12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਿਜਾਣ ਦਾ ਮੁੱਖ ਸਾਧਨ-ਸੱਜਣ ਸਿੰਘ ਚੀਮਾ

ਡਡਵਿੰਡੀ, 11 ਸਤੰਬਰ (ਦਿਲਬਾਗ ਸਿੰਘ ਝੰਡ)-ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਿਜਾਣ ਦਾ ਸਭ ਤੋਂ ਉੱਤਮ ਜਰੀਆ ਹਨ ਤੇ ਇਸੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੇ ਅਰਜਨਾ ਐਵਾਰਡੀ ਸੱਜਣ ਸਿੰਘ ਚੀਮਾ ਨੇ ਡਡਵਿੰਡੀ ਵਿਖੇ ਬਲਾਕ ਦੇ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਕਰਨ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਿਰਫ਼ ਖੇਡ ਮੁਕਾਬਲੇ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਤੰਦਰੁਸਤੀ, ਅਨੁਸ਼ਾਸਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦਾ ਇੱਕ ਵੱਡਾ ਮੰਚ ਹਨ | ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਨਾਲ ਜੁੜਿਆ ਨੌਜਵਾਨ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਦਾ ਹੈ ਅਤੇ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਪਛਾਣ ਦਿਵਾ ਸਕਦਾ ਹੈ | ਅੱਜ ਪਹਿਲੇ ਦਿਨ ਅਥਲੈਟਿਕਸ, ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋ-ਖੋ ਅਤੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਅਤੇ ਬਲਾਕ ਇੰਚਾਰਜ ਇੰਦਰਜੀਤ ਕੌਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਐਡੀਸ਼ਨ ਤਹਿਤ 38 ਖੇਡਾਂ, ਇੱਕ ਪ੍ਰਦਰਸ਼ਨੀ ਖੇਡ ਟੈਨਿਸ ਬਾਲ, ਕਿ੍ਕਟ ਤੇ ਚਾਰ ਪੈਰਾ ਖੇਡਾਂ ਦੇ ਮੁਕਾਬਲੇ ਬਲਾਕ, ਜ਼ਿਲ੍ਹਾ ਤੇ ਸੂਬਾ ਪੱਧਰ ‘ਤੇ 9 ਉਮਰ ਵਰਗਾਂ ਵਿਚ ਕਰਵਾਏ ਜਾ ਰਹੇ ਹਨ | ਲੜਕਿਆਂ ਅਤੇ ਲੜਕੀਆਂ ਲਈ ਵੱਖ-ਵੱਖ ਮੁਕਾਬਲੇ ਹੋਣਗੇ | ਜੇਤੂ ਖਿਡਾਰੀਆਂ ਨੂੰ 12 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਦੇ ਨਾਲ ਗ੍ਰੇਡੇਸ਼ਨ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ | ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਗੁਰਦਰਸ਼ਨ ਸਿੰਘ ਭਿੰਡਰ, ਪੀਏ ਲਵਪ੍ਰੀਤ ਸਿੰਘ ਭਿੰਡਰ, ਸੀਨੀਅਰ ਆਗੂ ਸੁਖਦੇਵ ਸਿੰਘ ਸੰਧਾ, ਕਬੱਡੀ ਖਿਡਾਰੀ ਰਣਧੀਰ ਸਿੰਘ ਧੀਰਾ, ਕੋਚ ਸਤਨਾਮ ਸਿੰਘ ਛੋਟਾ ਨਾਮੀ, ਯੂਥ ਆਗੂ ਗੁਲਸ਼ਨਪ੍ਰੀਤ ਸਿੰਘ ਡਡਵਿੰਡੀ, ਸੀਨੀਅਰ ਆਗੂ ਪਵਨ ਕੁਮਾਰ ਲਾਲਾ, ਹਰਵਿੰਦਰ ਲਾਲ ਪ੍ਰਧਾਨ, ਪੰਚ ਸੁਖਜਿੰਦਰ ਸਿੰਘ, ਸੁਖਦੇਵ ਲਾਲ, ਸਰਪੰਚ ਅਵਤਾਰ ਸਿੰਘ ਭੌਰ, ਸਾਬਕਾ ਸਰਪੰਚ ਜਸਬੀਰ ਸਿੰਘ ਭੌਰ, ਦਲਜੀਤ ਸਿੰਘ ਸੰਧਾ, ਬਲਵਿੰਦਰ ਸਿੰਘ ਸੰਧਾ, ਰਾਜਦੀਪ ਸਿੰਘ ਰਾਜੂ, ਅਨਮੋਲਦੀਪ ਸਿੰਘ ਖਿੰਡਾ, ਅਨਮੋਲ ਸਿੰਘ ਸੰਨੀ, ਕੋਚ ਅਮਰਜੀਤ ਕੌਰ, ਕੋਚ ਸੁਨੀਤਾ ਠਾਕੁਰ, ਕੋਚ ਪ੍ਰਦੀਪ ਕੁਮਾਰ, ਕੋਚ ਗੁਰਪ੍ਰੀਤ ਸਿੰਘ, ਕੋਚ ਪ੍ਰੀਆ ਸੈਣੀ, ਕੋਚ ਚਰਨਜੀਤ ਸਿੰਘ, ਲੈਕਚਰਾਰ ਸੁਰਜੀਤ ਸਿੰਘ, ਗੁਰਸੇਵਕ ਸਿੰਘ, ਗੁਰਦਿਆਲ ਸਿੰਘ, ਹਰਪ੍ਰੀਤਪਾਲ ਸਿੰਘ, ਮਨਦੀਪ ਕੌਰ ਪਲਵਿੰਦਰ ਕੌਰ, ਜਤਿੰਦਰਜੀਤ ਅਤੇ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |

ਅਜੀਤ ਡੈਸਕ 12-09-2026

ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਕ ਪ ੂਰਥਲਾ ਦੀ ਚੋਣ ਐਡਵੋਕੇਟ ਰਘਬੀਰ ਪਾਲ ਸਿੰਘ ਬਾਜਵਾ ਪ੍ਰਧਾਨ ਤੇ ਐਡਵੋਕੇਟ ਮਨਪ੍ਰੀਤ ਸਿੰਘ... ਅਗਲੀ ਖ਼ਬਰ ਵਿਦਿਆਰਥੀ ਅਸਫਲਤਾ ਤੋਂ ਡਰਨ ਦੀ ਬਜਾਏ ਉਸ ਤੋਂ ਸਿੱਖਣ ਦੀ ਆਦਤ ਵਿਕਸਿਤ ਕਰਨ-ਪ੍ਰੋ. ਮਨਮੋਹਨ ਕੁਮਾਰ ਕਲੱਬ ਵਲੋਂ ਕਾਲਜ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।