12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ

ਸੁਲਤਾਨਪੁਰ ਲੋਧੀ, 11 ਸਤੰਬਰ (ਥਿੰਦ)-ਸਮੁੱਚੀ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਮੋਨਾ ਘਈ (ਸੀਨੀਅਰ ਵਿੰਗ) ਅਤੇ ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ) ਦੇ ਸਾਂਝੇ ਸਹਿਯੋਗ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ | ਪਾਠ ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਤੇ ਸਰਬੱਤ ਦੇ ਭਲੇ ਲਈ ਅਰਦਾਸ ਹੋਈ | ਇਸ ਦੇ ਨਾਲ ਹੀ ਸਕੂਲ ਦੀਆਂ ਛਿਮਾਹੀ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੇ ਮਨ ਲਗਾ ਕੇ ਪੜ੍ਹਨ ਤੇ ਇਮਾਨਦਾਰੀ ਨਾਲ਼ ਪ੍ਰੀਖਿਆਵਾਂ ਦੇਣ ਲਈ ਪ੍ਰਣ ਵੀ ਲਿਆ | ਪਿ੍ੰਸੀਪਲ ਮੋਨਾ ਘਈ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨਾਂ ਦੁਆਰਾ ਦਿੱਤੀਆਂ ਸਮਾਜਿਕ ਤੇ ਧਾਰਮਿਕ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ) ਵਲੋਂ ਵੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਧਿਆਤਮਿਕ ਪੱਖੋਂ ਵਿਕਾਸ ਕਰਨ ਲਈ ਵੀ ਪ੍ਰੇਰਿਤ ਕੀਤਾ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਦੇ ਵਾਇਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਪ੍ਰਗਟ ਸਿੰਘ ਜੱਜ, ਪਿ੍ੰਸੀਪਲ ਗਗਨਦੀਪ ਕੌਰ (ਅਕਾਲ ਅਕੈਡਮੀ ਇੰਟਰਨੈਸ਼ਨਲ) ਸਕੂਲ ਦੇ ਕੋਆਰਡੀਨੇਟਰ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜ ਅਤੇ ਸਟਾਫ਼ ਮੈਂਬਰ ਵੀ ਮੌਜੂਦ ਰਹੇ |

ਅਜੀਤ ਡੈਸਕ 12-09-2026

ਪਿਛਲੀ ਖ਼ਬਰ ਜੇਲ੍ਹ ’ਚ ਸੁਰੱਖਿਆ ਕਰਮਚਾਰੀਆਂ ਨਾਲ ਝਗੜਾ ਕਰਨ ਦੇ ਮਾਮਲੇ ’ਚ 6 ਕੈਦੀਆਂ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਕ ਪ ੂਰਥਲਾ ਦੀ ਚੋਣ ਐਡਵੋਕੇਟ ਰਘਬੀਰ ਪਾਲ ਸਿੰਘ ਬਾਜਵਾ ਪ੍ਰਧਾਨ ਤੇ ਐਡਵੋਕੇਟ ਮਨਪ੍ਰੀਤ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।