23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭੁਲੱਥ ਵਿਚ ‘ਆਪ’ ਦੀ ਟਿਕਟ ਲਈ ਚਾਰ ਦਾਅਵੇਦਾਰ-ਹਾਈਕਮਾਨ ਦੇ ਫ਼ੈਸਲੇ ’ਤੇ ਟਿਕੀਆਂ ਨਜ਼ਰਾਂ

ਨਡਾਲਾ, 22 ਸਤੰਬਰ (ਰਘਬਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਭੁਲੱਥ ਵਿਚ ਆਮ ਆਦਮੀ ਪਾਰਟੀ ਦੀ ਟਿਕਟ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਹਲਕੇ ਤੋਂ ‘ਆਪ’ ਦੇ ਚੋਣ ਨਿਸ਼ਾਨ ‘ਤੇ ਵਿਧਾਨ ਸਭਾ ਚੋਣ ਲੜਨ ਲਈ ਹੁਣ ਤੱਕ ਚਾਰ ਆਗੂਆਂ ਵਲੋਂ ਆਪਣੀ ਦਾਅਵੇਦਾਰੀ ਪੇਸ਼ ਕੀਤੇ ਜਾਣ ਨਾਲ ਸਿਆਸੀ ਹਲਕਿਆਂ ਵਿਚ ਚਰਚਾ ਛਿੜ ਗਈ ਹੈ | ਇਨ੍ਹਾਂ ਵਿਚ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ, ਬਲਾਕ ਸੰਮਤੀ ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ, ਨਡਾਲਾ ਤੋਂ ਜਸਪ੍ਰੀਤ ਸਿੰਘ ਗੁਰਾਇਆ ਤੇ ਗੁਰਬਿੰਦਰ ਸਿੰਘ ਸਾਹੀ ਦੇ ਨਾਂਅ ਸ਼ਾਮਿਲ ਹਨ। ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਪਿਛਲੇ ਲਗਭਗ ਪੰਜ ਸਾਲਾਂ ਤੋਂ ਹਲਕੇ ਵਿਚ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਸਰਗਰਮ ਹਨ | ਇੱਥੇ ਇਹ ਵੀ ਦੱਸਣਯੋਗ ਹੈ ਕਿ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਤੇ ਬਲਾਕ ਸੰਮਤੀ ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ ਆਪਸ ਵਿਚ ਰਿਸ਼ਤੇਦਾਰ ਹਨ ਅਤੇ ਦੋਵੇਂ ਇੱਕੋ ਪਾਰਟੀ ਲਈ ਕੰਮ ਕਰ ਰਹੇ ਹਨ | ਜਗਤਾਰ ਸਿੰਘ ਹੈਪੀ ਖੱਦਰ ਵੱਲੋਂ ਵੀ ਭੁਲੱਥ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਲੜਨ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਗਈ ਹੈ | ਨਡਾਲਾ ਤੋਂ ਪੰਜਾਬ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਵੀ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ | ਉਹ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਂਦੇ ਰਹੇ ਹਨ ਤੇ ਉਨ੍ਹਾਂ ਵੱਲੋਂ ਵੀ ਭੁਲੱਥ ਹਲਕੇ ਤੋਂ ਵਿਧਾਨ ਸਭਾ ਚੋਣ ਲੜਨ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਗਈ ਹੈ | ਚੌਥੇ ਦਾਅਵੇਦਾਰ ਵਜੋਂ ਗੁਰਬਿੰਦਰ ਸਿੰਘ ਸਾਹੀ ਦਾ ਨਾਂਅ ਸਾਹਮਣੇ ਆ ਰਿਹਾ ਹੈ | ਉਹ ਆਮ ਆਦਮੀ ਪਾਰਟੀ ਵਿਚ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਅ ਚੁੱਕੇ ਹਨ ਅਤੇ ਉਨ੍ਹਾਂ ਵਲੋਂ ਵੀ ਭੁਲੱਥ ਹਲਕੇ ਤੋਂ ਵਿਧਾਨ ਸਭਾ ਚੋਣ ਲੜਨ ਲਈ ਦਾਅਵੇਦਾਰੀ ਪੇਸ਼ ਕੀਤੀ ਗਈ ਹੈ | ਚਾਰ ਆਗੂਆਂ ਵੱਲੋਂ ਦਾਅਵੇਦਾਰੀ ਪੇਸ਼ ਕੀਤੇ ਜਾਣ ਨਾਲ ਹਲਕਾ ਭੁਲੱਥ ਦੀ ਸਿਆਸਤ ਵਿਚ ਚਰਚਾ ਤੇਜ਼ ਹੋ ਗਈ ਹੈ | ਹੁਣ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਪਾਰਟੀ ਹਾਈਕਮਾਂਡ ਦੇ ਫ਼ੈਸਲੇ ‘ਤੇ ਟਿਕੀਆਂ ਹੋਈਆਂ ਹਨ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਭੁਲੱਥ ਤੋਂ ਕਿਸ ਆਗੂ ਨੂੰ ਉਮੀਦਵਾਰ ਬਣਾਇਆ ਜਾਂਦਾ ਹੈ | ਅੰਤਿਮ ਫ਼ੈਸਲਾ ਪਾਰਟੀ ਵੱਲੋਂ ਹੀ ਕੀਤਾ ਜਾਣਾ ਹੈ |

ਅਜੀਤ ਡੈਸਕ 23-09-2026

ਪਿਛਲੀ ਖ਼ਬਰ ਭਾਈ ਘਨੱਈਆ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਹਲਕਾ ਭੁਲੱਥ ਡੱਲੇਵਾਲ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।