15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਜ਼ਿਲ੍ਹੇ ਵਿਚ ਸਿਵਲ ਡਿਫੈਂਸ ਦੀ ਏਅਰ ਰੇਡ ’ਤੇ ਬਲੈਕਆਊਟ ਮੌਕ ਐਕਸਰਸਾਈਜ਼ 27 ਨੂੰ

ਕਪੂਰਥਲਾ, 14 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 15-09-2026
ਕਪੂਰਥਲਾ, 14 ਸਤੰਬਰ (ਵਿ.ਪ੍ਰ.)-ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਮਸ਼ੀਨਰੀ ਅਤੇ ਵੱਖ-ਵੱਖ ਰਾਹਤ ਏਜੰਸੀਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੇ ਉਨ੍ਹਾਂ ਨੂੰ ਮਜ਼ਬੂਤ ਕਰਨ ਦੇ ਮਨੋਰਥ ਨਾਲ 27 ਨਵੰਬਰ ਦੀ ਰਾਤ ਨੂੰ 8 ਵਜੇ ਸਿਵਲ ਡਿਫੈਂਸ ਦੀ ਏਅਰ ਰੇਡ (ਬਲੈਕ ਆਊਟ) ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਅਭਿਆਸ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗਾ, ਜੋ ਕਿ ਦੋ ਮਿੰਟਾਂ ਵਿਚ ਉੱਚੀ ਆਵਾਜ਼ ਵਾਲੇ ਸਾਇਰਨ ਰਾਹੀਂ ਦਿੱਤਾ ਜਾਵੇਗਾ ਤੇ ਬਾਅਦ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਚਾਣੇ ਗਏ ਵੱਖ-ਵੱਖ ਖੇਤਰਾਂ ਵਿਚ ਇਕ ਬਨਾਵਟੀ ਬਲੈਕ ਆਊਟ ਲਾਗੂ ਕੀਤਾ ਜਾਵੇਗਾ ਤੇ ਇਸੇ ਦੌਰਾਨ ਸਾਰੀਆਂ ਗੈਰ ਜ਼ਰੂਰੀ ਲਾਈਟਾਂ ਬੰਦ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ | ਬੁਲਾਰੇ ਨੇ ਸਪਸ਼ਟ ਕੀਤਾ ਕਿ ਇਸ ਦੌਰਾਨ ਜ਼ਰੂਰੀ ਸੇਵਾਵਾਂ ਬਹਾਲ ਰਹਿਣਗੀਆਂ | ਉਨ੍ਹਾਂ ਕਿਹਾ ਕਿ ਮੌਕ ਐਕਸਰਸਾਈਜ਼ ਵਿਚ ਅੱਗ ਬੁਝਾਉਣ, ਖੋਜ ਅਤੇ ਬਚਾਅ ਕਾਰਜ, ਮੁੱਢਲੀ ਸਹਾਇਤਾ ਤੇ ਡਾਕਟਰੀ ਸਹਾਇਤਾ, ਜ਼ਖ਼ਮੀਆਂ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਤੇ ਟਰੈਫ਼ਿਕ ਤੇ ਭੀੜ ਨੂੰ ਕੰਟਰੋਲ ਕਰਨ ਦੀਆਂ ਡਰਿੱਲਾਂ ਵੀ ਸ਼ਾਮਲ ਹੋਣਗੀਆਂ | ਉਨ੍ਹਾਂ ਕਿਹਾ ਕਿ ਮੌਕ ਐਕਸਰਸਾਈਜ਼ ਦੇ ਖ਼ਤਮ ਹੋਣ ਦਾ ਸੰਕੇਤ ਦੇਣ ਲਈ ਇਕ ਆਲ ਕਲੀਅਰ ਸਿਗਨਲ ਦਿੱਤਾ ਜਾਵੇਗਾ, ਜਿਸ ਵਿਚ ਦੋ ਮਿੰਟਾਂ ਲਈ ਲਗਾਤਾਰ ਉੱਚੀ ਆਵਾਜ਼ ਵਾਲਾ ਸਾਇਰਨ ਵਜਾਇਆ ਜਾਵੇਗਾ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਪਾਵਰਕਾਮ ਦੇ ਦਫ਼ਤਰ ਮੂਹਰੇ ਧਰ... ਅਗਲੀ ਖ਼ਬਰ ਸੀਮਾ ਰਾਣੀ ਨੇ ਡਿਪਟੀ ਰਜਿਸਟਰਾਰ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।