26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵੱਖ-ਵੱਖ ਥਾਵਾਂ ’ਤੇ ਰੇਲ ਗੱਡੀ ਹੇਠਾਂ ਆਉਣ ਕਾਰਨ 2 ਵਿਅਕਤੀਆਂ ਦੀ ਮੌਤ

ਚੁਗਿੱਟੀ/ ਜੰਡੂ ਸਿੰਘਾ,25 ਸਤੰਬਰ (ਨਰਿੰਦਰ ਲਾਗੂ)-ਥਾਣਾ ਜੀ. ਆਰ.

ਅਜੀਤ ਡੈਸਕ 26-09-2026
ਚੁਗਿੱਟੀ/ ਜੰਡੂ ਸਿੰਘਾ,25 ਸਤੰਬਰ (ਨਰਿੰਦਰ ਲਾਗੂ)-ਥਾਣਾ ਜੀ.ਆਰ.ਪੀ. ਅਧੀਨ ਆਉਂਦੀਆਂ ਵੱਖ -ਵੱਖ ਥਾਵਾਂ ’ਤੇ ਰੇਲ ਗੱਡੀ ਹੇਠ ਆਉਣ ਕਾਰਨ 2 ਅਣਪਛਾਤੇ ਵਿਅਕਤੀਆਂ ਦੀ ਮੌਤ ਹੋ ਗਈ। ਇਸ ਸਬੰਧੀ ਇਤਲਾਹ ਮਿਲਣ ’ਤੇ ਮੌਕੇ ‘ਤੇ ਪਹੁੰਚੀ ਉਕਤ ਥਾਣੇ ਦੀ ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ’ਚ ਰੱਖਵਾਇਆ ਗਿਆ ਹੈ। ਥਾਣਾ ਜੀ. ਆਰ. ਪੀ. ਦੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ ਫਾਟਕ ਲਾਗੇ ਰੇਲ ਗੱਡੀ ਹੇਠ ਆਉਣ ਕਾਰਨ ਮਰੇ ਵਿਅਕਤੀ ਦੀ ਉਮਰ 60 ਸਾਲ ਦ ੇ ਕਰੀਬ ਹੈ ਜੋ ਕਿ ਦੇਖਣ ਤੋਂ ਸਧਾਰਨ ਲੱਗਦਾ ਹੈ। ਇਸੇ ਤਰ੍ਹਾਂ ਸਿਟੀ ਰੇਲਵੇ ਸਟੇਸ਼ਨ ‘ਤੇ ਪਲੇਟਫਾਰਮ ਨੰਬਰ 5 ਦੇ ਲਾਗੇ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਦੇ ਮੂੰਹ ਜਾ ਪਏ ਵਿਅਕਤੀ ਦੀ ਉਮਰ 50 ਸਾਲ ਦੇ ਲਗਭਗ ਹੈ। ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਕਤ ਦੋਹਾਂ ਵਿਅਕਤੀਆਂ ਦੀ ਪਛਾਣ ਨਹੀਂ ਹੋ ਸਕੀ ਜਿਸ ਕਾਰਨ ਉਨ੍ਹਾਂ ਦੀਆਂ ਲਾਸ਼ਾਂ ਨੂੰ ਪਛਾਣ ਹਿੱਤ 72 ਘੰਟਿਆਂ ਲਈ ਸਿਵਲ ਹਸਪਤਾਲ ਵਿਖੇ ਰੱਖਵਾਇਆ ਗਿਆ ਹੈ।
ਪਿਛਲੀ ਖ਼ਬਰ ਸਰਬਜੀਤ ਸਿੰਘ ਪੱਪਲ ਨੇ ਸੰਭਾਲਿਆ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਦਾ ਅਹੁਦਾ ਕਿਹਾ, ਸੌਂਪੀ ਗਈ ਜ਼ਿੰਮੇਵਾਰੀ ਨੂੰ ਪ... ਅਗਲੀ ਖ਼ਬਰ ਵਰਿੰਦਰ ਨਗਰ ’ਚ ਕੂੜੇ ਦੇ ਡੰਪ ਤੋਂ ਲੋਕ ਪ੍ਰੇਸ਼ਾਨ ਪਾਰਕ ਵੱਲ ਵੀ ਕੂੜਾ ਫੈਲਣ ਲੱਗਾ, ਨਿਗਮ ਤੋਂ ਡੰਪ ਹਟਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।