17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸੁਲਤਾਨਪੁਰ ਲੋਧੀ ਵਿਖੇ ਫਨ ਬਾਈਟਸ ਰੈਸਟੋਰੈਂਟ ’ਚ ਅਚਾਨਕ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਸੁਲਤਾਨਪੁਰ ਲੋਧੀ, 16 ਸਤੰਬਰ (ਥਿੰਦ)-ਗੁਰਦੁਆਰਾ ਸ੍ਰੀ ਬੇਰ ਸਾਹਿਬ ਰੋਡ ਤੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਸਾਹਮਣੇ ਸਥਿਤ ਫਨ ਬਾਈਟਸ ਰੈਸਟੋਰੈਂਟ ਵਿਚ ਬੁੱਧਵਾਰ ਸਵੇਰੇ ਕਰੀਬ 5 ਵਜੇ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿਚ ਹੜਕੰਪ ਮੱਚ ਗਿਆ | ਦੇਖਦੇ ਹੀ ਦੇਖਦੇ ਅੱਗ ਨੇ ਇੰਨਾ ਭਿਆਨਕ ਰੂਪ ਧਾਰ ਲਿਆ ਕਿ ਰੈਸਟੋਰੈਂਟ ਦੇ ਅੰਦਰ ਪਿਆ ਫ਼ਰਨੀਚਰ, ਉਪਕਰਨ, ਸਾਜ਼ੋ-ਸਾਮਾਨ ਅਤੇ ਹੋਰ ਕੀਮਤੀ ਸਮਾਨ ਅੱਗ ਦੀ ਲਪੇਟ ਵਿਚ ਆ ਗਿਆ ਅਤੇ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ |ਅੱਗ ਦੀਆਂ ਉੱਚੀਆਂ ਲਪਟਾਂ ਅਤੇ ਰੈਸਟੋਰੈਂਟ ਵਿਚੋਂ ਨਿਕਲ ਰਹੇ ਧੂੰਏਾ ਦੇ ਗੁਬਾਰ ਨੂੰ ਦੇਖ ਕੇ ਆਸ-ਪਾਸ ਦੇ ਲੋਕਾਂ ਵਿਚ ਭਗਦੜ ਵਰਗੀ ਸਥਿਤੀ ਬਣ ਗਈ | ਚਸ਼ਮਦੀਦਾਂ ਅਨੁਸਾਰ ਪਹਿਲਾਂ ਰੈਸਟੋਰੈਂਟ ਦੇ ਅੰਦਰੋਂ ਧੂੰਆਂ ਨਿਕਲਦਾ ਦਿਖਾਈ ਦਿੱਤਾ, ਪਰ ਕੁਝ ਹੀ ਪਲਾਂ ਵਿਚ ਅੱਗ ਨੇ ਤੇਜ਼ੀ ਨਾਲ ਵਿਕਰਾਲ ਰੂਪ ਧਾਰ ਲਿਆ ਅਤੇ ਰੈਸਟੋਰੈਂਟ ਦਾ ਵੱਡਾ ਹਿੱਸਾ ਇਸ ਦੀ ਲਪੇਟ ਵਿਚ ਆ ਗਿਆ |ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬਿ੍ਗੇਡ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ | ਅੱਗ ਦੀ ਤੀਬਰਤਾ ਨੂੰ ਦੇਖਦਿਆਂ ਫਾਇਰ ਕਰਮਚਾਰੀਆਂ ਵੱਲੋਂ ਬੜੀ ਸਾਵਧਾਨੀ ਨਾਲ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕੀਤੀ ਗਈ | ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਇਸ ਨੂੰ ਆਸ-ਪਾਸ ਦੀਆਂ ਦੁਕਾਨਾਂ ਜਾਂ ਇਮਾਰਤਾਂ ਤੱਕ ਫੈਲਣ ਤੋਂ ਰੋਕਿਆ ਗਿਆ | ਅੱਗ ਇੰਨੀ ਤੇਜ਼ ਸੀ ਕਿ ਰੈਸਟੋਰੈਂਟ ਦੇ ਅੰਦਰ ਰੱਖਿਆ ਫ਼ਰਨੀਚਰ ਅਤੇ ਹੋਰ ਸਾਮਾਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਅੱਗ ਕਾਰਨ ਅੰਦਰੂਨੀ ਹਿੱਸੇ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਣ ਦੀ ਜਾਣਕਾਰੀ ਹੈ | ਅੱਗ ਬੁਝਾਉਣ ਤੋਂ ਬਾਅਦ ਵੀ ਰੈਸਟੋਰੈਂਟ ਦੇ ਅੰਦਰ ਸੜੇ ਹੋਏ ਸਾਮਾਨ ਅਤੇ ਧੂੰਏਾ ਕਾਰਨ ਤਬਾਹੀ ਦਾ ਮੰਜ਼ਰ ਦਿਖਾਈ ਦਿੰਦਾ ਰਿਹਾ | ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ | ਮੁੱਢਲੀ ਜਾਣਕਾਰੀ ਅਨੁਸਾਰ ਅੱਗ ਕਾਰਨ ਰੈਸਟੋਰੈਂਟ ਦੇ ਮਾਲਕ ਨੂੰ ਲੱਖਾਂ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ | ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ | ਸਬੰਧਿਤ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅੱਗ ਲੱਗਣ ਦੇ ਕਾਰਨਾਂ ਦੀ ਸਪਸ਼ਟ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ | ਮੌਕੇ ਤੇ ਮੌਜੂਦ ਲੋਕਾਂ ਅਨੁਸਾਰ 50 ਲੱਖ ਤੋਂ ਉੱਪਰ ਨੁਕਸਾਨ ਹੋਣ ਦਾ ਖ਼ਦਸ਼ਾ ਹੈ | ਤਕਰੀਬਨ 9. 30 ਵਜੇ ਤੱਕ ਅੱਗ ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਸੀ | ਰੈਸਟੋਰੈਂਟ ਦੇ ਪਰਿਵਾਰਕ ਮੈਂਬਰ ਭਾਰੀ ਸਹਿਮ ਵਿਚ ਸਨ |

ਅਜੀਤ ਡੈਸਕ 17-09-2026
ਸੁਲਤਾਨਪੁਰ ਲੋਧੀ, 16 ਸਤੰਬਰ (ਥਿੰਦ)-ਗੁਰਦੁਆਰਾ ਸ੍ਰੀ ਬੇਰ ਸਾਹਿਬ ਰੋਡ ਤੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਸਾਹਮਣੇ ਸਥਿਤ ਫਨ ਬਾਈਟਸ ਰੈਸਟੋਰੈਂਟ ਵਿਚ ਬੁੱਧਵਾਰ ਸਵੇਰੇ ਕਰੀਬ 5 ਵਜੇ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿਚ ਹੜਕੰਪ ਮੱਚ ਗਿਆ | ਦੇਖਦੇ ਹੀ ਦੇਖਦੇ ਅੱਗ ਨੇ ਇੰਨਾ ਭਿਆਨਕ ਰੂਪ ਧਾਰ ਲਿਆ ਕਿ ਰੈਸਟੋਰੈਂਟ ਦੇ ਅੰਦਰ ਪਿਆ ਫ਼ਰਨੀਚਰ, ਉਪਕਰਨ, ਸਾਜ਼ੋ-ਸਾਮਾਨ ਅਤੇ ਹੋਰ ਕੀਮਤੀ ਸਮਾਨ ਅੱਗ ਦੀ ਲਪੇਟ ਵਿਚ ਆ ਗਿਆ ਅਤੇ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ |ਅੱਗ ਦੀਆਂ ਉੱਚੀਆਂ ਲਪਟਾਂ ਅਤੇ ਰੈਸਟੋਰੈਂਟ ਵਿਚੋਂ ਨਿਕਲ ਰਹੇ ਧੂੰਏਾ ਦੇ ਗੁਬਾਰ ਨੂੰ ਦੇਖ ਕੇ ਆਸ-ਪਾਸ ਦੇ ਲੋਕਾਂ ਵਿਚ ਭਗਦੜ ਵਰਗੀ ਸਥਿਤੀ ਬਣ ਗਈ | ਚਸ਼ਮਦੀਦਾਂ ਅਨੁਸਾਰ ਪਹਿਲਾਂ ਰੈਸਟੋਰੈਂਟ ਦੇ ਅੰਦਰੋਂ ਧੂੰਆਂ ਨਿਕਲਦਾ ਦਿਖਾਈ ਦਿੱਤਾ, ਪਰ ਕੁਝ ਹੀ ਪਲਾਂ ਵਿਚ ਅੱਗ ਨੇ ਤੇਜ਼ੀ ਨਾਲ ਵਿਕਰਾਲ ਰੂਪ ਧਾਰ ਲਿਆ ਅਤੇ ਰੈਸਟੋਰੈਂਟ ਦਾ ਵੱਡਾ ਹਿੱਸਾ ਇਸ ਦੀ ਲਪੇਟ ਵਿਚ ਆ ਗਿਆ |ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬਿ੍ਗੇਡ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ | ਅੱਗ ਦੀ ਤੀਬਰਤਾ ਨੂੰ ਦੇਖਦਿਆਂ ਫਾਇਰ ਕਰਮਚਾਰੀਆਂ ਵੱਲੋਂ ਬੜੀ ਸਾਵਧਾਨੀ ਨਾਲ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕੀਤੀ ਗਈ | ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਇਸ ਨੂੰ ਆਸ-ਪਾਸ ਦੀਆਂ ਦੁਕਾਨਾਂ ਜਾਂ ਇਮਾਰਤਾਂ ਤੱਕ ਫੈਲਣ ਤੋਂ ਰੋਕਿਆ ਗਿਆ | ਅੱਗ ਇੰਨੀ ਤੇਜ਼ ਸੀ ਕਿ ਰੈਸਟੋਰੈਂਟ ਦੇ ਅੰਦਰ ਰੱਖਿਆ ਫ਼ਰਨੀਚਰ ਅਤੇ ਹੋਰ ਸਾਮਾਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਅੱਗ ਕਾਰਨ ਅੰਦਰੂਨੀ ਹਿੱਸੇ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਣ ਦੀ ਜਾਣਕਾਰੀ ਹੈ | ਅੱਗ ਬੁਝਾਉਣ ਤੋਂ ਬਾਅਦ ਵੀ ਰੈਸਟੋਰੈਂਟ ਦੇ ਅੰਦਰ ਸੜੇ ਹੋਏ ਸਾਮਾਨ ਅਤੇ ਧੂੰਏਾ ਕਾਰਨ ਤਬਾਹੀ ਦਾ ਮੰਜ਼ਰ ਦਿਖਾਈ ਦਿੰਦਾ ਰਿਹਾ | ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ | ਮੁੱਢਲੀ ਜਾਣਕਾਰੀ ਅਨੁਸਾਰ ਅੱਗ ਕਾਰਨ ਰੈਸਟੋਰੈਂਟ ਦੇ ਮਾਲਕ ਨੂੰ ਲੱਖਾਂ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ | ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ | ਸਬੰਧਿਤ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅੱਗ ਲੱਗਣ ਦੇ ਕਾਰਨਾਂ ਦੀ ਸਪਸ਼ਟ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ | ਮੌਕੇ ਤੇ ਮੌਜੂਦ ਲੋਕਾਂ ਅਨੁਸਾਰ 50 ਲੱਖ ਤੋਂ ਉੱਪਰ ਨੁਕਸਾਨ ਹੋਣ ਦਾ ਖ਼ਦਸ਼ਾ ਹੈ | ਤਕਰੀਬਨ 9.30 ਵਜੇ ਤੱਕ ਅੱਗ ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਸੀ | ਰੈਸਟੋਰੈਂਟ ਦੇ ਪਰਿਵਾਰਕ ਮੈਂਬਰ ਭਾਰੀ ਸਹਿਮ ਵਿਚ ਸਨ |
ਪਿਛਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਨਾ ਹੋਣ ’ਤੇ ਕਿਸਾਨ ਸਮਰਥਨ ਮੁੱਲ ਤੋਂ ਘੱਟ ਰੇਟ ’ਤੇ ਝੋਨਾ ਵੇਚਣ ਲਈ ਮਜਬੂਰ ਅਗਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਵਿਚ ਕੁਇਜ਼ ਮੁਕਾਬਲੇ ਸੰਬੰਧੀ ਸਮਾਗਮ ਇੰਜ. ਵਿਸ਼ਵੇਸ਼ਵਰੀਆ ਨੇ ਦੇਸ਼ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।