16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਹਲਕਾ ਇੰਚਾਰਜ ਘੁੰਮਣ ਵਲੋਂ ਸਰਕਾਰੀ ਸਕੂਲ ਦੇ ਖੇਡ ਮੈਦਾਨ ਦਾ ਦੌਰਾ

ਭੁਲੱਥ, 15 ਸਤੰਬਰ (ਮਨਜੀਤ ਸਿੰਘ ਰਤਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੇ ਖੇਡ ਮੈਦਾਨ ’ਚ ਰੋਜ਼ਾਨਾ ਸ਼ਾਮ ਸਮੇਂ 10 ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਪੇਂਡੂ ਦੇਸੀ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜਿਕ ਬੁਰਾਈਆਂ ਪ੍ਰਤੀ ਜਾਗਰੂਕ ਕਰਨ ਦੇ ਉਪਰਾਲੇ ਦਾ ‘ਆਪ’ ਆਗੂ ਤੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਦੌਰਾ ਕਰਕੇ ਜਾਇਜ਼ਾ ਲਿਆ ਗਿਆ | ਇਹ ਦੌਰਾ ਪਾਵਰ ਲਿਫਟਰ ਰਾਹੁਲ ਮਿਗਲਾਨੀ ਅਤੇ ਫੁੱਟਬਾਲ ਖਿਡਾਰੀ ਤਰਸੇਮ ਸਿੰਘ ਹੈਪੀ ਦੇ ਸੱਦੇ ’ਤੇ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਖੇਡ ਮੈਦਾਨ ਵਿਚ ਅਭਿਆਸ ਕਰ ਰਹੇ ਬੱਚਿਆਂ ਤੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਿਆਂ ਮਾਪਿਆਂ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ | ਉਨ੍ਹਾਂ ਰਾਹੁਲ ਮਿਗਲਾਨੀ ਅਤੇ ਤਰਸੇਮ ਸਿੰਘ ਹੈਪੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਤੋਂ ਜਾਣੂ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਚੇਅਰਮੈਨ ਵਪਾਰ ਮੰਡਲ ਲਕਸ਼ ਚੌਧਰੀ, ਕੌਂਸਲਰ ਕੁਲਦੀਪ ਸਿੰਘ, ਗੁਰਦੇਵ ਸਿੰਘ, ਅਰਸ਼ ਕਪੂਰ, ਪੁਸ਼ਕਰ ਭਾਟੀਆ, ਸੁਦੇਸ਼ ਦੱਤਾ, ਸੰਨ੍ਹੀ ਬੱਤਰਾ, ਮੋਹਿਤ ਸਹਿਗਲ, ਨਵੀ ਬੱਬਰ, ਫੌਜਾ ਸਿੰਘ ਢੱਲ, ਯੁਵਰਾਜ ਮਰਵਾਹਾ, ਰਾਮ, ਸੁਖਦੇਵ ਚੌਧਰੀ, ਪ੍ਰੀਤ ਖੰਨਾ, ਗੁਰਪ੍ਰੀਤ ਸਿੰਘ, ਸਾਬੀ ਖੋਸਲਾ, ਮਾਧਵ ਕਪੂਰ, ਮਨੀ ਗਿੱਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ |

ਅਜੀਤ ਡੈਸਕ 16-09-2026

ਪਿਛਲੀ ਖ਼ਬਰ ਮਾਡਰਨ ਜੇਲ੍ਹ ’ਚ ਬੰਦ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ, 4 ਵਿਰੁੱਧ ਕੇਸ ਦਰਜ ਅਗਲੀ ਖ਼ਬਰ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।