25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਰਾਮਗੜ੍ਹ ਵਾਸੀਆਂ ’ਚ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ

ਭੁਲੱਥ, 24 ਸਤੰਬਰ (ਮਨਜੀਤ ਸਿੰਘ ਰਤਨ)-ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਹਲਕਾ ਭੁਲੱਥ ਵਿਚ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ | ਇਸੇ ਤਹਿਤ ਪਿੰਡ ਰਾਮਗੜ੍ਹ ਦੇ ਸਮੂਹ ਵਾਸੀਆਂ ’ਚ ਯਾਤਰਾ ’ਚ ਸ਼ਾਮਲ ਹੋਣ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਭਾਜਪਾ ਹਲਕਾ ਭੁਲੱਥ ਦੇ ਮੁੱਖ ਸੇਵਾਦਾਰ ਸੌਰਵ ਖੁੱਲਰ ਨੇ ਪਿੰਡ ਰਾਮਗੜ੍ਹ ਪਹੁੰਚ ਕੇ ਸਮੂਹ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਨਸ਼ਾ ਮੁਕਤ ਪੰਜਾਬ ਯਾਤਰਾ ਸਬੰਧੀ ਵਿਚਾਰ-ਵਟਾਂਦਰਾ ਕੀਤਾ | ਪਿੰਡ ਵਾਸੀਆਂ ਨੇ ਨਸ਼ਿਆਂ ਦੇ ਖ਼ਾਤਮੇ ਲਈ ਇਸ ਮੁਹਿੰਮ ਦਾ ਸਮਰਥਨ ਕਰਦਿਆਂ ਯਾਤਰਾ ’ਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਭਰੋਸਾ ਦਿੱਤਾ | ਸੌਰਵ ਖੁੱਲਰ ਨੇ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਲਈ ਲੋਕਾਂ ਨੂੰ ਇੱਕਜੁੱਟ ਹੋ ਕੇ ਅੱਗੇ ਆਉਣਾ ਪਵੇਗਾ ਅਤੇ ਹਲਕਾ ਭੁਲੱਥ ਨੂੰ ਵੀ ਇਸ ਮੁਹਿੰਮ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣੀ ਪਵੇਗੀ |

ਅਜੀਤ ਡੈਸਕ 25-09-2026

ਪਿਛਲੀ ਖ਼ਬਰ ਨਸ਼ਾ ਮੁਕਤ ਯਾਤਰਾ ਮੌਕੇ ਕੱਢੀ ਜਾ ਰਹੀ ਰੈਲੀ ’ਚ ਸ਼ਾਮਿਲ ਹੋਣ ਲਈ ਭਾਜਪਾ ਨੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।