17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਦੁਕਾਨਦਾਰ ਦੀ ਕੁੱਟਮਾਰ ਕਰਕੇ ਮੋਬਾਈਲ ਚੋਰੀ ਕੀਤਾ, ਕੇਸ ਦਰਜ

ਫਗਵਾੜਾ, 16 ਸਤੰਬਰ (ਚਾਨਾ)- ਦੁਕਾਨਦਾਰ ਦੀ ਕੁੱਟਮਾਰ ਕਰਕੇ ਚੋਰੀ ਕਰਨ ਦੇ ਸਬੰਧ ‘ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 303(2) ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਅਨਿਲ ਕੁਮਾਰ ਪੁੱਤਰ ਜਗਨ ਨਾਥ ਵਾਸੀ ਸਰਾਫ਼ਾ ਬਾਜ਼ਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਪੰਸਾਰੀ ਦੀ ਦੁਕਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਜੀ ਨਜ਼ਦੀਕ ਕਰਦਾ ਹੈ ਤੇ ਉਹ ਆਪਣੀ ਦੁਕਾਨ ਦਾ ਸ਼ਟਰ ਹੇਠਾਂ ਕਰ ਰਿਹਾ ਸੀ ਤਾਂ ਇੱਕ ਨੌਜਵਾਨ ਆਇਆ ਤੇ ਉਸਨੂੰ ਫੜ ਲਿਆ ਤੇ ਸੁੱਟ ਕੇ ਉਸਦੀ ਕੁੱਟਮਾਰ ਕੀਤੀ ਤੇ ਉਸਦੀ ਦੁਕਾਨ ਦੇ ਦਰਾਜ ‘ਚੋਂ ਇੱਕ ਮੋਬਾਈਲ ਫ਼ੋਨ ਚੋਰੀ ਕਰਕੇ ਲੈ ਗਿਆ ਜਦਕਿ ਗੱਲਿਆਂ ਨੂੰ ਤਾਲਾ ਲੱਗਾ ਹੋਣ ਕਰਕੇ ਉਹ ਖੋਲ੍ਹ ਨਹੀਂ ਸਕਿਆ ਤੇ ਜਦੋਂ ਉਸਨੇ ਰੌਲਾ ਪਾਇਆ ਤਾਂ ਉਹ ਮੌਕੇ ਤੋਂ ਭੱਜ ਗਿਆ | ਜਿਸ ਸਬੰਧ ‘ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ |

ਅਜੀਤ ਡੈਸਕ 17-09-2026

ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਦਾ ਇੱਕ ਨੌਜਵਾਨ ਕਾਬੂ, ਕੇਸ ਦਰਜ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਤੋਂ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਬੱਸ ਅੱਡਾ ਢਿਲਵਾਂ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।