ਅਫ਼ਸਰ ਕਪੂਰਥਲਾ ਦੀ ਅਗਵਾਈ ਵਿਚ ਟਰਾਂਸਪੋਰਟ ਵਿਭਾਗ ਦੀ ਟੀਮ ਨੇ ਸ਼ਹਿਰ ਵਿਚ ਵੱਖ-ਵੱਖ ਸਕੂਲਾਂ ਦੇ ਬੱਸਾਂ ਦੀ ਅਚਨਚੇਤ ਚੈਕਿੰਗ ਦੌਰਾਨ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨਸ ਤੇ ਲੋੜੀਂਦੇ ਸੁਰੱਖਿਆ ਦੀ ਬਾਰੀਕੀ ਨਾਲ ਜਾਂਚ ਕੀਤੀ | ਜਾਂਚ ਉਪਰੰਤ ਰੀਜ਼ਨਲ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਸੈਕਰਡ ਹਾਰਟ ਸਕੂਲ ਦੀਆਂ ਬੱਸਾਂ ਦੀ ਜਾਂਚ ਕਰਨ ‘ਤੇ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਕੁੱਝ ਖਾਮੀਆਂ ਪਾਈਆਂ ਜਾਣ, ਬੱਸਾਂ ਵਿਚ ਨਿਰਧਾਰਿਤ ਸਮਰੱਥਾ ਤੋਂ ਵੱਧ ਬੱਚੇ ਬਿਠਾਉਣ ਤੇ ਦੋ ਬੱਸਾਂ ਬਿਨਾ ਲੋੜੀਂਦੇ ਕਾਗਜ਼ਾਤ ਦੇ ਚਲਾਉਣ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲ ਦੀਆਂ ਤਿੰਨ ਬੱਸਾਂ ਦੇ ਮੌਕੇ ‘ਤੇ ਚਲਾਨ ਕੱਟੇ ਗਏ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਟਰਾਂਸਪੋਰਟ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਵਿਚ ਵੀ ਸਕੂਲਾਂ ਦੇ ਬੱਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ | ਉਨ੍ਹਾਂ ਸਕੂਲਾਂ ਦੇ ਪ੍ਰਬੰਧਕਾਂ ਤੇ ਬੱਸ ਚਾਲਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਬੱਸਾਂ ਤੇ ਹੋਰ ਗੱਡੀਆਂ ਦੇ ਕਾਗਜ਼ਾਤ ਪੂਰੇ ਰੱਖਣ ਤੇ ਬੱਸਾਂ ਵਿਚ ਓਵਰਲੋਡਿੰਗ ਨਾ ਕੀਤੀ ਜਾਵੇ | ਅਜਿਹਾ ਕਰਨ ਵਾਲੇ ਵਿਰੱੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਅਜੀਤ ਡੈਸਕ 08-09-2026

ਪਿਛਲੀ ਖ਼ਬਰ ਆਈ.ਕੇ.ਜੀ. ਪੀ.ਟੀ.ਯੂ. ਦੇ ਉਪ ਕੁਲਪਤੀ ਵਲੋਂ ਵਿਦਿਆਰਥੀ ਪਲੇਸਮੈਂਟ ਤੇ ਅਲੂਮਨੀ ਪੋਰਟਲ ਦੀ ਸ਼ੁਰੂਆਤ ਅਗਲੀ ਖ਼ਬਰ ਮੱਛੀ ਚੌਕ ਤੋਂ ਮੁਹੱਲਾ ਨੇਚੇਬੰਦਾ ਨੂੰ ਜਾਂਦੇ ਰਸਤੇ ਦਾ ਸੀਵਰੇਜ ਕਈ ਦਿਨਾਂ ਤੋਂ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।