ਐਡਵੋਕੇਟ ਘੁੰਮਣ ਨੇ ਨਡਾਲਾ ’ਚ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਸਿਹਤ ਕਾਰਡ ਵੰਡੇ
ਨਡਾਲਾ, 22 ਸਤੰਬਰ (ਰਘਬਿੰਦਰ ਸਿੰਘ)-ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਅੱਜ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਵੰਡਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਮੌਕੇ ਭੁਲੱਥ ਹਲਕੇ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ | ਇਸ ਮੌਕੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿਹਤ ਬੀਮਾ ਯੋਜਨਾ ਲੋਕਾਂ ਲਈ ਮਹੱਤਵਪੂਰਨ ਸਹੂਲਤ ਹੈ, ਜਿਸ ਤਹਿਤ ਲੋੜਵੰਦ ਪਰਿਵਾਰਾਂ ਨੂੰ ਇਲਾਜ ਦੇ ਖ਼ਰਚੇ ਦੀ ਚਿੰਤਾ ਤੋਂ ਰਾਹਤ ਮਿਲਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਯੋਗ ਪਰਿਵਾਰ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹੇ | ਇਸ ਮੌਕੇ ਐਸ. ਐਮ.
ਨਡਾਲਾ, 22 ਸਤੰਬਰ (ਰਘਬਿੰਦਰ ਸਿੰਘ)-ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਅੱਜ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਵੰਡਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਮੌਕੇ ਭੁਲੱਥ ਹਲਕੇ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ | ਇਸ ਮੌਕੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿਹਤ ਬੀਮਾ ਯੋਜਨਾ ਲੋਕਾਂ ਲਈ ਮਹੱਤਵਪੂਰਨ ਸਹੂਲਤ ਹੈ, ਜਿਸ ਤਹਿਤ ਲੋੜਵੰਦ ਪਰਿਵਾਰਾਂ ਨੂੰ ਇਲਾਜ ਦੇ ਖ਼ਰਚੇ ਦੀ ਚਿੰਤਾ ਤੋਂ ਰਾਹਤ ਮਿਲਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਯੋਗ ਪਰਿਵਾਰ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹੇ | ਇਸ ਮੌਕੇ ਐਸ.ਐਮ.ਓ. ਢਿਲਵਾਂ ਪ੍ਰੇਮ ਕੁਮਾਰ ਨੇ ਦੱਸਿਆ ਕਿ ਸਿਹਤ ਬੀਮਾ ਕਾਰਡ ਬਣਾਉਣ ਅਤੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਦਿਵਾਉਣ ਲਈ ਆਸ਼ਾ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਕੈਂਪ ਦੌਰਾਨ ਲਾਭਪਾਤਰੀਆਂ ਨੇ ਸਿਹਤ ਬੀਮਾ ਯੋਜਨਾ ਸਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਸਿਹਤ ਕਾਰਡ ਪ੍ਰਾਪਤ ਕੀਤੇ | ਇਸ ਮੌਕੇ ਕੌਂਸਲਰ ਸੰਜੀਵ ਕੁਮਾਰ ਜੋਸ਼ੀ, ਕੌਂਸਲਰ ਸੰਦੀਪ ਕੁਮਾਰ ਟੋਨੀ, ਕੌਂਸਲਰ ਸੰਦੀਪ ਸੈਣੀ, ਸੰਦੀਪ ਕੁਮਾਰ ਨਡਾਲਾ, ਸੁਰਜੀਤ ਸਿੰਘ ਗੋਰਾ, ਪਿ੍ੰਸ ਨਡਾਲਾ, ਹੈਰੀ ਅਰੋੜਾ, ਬਲਾਕ ਪ੍ਰਧਾਨ ਸੰਨੀ ਨਡਾਲਾ, ਬਲਾਕ ਪ੍ਰਧਾਨ ਹੈਪੀ ਖੱਖ, ਸੈਨੇਟਰੀ ਇੰਸਪੈਕਟਰ ਸੰਦੀਪ ਕੁਮਾਰ, ਵਿਕਾਸ ਕੁਮਾਰ ਤੋਂ ਇਲਾਵਾ ਐਸ.ਐਮ.ਓ. ਢਿਲਵਾਂ ਪ੍ਰੇਮ ਕੁਮਾਰ, ਸ਼ੁੱਭ ਸ਼ਰਮਾ ਨੋਡਲ ਅਫ਼ਸਰ, ਜਸਵਿੰਦਰ ਸਿੰਘ ਸੁਪਰਵਾਈਜ਼ਰ ਸਿਮਰਜੀਤ ਸਿੰਘ, ਕਾਜਲ ਆਸ਼ਾ ਫੇਸ਼ੀਲਿਟੇਰ ਆਸ਼ਾ ਵਰਕਰ ਸਟਾਫ਼ ਹਾਜ਼ਰ ਸੀ |