08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਤੋਂ ਡੱਲਾ ਤੱਕ ਸਜਾਇਆ ਵਿਸ਼ਾਲ ਨਗਰ ਕੀਰਤਨ

ਸੁਲਤਾਨਪੁਰ ਲੋਧੀ, 7 ਸਤੰਬਰ (ਨਰੇਸ਼ ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਮਾਤਾ ਦਮੋਦਰੀ ਜੀ ਦੇ ਵਿਆਹ ਪੁਰਬ ਦੀ ਯਾਦ ’ਚ ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਮਾਤਾ ਦਮੋਦਰੀ ਜੀ ਡੱਲਾ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸੁੰਦਰ ਪਾਲਕੀ ਵਿਚ ਸੁਸ਼ੋਬਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਤਹਿਤ ਸਜਾਇਆ ਗਿਆ | ਇਸ ਮੌਕੇ ਵਿਸ਼ੇਸ਼ ਬੈਂਡ ਰਾਹੀਂ ਧਾਰਮਿਕ ਧੁਨਾਂ ਬਖੇਰਦੇ ਹੋਏ ਨਗਰ ਕੀਰਤਨ ਨੂੰ ਹੋਰ ਚਾਰ ਚੰਨ ਲਾਏ | ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਇਆ ਨਗਰ ਕੀਰਤਨ ਗੁਰਦੁਆਰਾ ਗੁਰੂ ਕਾ ਬਾਗ ਸ਼ਹੀਦ ਊਧਮ ਸਿੰਘ ਚੌਕ ਕਚਹਿਰੀ ਚੌਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਦੁਆਰਾ ਸ੍ਰੀ ਹਟ ਸਾਹਿਬ, ਗੁਰਦੁਆਰਾ ਬੇਬੇ ਨਾਨਕੀ ਤੋਂ ਹੁੰਦਾ ਹੋਇਆ ਦੀਪੇਵਾਲ ਲੋਹੀਆਂ ਰਾਹੀਂ ਡੱਲਾ ਸਾਹਿਬ ਵਿਖੇ ਗੁਰਦੁਆਰਾ ਮਾਤਾ ਦਮੋਦਰੀ ਜੀ ਪੁੱਜਾ | ਆਰੰਭਤਾ ਦੀ ਅਰਦਾਸ ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਲੋਂ ਕੀਤੀ ਗਈ | ਨਗਰ ਕੀਰਤਨ ਮੌਕੇ ਸੁੰਦਰ ਪਾਲਕੀ ਦੇ ਪਿੱਛੇ ਵੱਡੀ ਗਿਣਤੀ ’ਚ ਬੀਬੀਆਂ ਵਲੋਂ ਹਰਜਸ ਕੀਰਤਨ ਕੀਤਾ ਗਿਆ ਅਤੇ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸਮੁੱਚੇ ਰਸਤੇ ’ਚ ਸੰਗਤਾਂ ਨੂੰ ਨਿਹਾਲ ਕੀਤਾ | ਵਿਸ਼ਾਲ ਨਗਰ ਕੀਰਤਨ ਮੌਕੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਵੱਖ ਵੱਖ ਸਥਾਨਾਂ ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਮੀਰੀ ਪੀਰੀ ਗਤਕਾ ਅਖਾੜਾ ਦੇ ਸਿੰਘਾਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਨਗਰ ਕੀਰਤਨ ਵਿਚ ਸ਼ਿਰਕਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ,ਬੀਬੀ ਗੁਰਪ੍ਰੀਤ ਕੌਰ ਰੂਹੀ, ਮੈਨੇਜਰ ਅਵਤਾਰ ਸਿੰਘ, ਮੀਤ ਮੈਨੇਜਰ ਚੈਂਚਲ ਸਿੰਘ, ਸਾਬਕਾ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ, ਐਡੀਸ਼ਨ ਮੈਨੇਜਰ ਗੁਰਪ੍ਰੀਤ ਸਿੰਘ ਰਾਮਪੁਰ, ਸਾਬਕਾ ਮੀਤ ਸਕੱਤਰ ਚਾਨਣ ਸਿੰਘ ਦੀਪੇਵਾਲ, ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ, ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ, ਰਾਜਾ ਗੁਰਪ੍ਰੀਤ ਸਿੰਘ ਸੇਵਾਦਾਰ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ, ਜਥੇਦਾਰ ਦਿਲਬਾਗ ਸਿੰਘ ਗਿੱਲ, ਸਰਵਣ ਸਿੰਘ ਚੱਕਾਂ, ਰਣਜੀਤ ਸਿੰਘ ਠੱਟਾ, ਕਰਨਜੀਤ ਸਿੰਘ ਆਹਲੀ ਕਥਾਵਾਚਕ, ਖ਼ਜ਼ਾਨਚੀ ਸੁਖਵਿੰਦਰ ਸਿੰਘ, ਸਹਾਇਕ ਖ਼ਜ਼ਾਨਚੀ ਜਸਵਿੰਦਰ ਸਿੰਘ, ਸਲਵੰਤ ਸਿੰਘ ਸਟੋਰ ਕੀਪਰ, ਪਵਨਦੀਪ ਸਿੰਘ ਸਹਾਇਕ ਖ਼ਜ਼ਾਨਚੀ, ਜਥੇਦਾਰ ਬਾਬਰ ਸਿੰਘ, ਬਾਬਾ ਬਲਦੇਵ ਸਿੰਘ, ਬਖ਼ਸ਼ੀਸ਼ ਸਿੰਘ, ਗੁਰਭੇਜ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ, ਮੁਖ਼ਤਿਆਰ ਸਿੰਘ, ਪ੍ਰਧਾਨ ਰਘਬੀਰ ਸਿੰਘ, ਬੀਬੀ ਜਸਵਿੰਦਰ ਕੌਰ, ਮੀਡੀਆ ਇੰਚਾਰਜ ਸੁਖਜਿੰਦਰ ਸਿੰਘ ਭਗਤ ਪੁਰ, ਦਿਆਲ ਸਿੰਘ ਦੀਪੇਵਾਲ, ਬੀਬੀ ਬਲਜੀਤ ਕੌਰ ਕਮਾਲਪੁਰ, ਡਾਕਟਰ ਗੁਰਦੇਵ ਸਿੰਘ, ਬਲਦੇਵ ਸਿੰਘ ਖ਼ਾਲਸਾ ਟਾਇਰ ਵਾਲੇ, ਮੁਖ਼ਤਿਆਰ ਸਿੰਘ ਫ਼ੌਜੀ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਅਜੀਤ ਡੈਸਕ 08-09-2026

ਪਿਛਲੀ ਖ਼ਬਰ ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਵੱਲੋਂ 73ਵੀਂ ਰਾਮ ਲੀਲ੍ਹਾ ਦੇ ਆਗਾਜ਼ ਸੰਬੰਧੀ ਅਹਿਮ ਮੀਟਿੰਗ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ’ਚ ਅਧਿਆਪਕ ਦਿਵਸ ’ਤੇ ਕਰਵਾਏ ਵੱਖ-ਵੱਖ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।