11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਅਵਤਾਰ ਸਿੰਘ ਭੁੰਗਰਨੀ ਨੂੰ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ ਸਨਮਾਨਿਤ

ਫਗਵਾੜਾ, 10 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਭੁੰਗਰਨੀ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਹੁੰਚ ਕੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਵਲੋਂ ਅਵਤਾਰ ਸਿੰਘ ਭੁੰਗਰਨੀ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭ ਇੱਛਾਵਾਂ ਦਿੱਤੀਆਂ ਗਈਆਂ | ਭੁੰਗਰਨੀ ਦੇ ਨਾਲ ਐੱਸ.

ਅਜੀਤ ਡੈਸਕ 11-09-2026
ਫਗਵਾੜਾ, 10 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਭੁੰਗਰਨੀ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਹੁੰਚ ਕੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਵਲੋਂ ਅਵਤਾਰ ਸਿੰਘ ਭੁੰਗਰਨੀ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭ ਇੱਛਾਵਾਂ ਦਿੱਤੀਆਂ ਗਈਆਂ | ਭੁੰਗਰਨੀ ਦੇ ਨਾਲ ਐੱਸ.ਸੀ. ਵਿੰਗ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਠੇਕੇਦਾਰ ਬਲਜਿੰਦਰ ਸਿੰਘ ਤੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਸੰਦਲ ਵੀ ਉਨ੍ਹਾਂ ਦੇ ਨਾਲ ਸਨ | ਡਾ. ਦਲਜੀਤ ਸਿੰਘ ਚੀਮਾ ਨੇ ਭੁੰਗਰਨੀ ਤੇ ਠੇਕੇਦਾਰ ਬਲਜਿੰਦਰ ਸਿੰਘ ਨੂੰ ਪਾਰਟੀ ਦੀ ਚੜ੍ਹਦੀ ਕਲਾ ਤੇ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ | ਇਸ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਆਗੂਆਂ ਵਿਚਕਾਰ ਵਿਚਾਰ-ਵਟਾਂਦਰਾ ਹੋਇਆ | ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਤੇ ਦਫ਼ਤਰ ਇੰਚਾਰਜ ਹਰਿੰਦਰ ਸਿੰਘ ਨੇ ਵੀ ਅਵਤਾਰ ਸਿੰਘ ਭੁੰਗਰਨੀ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭ ਇੱਛਾਵਾਂ ਦਿੱਤੀਆਂ |
ਪਿਛਲੀ ਖ਼ਬਰ ਦਿੱਲੀ-ਕੱਟੜਾ ਐਕਸਪ੍ਰੈੱਸ ਹਾਈਵੇ ’ਤੇ ਚੱਲ ਰਹੇ ਨਿਰਮਾਣ ਕਾਰਜਾਂ ਨਾਲ ਪ੍ਰਭਾਵਿਤ ਹਿੱਸਿਆ ’ਚ ਸੜਕ ਸੁਰੱਖਿਆ ਵੱਲ ਵਿਸ਼ੇਸ਼... ਅਗਲੀ ਖ਼ਬਰ ਮੌਜੂਦਾ ਸਰਕਾਰ ਦੇ ਰਾਜ ’ਚ ਜਮਹੂਰੀ ਹੱਕਾਂ ਦਾ ਸ਼ਰੇਆਮ ਘਾਣ ਹੋ ਰਿਹਾ-ਟਾਂਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।