ਮੋਠਾਂਵਾਲਾ ਵਿਖੇ ਮੂੰਗਫਲੀ ਦੀ ਕਾਸ਼ਤ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ
ਡਡਵਿੰਡੀ, 15 ਸਤੰਬਰ (ਦਿਲਬਾਗ ਸਿੰਘ ਝੰਡ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੁਲਤਾਨਪੁਰ ਲੋਧੀ ਵਲੋਂ ਆਤਮਾ ਸਕੀਮ ਅਧੀਨ ਮੋਠਾਂਵਾਲ ਵਿਖੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪਾਲ ਸਿੰਘ ਧੰਜੂ ਦੀ ਦੇਖ-ਰੇਖ ਹੇਠ ਮੂੰਗਫਲੀ ਦੀ ਕਾਸ਼ਤ ਦੇ ਸੁਚੱਜੇ ਢੰਗਾਂ ਸੰਬੰਧੀ ਫਾਰਮਰ ਸਕੂਲ-ਕਮ-ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਉਚੇਚੇ ਤੌਰ ‘ਤੇ ਪੁੱਜੇ ਐੱਸ.
ਡਡਵਿੰਡੀ, 15 ਸਤੰਬਰ (ਦਿਲਬਾਗ ਸਿੰਘ ਝੰਡ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੁਲਤਾਨਪੁਰ ਲੋਧੀ ਵਲੋਂ ਆਤਮਾ ਸਕੀਮ ਅਧੀਨ ਮੋਠਾਂਵਾਲ ਵਿਖੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪਾਲ ਸਿੰਘ ਧੰਜੂ ਦੀ ਦੇਖ-ਰੇਖ ਹੇਠ ਮੂੰਗਫਲੀ ਦੀ ਕਾਸ਼ਤ ਦੇ ਸੁਚੱਜੇ ਢੰਗਾਂ ਸੰਬੰਧੀ ਫਾਰਮਰ ਸਕੂਲ-ਕਮ-ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਉਚੇਚੇ ਤੌਰ ‘ਤੇ ਪੁੱਜੇ ਐੱਸ.ਡੀ.ਐੱਮ. ਸੁਲਤਾਨਪੁਰ ਲੋਧੀ ਜਸਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਣੀ ਦੀ ਘੱਟ ਖਪਤ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਰਨ ਦਾ ਉਪਰਾਲਾ ਕਰਨ ਵਾਲੇ ਕਿਸਾਨ ਵਧਾਈ ਦੇ ਪਾਤਰ ਹਨ | ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਨੂੰ ਦੇਖਦਿਆਂ ਪਾਣੀ ਬਚਾਉਣ ਵਾਲੀ ਖੇਤੀ ਸਮੇਂ ਦੀ ਲੋੜ ਹੈ | ਉਨ੍ਹਾਂ ਮੂੰਗਫਲੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਲਗਾਤਾਰ ਰਾਬਤਾ ਰੱਖਣ ਅਤੇ ਲੋੜੀਂਦੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਵੱਡੇ ਰਕਬੇ ਵਿੱਚ ਬਹਾਰ ਰੁੱਤ ਦੀ ਮੱਕੀ ਦੀ ਕਾਸ਼ਤ ਕੀਤੀ ਜਾਂਦੀ ਹੈ, ਜਿਸ ਵਿੱਚ ਪਾਣੀ ਦੀ ਖਪਤ ਬਹੁਤ ਜ਼ਿਆਦਾ ਹੈ ਅਤੇ ਬਿਜਾਈ ਦਾ ਖਰਚਾ ਪ੍ਰਤੀ ਏਕੜ ਕਰੀਬ 20 ਹਜ਼ਾਰ ਰੁਪਏ ਤੱਕ ਪਹੁੰਚ ਜਾਂਦਾ ਹੈ | ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪਾਲ ਸਿੰਘ ਧੰਜੂ ਨੇ ਦੱਸਿਆ ਕਿ ਬਹਾਰ ਰੁੱਤ ਦੌਰਾਨ ਕਰੀਬ 76 ਏਕੜ ਰਕਬੇ ਵਿੱਚ ਮੂੰਗਫਲੀ ਦੀ ਕਾਸ਼ਤ ਕੀਤੀ ਗਈ | ਇਸ ਦੇ ਚੰਗੇ ਨਤੀਜਿਆਂ ਕਾਰਨ ਹੋਰਨਾਂ ਕਿਸਾਨਾਂ ਵਿੱਚ ਵੀ ਇਸ ਫ਼ਸਲ ਪ੍ਰਤੀ ਉਤਸ਼ਾਹ ਵਧਿਆ ਹੈ | ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਪਰਮਿੰਦਰ ਕੁਮਾਰਸ ਗੁਰਵਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਰਿਟਾਇਰਡ ਅਧਿਆਪਕ ਜਰਨੈਲ ਸਿੰਘ, ਸ਼ੇਰ ਸਿੰਘ ਮੁੱਤੀ, ਸ਼ਰਨਪਾਲ ਸਿੰਘ, ਹਰਭਜਨ ਸਿੰਘ, ਨੰਬਰਦਾਰ ਹਰਵੰਤ ਸਿੰਘ, ਗੁਰਪ੍ਰੀਤ ਸਿੰਘ, ਬਲਬੀਰ ਸਿੰਘ ਲਾਡੀ, ਡੀ ਪੀ ਡੀ ਬਲਰਾਜ ਸਿੰਘ, ਮਨਜਿੰਦਰ ਸਿੰਘ ਏ ਟੀ ਐਮ, ਹਰਜੋਧ ਸਿੰਘ ਏ ਟੀ ਐਮ, ਅਜੀਤ ਸਿੰਘ ਔਜਲਾ, ਬਲਦੇਵ ਸਿੰਘ, ਲਖਵਿੰਦਰ ਸਿੰਘ, ਰੇਸ਼ਮ ਸਿੰਘ ਰਿਟਾਇਰਡ ਫੀਲਡ ਅਫ਼ਸਰ, ਰਾਜਵਿੰਦਰ ਸਿੰਘ ਜੋਸਨ, ਕੁਲਜੀਤ ਸਿੰਘ ਮੈਨਵਾ, ਤੇਜਿੰਦਰ ਸਿੰਘ, ਮਾਸਟਰ ਸੁੱਚਾ ਸਿੰਘ, ਅਜੀਤ ਸਿੰਘ, ਹੁਕਮ ਸਿੰਘ, ਮੰਗਤ ਸਿੰਘ ਸ਼ਾਹਜਹਾਂਪੁਰ, ਨਿਰਮਲ ਸਿੰਘ, ਬਲਕਾਰ ਸਿੰਘ ਤੇ ਪੁਸ਼ਪਿੰਦਰ ਸਿੰਘ ਆਦਿ ਹਾਜ਼ਰ ਸਨ |