22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਖ਼ਿਲਾਫ਼ ਕਾਰਵਾਈ ਕੀਤੀ ਤੇਜ਼

ਭੁਲੱਥ, 21 ਸਤੰਬਰ (ਮਨਜੀਤ ਸਿੰਘ ਰਤਨ)-ਪੰਜਾਬ ਦੇ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਨਿਰਦੇਸ਼ਾਂ ‘ਤੇ, ਕਪੂਰਥਲਾ ਵਿਚ ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਖ਼ਿਲਾਫ਼ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ | ਵਿਭਾਗ ਵਲੋਂ ਭੁਲੱਥ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸ਼ਰਾਬ ਦੀ ਗੈਰ-ਕਾਨੂੰਨੀ ਢੋਆ-ਢੁਆਈ ਅਤੇ ਆਵਾਜਾਈ ਨੂੰ ਰੋਕਣ ਲਈ ਵਿਸ਼ੇਸ਼ ਇਨਫੋਰਸਮੈਂਟ (ਚੈਕਿੰਗ) ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੌਰਾਨ ਸ਼ਹਿਰ ਵਿਚ ਨਜਾਇਜ਼ ਸ਼ਰਾਬ ਲਿਆਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਰੋਕਣ ਅਤੇ ਸਖ਼ਤ ਨਜ਼ਰ ਰੱਖਣ ਲਈ ਭੁਲੱਥ-ਭੋਗਪੁਰ ਰੋਡ ਅਤੇ ਭੁਲੱਥ-ਕਰਤਾਰਪੁਰ ਰੋਡ ‘ਤੇ ਚੈਕਿੰਗ ਨਾਕੇ ਲਗਾਏ ਗਏ | ਇਹ ਚੈਕਿੰਗ ਮੁਹਿੰਮ ਏ . ਸੀ.

ਪਿੰਡ ਰਾਮਗੜ੍ਹ ਨੇੜੇ ਵਾਹਨਾਂ ਦੀ ਚੈਕਿੰਗ ਕਰਦੇ ਹੋਏ ਐਕਸਾਈਜ਼ ਇੰਸਪੈਕਟਰ ਜਤਿੰਦਰਪਾਲ ਸਿੰਘ, ਪੁਲਸ ਕਰਮਚਾਰੀ ਆਦਿ | ਤਸਵੀਰ: ਮਨਜੀਤ ਸਟੂਡੀਓ 22-09-2026
ਭੁਲੱਥ, 21 ਸਤੰਬਰ (ਮਨਜੀਤ ਸਿੰਘ ਰਤਨ)-ਪੰਜਾਬ ਦੇ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਨਿਰਦੇਸ਼ਾਂ ‘ਤੇ, ਕਪੂਰਥਲਾ ਵਿਚ ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਖ਼ਿਲਾਫ਼ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ | ਵਿਭਾਗ ਵਲੋਂ ਭੁਲੱਥ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸ਼ਰਾਬ ਦੀ ਗੈਰ-ਕਾਨੂੰਨੀ ਢੋਆ-ਢੁਆਈ ਅਤੇ ਆਵਾਜਾਈ ਨੂੰ ਰੋਕਣ ਲਈ ਵਿਸ਼ੇਸ਼ ਇਨਫੋਰਸਮੈਂਟ (ਚੈਕਿੰਗ) ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੌਰਾਨ ਸ਼ਹਿਰ ਵਿਚ ਨਜਾਇਜ਼ ਸ਼ਰਾਬ ਲਿਆਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਰੋਕਣ ਅਤੇ ਸਖ਼ਤ ਨਜ਼ਰ ਰੱਖਣ ਲਈ ਭੁਲੱਥ-ਭੋਗਪੁਰ ਰੋਡ ਅਤੇ ਭੁਲੱਥ-ਕਰਤਾਰਪੁਰ ਰੋਡ ‘ਤੇ ਚੈਕਿੰਗ ਨਾਕੇ ਲਗਾਏ ਗਏ | ਇਹ ਚੈਕਿੰਗ ਮੁਹਿੰਮ ਏ . ਸੀ. (ਆਬਕਾਰੀ) ਕਪੂਰਥਲਾ ਰੇਂਜ ਅਤੇ ਆਬਕਾਰੀ ਅਫ਼ਸਰ, ਕਪੂਰਥਲਾ ਦੀ ਦੇਖ-ਰੇਖ ਹੇਠ ਫਗਵਾੜਾ ਸਰਕਲ ਦੇ ਆਬਕਾਰੀ ਇੰਸਪੈਕਟਰਾਂ ਜਤਿੰਦਰਪਾਲ ਸਿੰਘ ਅਤੇ ਸਿਮਰਨਪ੍ਰੀਤ ਸਿੰਘ ਵੱਲੋਂ ਆਬਕਾਰੀ ਪੁਲਿਸ ਦੇ ਨਾਲ ਮਿਲ ਕੇ ਚਲਾਈ ਗਈ | ਇਨਫੋਰਸਮੈਂਟ ਟੀਮਾਂ ਨੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਅਤੇ ਸ਼ੱਕੀ ਰੂਟਾਂ ‘ਤੇ ਸਖ਼ਤ ਨਿਗਰਾਨੀ ਰੱਖੀ | ਫ਼ੀਲਡ ਸਟਾਫ਼ ਨੂੰ ਸ਼ਰਾਬ ਦੀ ਗੈਰ-ਕਾਨੂੰਨੀ ਢੋਆ-ਢੁਆਈ, ਕਬਜ਼ੇ ਜਾਂ ਵਿਕਰੀ ਨਾਲ ਸਬੰਧਿਤ ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਵੀ ਦਿੱਤੇ ਗਏ ਸਨ | ਆਬਕਾਰੀ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਭਰ ਵਿਚ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਜਾਰੀ ਰਹਿਣਗੀਆਂ | ਨਜਾਇਜ਼ ਸ਼ਰਾਬ ਦੀ ਆਵਾਜਾਈ ਨੂੰ ਰੋਕਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਮੇਂ ਸਿਰ ਕਾਰਵਾਈ ਕਰਨ ਲਈ ਸੰਵੇਦਨਸ਼ੀਲ ਰੂਟਾਂ ਤੇ ਥਾਵਾਂ ‘ਤੇ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਜਾਇਜ਼ ਸ਼ਰਾਬ ਦੇ ਕੋਹੜ ਨੂੰ ਨੱਥ ਪਾਉਣ ਅਤੇ ਆਬਕਾਰੀ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਵਿਭਾਗ ਨੇ ਸ਼ਰਾਬ ਬਣਾਉਣ, ਢੋਆ-ਢੁਆਈ ਕਰਨ, ਆਪਣੇ ਕੋਲ ਰੱਖਣ ਅਤੇ ਵੇਚਣ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਜ਼ਮੀਨੀ ਪੱਧਰ ‘ਤੇ ਨਿਗਰਾਨੀ ਅਤੇ ਚੈਕਿੰਗ ਤੇਜ਼ ਕਰ ਦਿੱਤੀ ਹੈ |
ਪਿਛਲੀ ਖ਼ਬਰ ਸਰਕਾਰ ਛੋਟੇ ਕਿਸਾਨਾਂ ਦੇ ਝੋਨੇ ਦੀ ਪਰਾਲੀ ਸੰਭਾਲਣ ਦੀ ਜ਼ਿੰਮੇਵਾਰੀ ਖ਼ੁਦ ਲਵੇ-ਦਿਆਲ ਸਿੰਘ ਦੀਪੇਵਾਲ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 12ਵੇਂ ਵਿਸ਼ਾਲ ਨਗਰ ਕੀਰਤਨ ਸੰਬੰਧੀ ਵੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।