ਗੁਰਦੁਆਰਾ ਸੁੱਖ ਸਾਗਰ ਸਾਹਿਬ ਰਾਜਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 13 ਨੂੰ
ਭੁਲੱਥ, 8 ਸਤੰਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਗੁਰਦੁਆਰਾ ਸੁਖ ਸਾਗਰ ਸਾਹਿਬ ਭੁਲੱਥ ਰਾਜਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 13 ਸਤੰਬਰ ਨੂੰ ਕਰਵਾਏ ਜਾਣਗੇ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਸੁਖਵੰਤ ਸਿੰਘ ਤੱਖਰ ਨੇ ਦੱਸਿਆ ਕਿ ਇਸ ਵੇਲੇ ਸਭ ਤੋਂ ਪਹਿਲਾਂ ਅੰਮਿ੍ਤ ਵੇਲੇ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਜਾਪ ਕਰਵਾਏ ਜਾਣਗੇ ਉਪਰੰਤ ਦੀਵਾਨ ਸਜਾਏ ਜਾਣਗੇ ਜਿਸ ਵਿਚ ਭਾਈ ਦੀਪ ਸਿੰਘ ਪਾਉਂਟਾ ਸਾਹਿਬ ਵਾਲੇ, ਭਾਈ ਹਰਮਨਜੀਤ ਸਿੰਘ ਜੀ ਬਾਬਾ ਬਕਾਲਾ ਸਾਹਿਬ ਵਾਲੇ, ਭਾਈ ਇੰਦਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਵਾਲੇ ਅਤੇ ਹਜ਼ੂਰੀ ਰਾਗੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ | ਦੱਸਿਆ ਕਿ ਇਸ ਮੌਕੇ ਦੇ ਅਤੁੱਟ ਗੁਰੂ ਕੇ ਲੰਗਰ ਵਰਤਾਏ ਜਾਣਗੇ |
ਅਜੀਤ ਡੈਸਕ
09-09-2026