18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਥਿੰਦ ਸ਼ੋ੍ਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਬਣੇ ਦਲਵਿੰਦਰ ਸਿੰਘ ਸਿੱਧੂ ਤੇ ਐਚ.ਐਸ. ਵਾਲੀਆ ਵਲੋਂ ਥਿੰਦ ਦਾ ਸਨਮਾਨ

ਕਪੂਰਥਲਾ, 17 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ. ਐਸ.

ਅਜੀਤ ਡੈਸਕ 18-09-2026
ਕਪੂਰਥਲਾ, 17 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ ਨੇ ਜ਼ਿਲ੍ਹੇ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਥਿੰਦ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਸ਼ੋ੍ਮਣੀ ਅਕਾਲੀ ਦਲ ਦਾ ਜ਼ਿਲ੍ਹੇ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਦੋਵਾਂ ਅਕਾਲੀ ਆਗੂਆਂ ਨੇ ਅਮਰਜੀਤ ਸਿੰਘ ਥਿੰਦ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਆਸ ਪ੍ਰਗਟ ਕੀਤੀ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦਿਆਂ ਸ਼ੋ੍ਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਘਰ ਘਰ ਪਹੁੰਚਾਉਣਗੇ | ਆਪਣੀ ਨਿਯੁਕਤੀ ਲਈ ਅਮਰਜੀਤ ਸਿੰਘ ਥਿੰਦ ਨੇ ਦਲਵਿੰਦਰ ਸਿੰਘ ਸਿੱਧੂ ਤੇ ਐਚ.ਐਸ. ਵਾਲੀਆ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ | ਇਸ ਮੌਕੇ ਸ਼ੋ੍ਮਣੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਜਿੰਦਰ ਸਿੰਘ ਸੇਖੋਂ, ਸ਼ੋ੍ਰਮਣੀ ਅਕਾਲੀ ਦਲ ਦੇ ਦਿਹਾਤੀ ਕਪੂਰਥਲਾ ਦੇ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ, ਪਾਲਾ ਫਿਆਲੀ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਬੀਬੀ ਸੰਦੀਪ ਕੌਰ ਫਗਵਾੜਾ ਢਾਡੀ ਸਭਾ ਪੰਜਾਬ ਦੀ ਜਨਰਲ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।