19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਅਵਤਾਰ ਸਿੰਘ ਤਾਰੀ ਨੂੰ ਸੌਂਪਿਆ ਪਿੰਡ ਚੁਖਿਆਰਾ ਦੇ ਰਾਸ਼ਨ ਡਿਪੂ ਦਾ ਲਾਇਸੈਂਸ

ਆਦਮਪੁਰ,18 ਸਤੰਬਰ (ਹਰਪ੍ਰੀਤ ਸਿੰਘ)- ਵਿਧਾਨ ਸਭਾ ਹਲਕਾ ਅਧੀਨ ਆਉਂਦਾ ਪਿੰਡ ਚੁਖਿਆਰਾ ਵਿਖੇ ਆਮ ਲੋਕਾਂ ਨੂੰ ਸਰਕਾਰੀ ਰਾਸ਼ਨ ਵੰਡ ਪ੍ਰਣਾਲੀ ਦੀਆਂ ਸਹੂਲਤਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵਲੋਂ ਅਵਤਾਰ ਸਿੰਘ ਤਾਰੀ ਨੂੰ ਪਿੰਡ ਚੁਖਿਆਰਾ ਨੂੰ ਰਾਸ਼ਨ ਡਿਪੂ ਦਾ ਲਾਇਸੈਂਸ ਸੌਂਪਿਆ ਗਿਆ। ਇਸ ਮੌਕੇ ਪਵਨ ਟੀਨੂੰ ਵਲੋਂ ਅਵਤਾਰ ਸਿੰਘ ਤਾਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਦਾ ਲਾਭ ਹਰ ਇੱਕ ਲੋੜਵੰਦ ਪਰਿਵਾਰ ਤੱਕ ਬਿਨਾਂ ਕਿਸੇ ਭੇਦਭਾਵ ਦੇ ਪਹੁੰਚਣਾ ਚਾਹੀਦਾ ਹੈ।

ਅਜੀਤ ਡੈਸਕ 19-09-2026
ਆਦਮਪੁਰ,18 ਸਤੰਬਰ (ਹਰਪ੍ਰੀਤ ਸਿੰਘ)- ਵਿਧਾਨ ਸਭਾ ਹਲਕਾ ਅਧੀਨ ਆਉਂਦਾ ਪਿੰਡ ਚੁਖਿਆਰਾ ਵਿਖੇ ਆਮ ਲੋਕਾਂ ਨੂੰ ਸਰਕਾਰੀ ਰਾਸ਼ਨ ਵੰਡ ਪ੍ਰਣਾਲੀ ਦੀਆਂ ਸਹੂਲਤਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵਲੋਂ ਅਵਤਾਰ ਸਿੰਘ ਤਾਰੀ ਨੂੰ ਪਿੰਡ ਚੁਖਿਆਰਾ ਨੂੰ ਰਾਸ਼ਨ ਡਿਪੂ ਦਾ ਲਾਇਸੈਂਸ ਸੌਂਪਿਆ ਗਿਆ। ਇਸ ਮੌਕੇ ਪਵਨ ਟੀਨੂੰ ਵਲੋਂ ਅਵਤਾਰ ਸਿੰਘ ਤਾਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਦਾ ਲਾਭ ਹਰ ਇੱਕ ਲੋੜਵੰਦ ਪਰਿਵਾਰ ਤੱਕ ਬਿਨਾਂ ਕਿਸੇ ਭੇਦਭਾਵ ਦੇ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਡਿਪੂ ਧਾਰਕ ਅਵਤਾਰ ਤਾਰੀ ਆਪਣੀ ਜਿੰਮੇਵਾਰੀ ਪੂਰੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਨਿਭਾਉਣਗੇ। ਲਾਇਸੈਂਸ ਪ੍ਰਾਪਤ ਕਰਨ ਉਪਰੰਤ ਅਵਤਾਰ ਸਿੰਘ ਤਾਰੀ ਨੇ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਿੰਡ ਵਾਸੀਆਂ ਨੂੰ ਰਾਸ਼ਨ ਵੰਡ ਦੌਰਾਨ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦੇਣਗੇ। ਇਸ ਮੌਕੇ ਬਲਾਕ ਪ੍ਰਧਾਨ ਤਰਸੇਮ ਸਿੰਘ, ਸੁਖਵਿੰਦਰ ਸਿੰਘ ਢੰਡੌਰ, ਅਵਤਾਰ ਸਿੰਘ ਤਾਰੀ ਹਾਜਰ ਸਨ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਮਲਵਿੰਦਰ ਸਿੰਘ ਕੰਗ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਬਲਾਕ ਕਪੂਰਥਲਾ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।