20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਹਮੀਰਾ ਵਿਖੇ ਪੈਸਿਆਂ ਦੇ ਲੈਣ-ਦੇਣ ਕਾਰਨ ਹੋਏ ਝਗੜੇ ’ਚ ਚੱਲੀਆਂ ਗੋਲੀਆਂ, ਗੋਲੀ ਲੱਗਣ ਨਾਲ 1 ਵਿਅਕਤੀ ਗੰਭੀਰ ਜ਼ਖਮੀ

ਸੁਭਾਨਪੁਰ, 19 ਸਤੰਬਰ (ਸਤਨਾਮ ਸਿੰਘ)-ਨਜ਼ਦੀਕੀ ਪਿੰਡ ਹਮੀਰਾ ਵਿਖੇ 2 ਧਿਰਾਂ ਵਿਚਕਾਰ ਪੈਸਿਆਂ ਦੇ ਲੈਣ-ਦੇਣ ਕਰਕੇ ਗੋਲੀਆਂ ਚੱਲਣ ਕਾਰਨ ਇੱਕ ਵਿਅਕਤੀ ਦੇ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਅਮਨਦੀਪ ਨਾਹਰ ਨੇ ਦੱਸਿਆ ਕੇ ਬੀਤੀ ਰਾਤ 10:30 ਦੇ ਕਰੀਬ ਪਿੰਡ ਹਮੀਰਾ ਵਿਖੇ ਦੋ ਧਿਰਾਂ ਵਿਚਕਾਰ ਪੈਸਿਆਂ ਦੇ ਲੈਣ-ਦੇਣ ਕਾਰਨ ਬਹਿਸ ਹੋ ਗਈ | ਜਿਸ ਨੇ ਬਾਅਦ ’ਚ ਖ਼ੂਨੀ ਰੂਪ ਧਾਰ ਲਿਆ ਤੇ ਇਕ ਧਿਰ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ | ਉਨ੍ਹਾਂ ਦੱਸਿਆ ਕੇ ਸਾਬ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਹਮੀਰਾ ਨੇ ਆਪਣੇ ਬਿਆਨਾਂ ’ਚ ਦੱਸਿਆ ਕਿ ਉਹ ਤੇ ਉਸ ਦਾ ਭਰਾ ਬਿੱਕੀ ਸਿੰਘ ਆਪਣੇ ਘਰ ਦੇ ਬਾਹਰ ਖੜ੍ਹੇ ਸਨ | ਇਸ ਦੌਰਾਨ ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਪਰਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ, ਸੁਰਜੀਤ ਸਿੰਘ ਉਰਫ ਤੋਤਾ ਪੁੱਤਰ ਵੈਦ ਸਿੰਘ ਅਤੇ ਵਿੱਕੀ ਪੁੱਤਰ ਗਣੇਸ਼ ਕੁਮਾਰ ਮੰਡਲ ਸਾਰੇ ਵਾਸੀ ਪਿੰਡ ਹਮੀਰਾ ਥਾਣਾ ਸੁਭਾਨਪੁਰ ਸਾਡੇ ਕੋਲ ਆਏ ਅਤੇ ਸਾਨੂੰ ਉਧਾਰੇ ਦਿੱਤੇ ਹੋਏ ਪੈਸਿਆਂ ਨੂੰ ਲੈਣ ਬਾਰੇ ਪੁੱਛਣ ਲੱਗ ਪਏ | ਅਸੀਂ ਗੁਰਵਿੰਦਰ ਸਿੰਘ ਪਾਸੋਂ ਅਰਸਾ ਕਰੀਬ ਚਾਰ ਮਹੀਨੇ ਪਹਿਲਾਂ 2 ਲੱਖ ਰੁਪਏ ਉਧਾਰ ਲਏ ਸਨ | ਅਸੀਂ ਉਨ੍ਹਾਂ ਨੂੰ ਕਿਹਾ ਕਿ ਇਸ ਸਮੇਂ ਸਾਡੇ ਕੋਲ ਪੈਸੇ ਨਹੀਂ ਹਨ | ਜਦੋਂ ਸਾਡੇ ਕੋਲ ਪੈਸੇ ਹੋਣਗੇ ਅਸੀਂ ਦੇ ਦੇਵਾਂਗੇ | ਇਸ ਗੱਲ ‘ਤੇ ਇਨ੍ਹਾਂ ਵਿਅਕਤੀਆਂ ਨੇ ਸਾਡੇ ਨਾਲ ਬਹਿਸ ਕਰਨ ਉਪਰੰਤ ਸਾਡੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਇਸ ਦੌਰਾਨ ਲਵਪ੍ਰੀਤ ਸਿੰਘ ਅਤੇ ਸੁਰਜੀਤ ਸਿੰਘ ਉਰਫ ਤੋਤੇ ਨੇ ਆਪਣੇ ਪਹਿਨੇ ਹੋਏ ਕੱਪੜਿਆਂ ਹੇਠਾਂ ਛੁਪਾ ਕੇ ਰੱਖੇ ਪਿਸਟਲ ਕੱਢ ਲਏ ਅਤੇ ਗੁਰਵਿੰਦਰ ਸਿੰਘ, ਪਰਵਿੰਦਰ ਸਿੰਘ ਅਤੇ ਵਿੱਕੀ ਉਕਤਾਨ ਨੇ ਜਾਨੋਂ ਮਾਰ ਦੇਣ ਦੀ ਨੀਅਤ ਨਾਲ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਮੇਰੇ ਭਰਾ ਵਿੱਕੀ ਸਿੰਘ ਦੇ ਸਿੱਧੀ ਗੋਲੀ ਲਵਪ੍ਰੀਤ ਸਿੰਘ ਨੇ ਮਾਰੀ ਜੋ ਮੇਰੇ ਭਰਾ ਦੇ ਪੇਟ ਵਿਚ ਲੱਗੀ ਅਤੇ ਸੁਰਜੀਤ ਸਿੰਘ ਉਰਫ ਤੋਤੇ ਨੇ ਦੂਸਰਾ ਫਾਇਰ ਕੀਤਾ ਜੋ ਘਰ ਦੇ ਜੰਗਲੇ ਦੇ ਸ਼ੀਸ਼ੇ ਤੇ ਲੱਗਾ ਅਤੇ ਮੈਂ ਬਹੁਤ ਘਬਰਾ ਗਿਆ ਤੇ ਭੱਜ ਕੇ ਘਰ ਦੇ ਅੰਦਰ ਕਮਰੇ ਵਿਚ ਵੜ ਗਿਆ | ਇਸ ਦੌਰਾਨ ਗੁਰਵਿੰਦਰ ਸਿੰਘ ਨੇ ਲਲਕਾਰਾ ਮਾਰਿਆ ਕਿ ਇਹ ਵੀ ਬਚ ਕੇ ਨਹੀਂ ਜਾਣਾ ਚਾਹੀਦਾ | ਇਹ ਸੁਣ ਕੇ ਪਰਵਿੰਦਰ ਸਿੰਘ ਅਤੇ ਵਿੱਕੀ ਨੇ ਘਰ ਦੇ ਅੰਦਰ ਦਾਖਲ ਹੋ ਕੇ ਗੁਰਵਿੰਦਰ ਸਿੰਘ ਨਾਲ ਮਿਲ ਕੇ ਦਾਤਰਾਂ ਨਾਲ ਘਰ ਦੇ ਸ਼ੀਸ਼ੇ ਤੇ ਦੂਸਰਾ ਸਾਮਾਨ ਭੰਨਣਾ ਸ਼ੁਰੂ ਕਰ ਦਿੱਤਾ | ਲਵਪ੍ਰੀਤ ਸਿੰਘ ਅਤੇ ਸੁਰਜੀਤ ਸਿੰਘ ਉਰਫ ਤੋਤੇ ਉਕਤਾਨ ਨੇ ਘਰ ਅੰਦਰ ਦਾਖਲ ਹੋ ਕੇ ਦੁਬਾਰਾ ਹਵਾਈ ਫਾਇਰ ਕੀਤੇ ਪਰੰਤੂ ਮੈਂ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹਿਆ | ਇਸ ਦੌਰਾਨ ਪਿੰਡ ਦੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ ਤੇ ਇਹ ਸਾਰੇ ਜਣੇ ਮੌਕੇ ਤੋਂ ਫ਼ਰਾਰ ਹੋ ਗਏ | ਥਾਣਾ ਮੁਖੀ ਅਮਨਦੀਪ ਨਾਹਰ ਨੇ ਦੱਸਿਆ ਕਿ ਪੰਜ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਲੜਾਈ ਵਿਚ ਵਿੱਕੀ ਸਿੰਘ ਗੋਲੀ ਲੱਗਣ ਨਾਲ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ | ਜਿਸ ਨੂੰ ਜਲੰਧਰ ਵਿਖੇ ਕਿਸੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਟੀਮਾਂ ਬਣਾ ਕੇ ਕਥਿਤ ਦੋਸ਼ੀਆਂ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ, ਜਲਦੀ ਹੀ ਇਨ੍ਹਾਂ ਸਾਰੇ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ |

ਅਜੀਤ ਡੈਸਕ 20-09-2026

ਪਿਛਲੀ ਖ਼ਬਰ ਡਿਊਟੀ ’ਤੇ ਤਾਇਨਾਤ ਏ.ਐਸ.ਆਈ. ਦੀ ਹੱਤਿਆ ਨੇ ਕਾਨੂੰਨ ਵਿਵਸਥਾ ’ਤੇ ਖੜ੍ਹੇ ਕੀਤੇ ਸੁਆਲ-ਧਾਲੀਵਾਲ ਅਗਲੀ ਖ਼ਬਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਆਧੁਨਿਕ ‘ਵਰਦੀ ਪੁਆਇੰਟ’ ਸ਼ੋਅਰੂਮ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।