23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੋਰੋਂ ਵਿਖੇ ਕਰਵਾਇਆ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ

ਅੱਪਰਾ, 22 ਸਤੰਬਰ (ਦਲਵਿੰਦਰ ਸਿੰਘ ਅੱਪਰਾ)- ਬੀਤੇ ਦਿਨੀਂ ਨਜ਼ਦੀਕੀ ਪਿੰਡ ਮੋਰੋਂ ਵਿਖੇ ਸਵ. ਅਮਰ ਸਿੰਘ ਤੇ ਸਵ.

ਅਜੀਤ ਡੈਸਕ 23-09-2026
ਅੱਪਰਾ, 22 ਸਤੰਬਰ (ਦਲਵਿੰਦਰ ਸਿੰਘ ਅੱਪਰਾ)- ਬੀਤੇ ਦਿਨੀਂ ਨਜ਼ਦੀਕੀ ਪਿੰਡ ਮੋਰੋਂ ਵਿਖੇ ਸਵ. ਅਮਰ ਸਿੰਘ ਤੇ ਸਵ. ਮਾਤਾ ਪ੍ਰੀਤਮ ਕੌਰ ਦੇ ਸਮੂਹ ਪਰਿਵਾਰ ਵਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਸਿੰਘ ਸਭਾ ਮੋਰੋਂ ਵਿਖੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਸਾਹਿਬਾਨ ਨੇ ਦੱਸਿਆ ਕਿ ਸਵ. ਅਮਰ ਸਿੰਘ ਤੇ ਮਾਤਾ ਪ੍ਰੀਤਮ ਕੌਰ ਦੀ ਯਾਦ ’ਚ ਉਨ੍ਹਾਂ ਦੇ ਪਰਿਵਾਰ ਵਲੋਂ ਕਰਵਾਏ ਗਏ ਇਸ ਸਮਾਗਮ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਏ ਗਏ। ਸਜੇ ਹੋਏ ਦੀਵਾਨ ’ਚ ਬਾਬਾ ਸਰਬਜੀਤ ਸਿੰਘ ਠੱਕਰਵਾਲ ਵਾਲਿਆਂ ਨੇ ਰਸ ਭਿੰਨ੍ਹਾ ਕੀਰਤਨ ਕੀਤਾ ਅਤੇ ਭਾਈ ਦਲਵਿੰਦਰ ਸਿੰਘ ਅੱਪਰਾ ਵਲੋਂ ਸੰਗਤਾਂ ਨਾਲ ਗੁਰੂ ਸਾਹਿਬ ਜੀ ਦੇ ਜੀਵਨ ਸਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ।
ਪਿਛਲੀ ਖ਼ਬਰ ਵਿਧਾਇਕਾ ਇੰਦਰਜੀਤ ਕੌਰ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਨਕੋਦਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ ਅਗਲੀ ਖ਼ਬਰ ਨਿਊ ਹਾਲੈਂਡ ਦਾ 3630 ਫੋਰ ਬਾਈ ਫੋਰ ਮਾਡਲ ਕਿਸਾਨਾਂ ਦੀ ਪਹਿਲੀ ਪਸੰਦ ਬਣਿਆ-ਥਿੰਦ ਮਸ਼ੀਨਰੀ ਸਟੋਰ ਪਿੰਡ ਅਮਰਕੋਟ ਦੇ ਕਿਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।