26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨਡਾਲਾ ਸਹਿਕਾਰੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

ਨਡਾਲਾ, 25 ਸਤੰਬਰ (ਰਘਬਿੰਦਰ ਸਿੰਘ)-ਨਡਾਲਾ ਸਹਿਕਾਰੀ ਸਭਾ ਵਿਖੇ ਅੱਜ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਖੇਤੀਬਾੜੀ ਅਫ਼ਸਰ ਸਤਨਾਮ ਸਿੰਘ, ਮਾਰਕਫੈੱਡ ਵੱਲੋਂ ਆਏ ਅਫ਼ਸਰ ਤੇ ਕੋਆਪਰੇਟਿਵ ਇੰਸਪੈਕਟਰ ਜੋਬਨਜੀਤ ਸਿੰਘ ਅਤੇ ਇੰਸਪੈਕਟਰ ਕੁਲਰਾਜ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ | ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤੇ ਸਹਿਕਾਰੀ ਸਭਾ ਵੱਲੋਂ ਉਪਲਬਧ ਕਰਵਾਈ ਜਾ ਰਹੀ ਖੇਤੀਬਾੜੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ |

ਅਜੀਤ ਡੈਸਕ 26-09-2026

ਪਿਛਲੀ ਖ਼ਬਰ ਲਾਵਾਰਸ ਕੁੱਤੇ ਨੇ 6 ਬੱਚਿਆਂ ਸਮੇਤ 15 ਵਿਅਕਤੀਆਂ ਨੂੰ ਕੀਤਾ ਜ਼ਖ਼ਮੀ ਨਵਾਂ ਪਿੰਡ ਭੱਠੇ ਵਿਖੇ ਜਾਗਰਣ ਦੌਰਾਨ ਗੋਲੀਆਂ ਚਲ... ਅਗਲੀ ਖ਼ਬਰ ਆਰ.ਸੀ.ਐਫ. ’ਚ ਕਰਵਾਇਆ ‘ਤਣਾਅ ਤੇ ਅਹੰਕਾਰ ਦਾ ਪ੍ਰਬੰਧਨ-ਖ਼ੁਸ਼ੀ ਦੀ ਕੁੰਜੀ’ ਵਿਸ਼ੇ ਸੰਬੰਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।