14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਟਕਸਾਲੀ ਅਕਾਲੀ ਆਗੂ ਜਥੇਦਾਰ ਦਿਲਬਾਗ ਸਿੰਘ ਗਿੱਲ ਨੇ ਹਲਕੇ ਦੀ ਸਿਆਸੀ ਸਥਿਤੀ ਬਾਰੇ ਬਾਦਲ ਨਾਲ਼ ਕੀਤੀ ਗੱਲਬਾਤ

ਸੁਲਤਾਨਪੁਰ ਲੋਧੀ, 13 ਸਤੰਬਰ (ਥਿੰਦ)-ਟਕਸਾਲੀ ਅਕਾਲੀ ਆਗੂ ਜਥੇਦਾਰ ਦਿਲਬਾਗ ਸਿੰਘ ਗਿੱਲ ਨੇ ਹਲਕਾ ਸੁਲਤਾਨਪੁਰ ਲੋਧੀ ਦੀ ਮੌਜੂਦਾ ਸਿਆਸੀ ਸਥਿਤੀ,ਪਾਰਟੀ ਦੀਆਂ ਗਤੀਵਿਧੀਆਂ ਅਤੇ ਹਲਕੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ਼ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਖੁੱਲ੍ਹ ਕੇ ਗੱਲਬਾਤ ਕੀਤੀ | ਜਥੇਦਾਰ ਦਿਲਬਾਗ ਸਿੰਘ ਗਿੱਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਗੇ ਮੰਗ ਰੱਖਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਸੁਲਤਾਨਪੁਰ ਲੋਧੀ ਤੋਂ ਮਜ਼ਬੂਤ ਅਤੇ ਪਾਰਟੀ ਦੇ ਪੱਕੇ ਵਫ਼ਾਦਾਰ ਆਗੂ ਨੂੰ ਇੰਚਾਰਜ ਥਾਪਿਆ ਜਾਵੇ | ਕਿਉਂਕਿ ਹਲਕਾ ਨਿਵਾਸੀ ਲੰਮੇ ਸਮੇਂ ਤੋਂ ਉਡੀਕ ਕਰ ਰਹੇ ਹਨ ਕਿ ਇੱਕ ਮਜ਼ਬੂਤ ਆਗੂ ਨੂੰ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਜਾਵੇ ਤਾਂ ਜੋ ਸੁਲਤਾਨਪੁਰ ਲੋਧੀ ਦੀ ਵੱਕਾਰੀ ਸੀਟ ਨੂੰ ਜਿੱਤ ਕੇ ਪੰਥ ਦੀ ਝੋਲੀ ਪਾਵੇ | ਜਥੇਦਾਰ ਗਿੱਲ ਨੇ ਕਿਹਾ ਕਿ ਹਲਕੇ ਦੀ ਸੰਗਤ ਦਿਲੋਂ ਅਕਾਲੀ ਦਲ ਨੂੰ ਪਿਆਰ ਕਰਦੀ ਹੈ ਅਤੇ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ਼ ਭਾਵਨਾਤਮਕ ਰਿਸ਼ਤਾ ਹੈ | ਜਥੇਦਾਰ ਗਿੱਲ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਇਆ ਕਿ ਹਲਕਾ ਸੁਲਤਾਨਪੁਰ ਲੋਧੀ ਦਾ ਜੋ ਵਿਕਾਸ ਸਾਬਕਾ ਕੈਬਨਿਟ ਮੰਤਰੀ ਡਾਕਟਰ ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਸੀ,ਉਸ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹਰ ਪਿੰਡ ਅਤੇ ਡੇਰਿਆਂ ਤੱਕ ਸੜਕਾਂ ਬਣਾ ਦਿੱਤੀਆਂ ਗਈਆਂ ਸਨ |ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਦਿਲਬਾਗ ਸਿੰਘ ਗਿੱਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹਲਕੇ ਦਾ ਦੌਰਾ ਕਰਨਗੇ ਅਤੇ ਸੰਗਤਾਂ ਨਾਲ਼ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਜਾਣਨਗੇ |ਇਸ ਮੌਕੇ ਪਾਰਟੀ ਪ੍ਰਧਾਨ ਨੇ ਜਥੇਦਾਰ ਗਿੱਲ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਉਹ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਾਰੇ ਵਰਕਰਾਂ ਨੂੰ ਨਾਲ਼ ਲੈ ਕੇ ਪਾਰਟੀਆਂ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਜਾਣਨ ਤਾਂ ਜੋ ਸਰਕਾਰ ਆਉਣ ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਸਕੇ |

ਅਜੀਤ ਡੈਸਕ 14-09-2026

ਪਿਛਲੀ ਖ਼ਬਰ ਬਿਜਲੀ ਦੀ ਨਿਰਵਿਘਨ 8 ਘੰਟੇ ਸਪਲਾਈ ਨਾ ਮਿਲੀ ਤਾਂ ਸੜਕਾਂ ਜਾਮ ਕਰਾਂਗੇ-ਬੀ.ਕੇ.ਯੂ. ਕਾਦੀਆਂ ਭਾਰਤੀ ਕਿਸਾਨ ਯੂਨੀਅਨ ਕਾਦੀ... ਅਗਲੀ ਖ਼ਬਰ ਸਰਪੰਚ ਏਕਤਾ ਗਰੁੱਪ ਦੇ ਆਗੂਆਂ ਦੀ ਸਾਂਝੀ ਮੀਟਿੰਗ, ਸਰਕਾਰਾਂ ’ਤੇ ਅਣਗੌਲਿਆਂ ਕਰਨ ਦਾ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।