27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬ ਸੀਨੀਅਰ ਮੈਨ ਹਾਕੀ ਟੀਮ ਦੇ ਚੋਣ ਟਰਾਇਲ 30 ਨੂੰ

ਜਲੰਧਰ, 26 ਸਤੰਬਰ (ਡਾ. ਜਤਿੰਦਰ ਸਾਬੀ)-ਹਾਕੀ ਇੰਡੀਆ ਵਲੋਂ ਓਡੀਸ਼ਾ ਦੇ ਸ਼ਹਿਰ ਰੋੜਕੇਲਾ ਵਿਖੇ 10 ਅਕਤੂਬਰ ਤੋਂ 21 ਅਕਤੂਬਰ 2026 ਤੱਕ ਕਰਵਾਈ ਜਾਣ ਵਾਲੀ 16ਵੀਂਹਾਕੀ ਇੰਡੀਆ ਸੀਨੀਅਰ ਮੈਨ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਵਿੱਚ ਭਾਗ ਲੈਣਵਾਲੀ ਪੰਜਾਬ ਸੀਨੀਅਰ ਮੈਨ ਹਾਕੀ ਟੀਮ ਦੀ ਚੋਣ ਲਈ ਚੋਣ ਟਰਾਇਲ 30 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 8 ਵਜੇ ਜਲੰਧਰ ਦੇ ਮਿੱਠਾਪੁਰ ਸਥਿਤ ਸ਼ਹੀਦ ਦਰਸ਼ਨ ਸਿੰਘ ਕੇ ਪੀ ਹਾਕੀ ਸਟੇਡੀਅਮ ਵਿਖੇ ਕਰਵਾਏ ਜਾਣਗੇ।

ਅਜੀਤ ਡੈਸਕ 27-09-2026
ਜਲੰਧਰ, 26 ਸਤੰਬਰ (ਡਾ. ਜਤਿੰਦਰ ਸਾਬੀ)-ਹਾਕੀ ਇੰਡੀਆ ਵਲੋਂ ਓਡੀਸ਼ਾ ਦੇ ਸ਼ਹਿਰ ਰੋੜਕੇਲਾ ਵਿਖੇ 10 ਅਕਤੂਬਰ ਤੋਂ 21 ਅਕਤੂਬਰ 2026 ਤੱਕ ਕਰਵਾਈ ਜਾਣ ਵਾਲੀ 16ਵੀਂਹਾਕੀ ਇੰਡੀਆ ਸੀਨੀਅਰ ਮੈਨ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਵਿੱਚ ਭਾਗ ਲੈਣਵਾਲੀ ਪੰਜਾਬ ਸੀਨੀਅਰ ਮੈਨ ਹਾਕੀ ਟੀਮ ਦੀ ਚੋਣ ਲਈ ਚੋਣ ਟਰਾਇਲ 30 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 8 ਵਜੇ ਜਲੰਧਰ ਦੇ ਮਿੱਠਾਪੁਰ ਸਥਿਤ ਸ਼ਹੀਦ ਦਰਸ਼ਨ ਸਿੰਘ ਕੇ ਪੀ ਹਾਕੀ ਸਟੇਡੀਅਮ ਵਿਖੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਾਕੀ ਪੰਜਾਬ ਦੇ ਪ੍ਰਧਾਨ ਨਿਤਨ ਕੋਹਲੀ, ਸਕੱਤਰ ਜਨਰਲ ਅਮਰੀਕ ਸਿੰਘ ਪੁਆਰ ਨੇ ਦੱਸਿਆ ਕਿ ਇਨ੍ਹਾਂ ਚੋਣ ਟਰਾਇਲਾਂ ਵਿੱਚ ਪੰਜਾਬ ਨਾਲ ਸਬੰਧਤ ਉਹੀ ਖਿਡਾਰੀ ਭਾਗ ਲੈ ਸਕਦੇ ਹਨ ਜਿਨ੍ਹਾਂ ਨੇ ਸਾਲ 2026 ਵਿੱਚ ਹਾਕੀ ਇੰਡੀਆ ਵਲੋਂ ਕਰਵਾਈਆਂ ਗਈਆਂ ਜੂਨੀਅਰ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਅਤੇ ਸਬ ਜੂਨੀਅਰਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਵਿੱਚ ਭਾਗ ਨਹੀਂ ਲਿਆ। ਜਿਨ੍ਹਾਂ ਵੀ ਖਿਡਾਰੀਆਂ ਨੇ ਇਨ੍ਹਾਂ ਦੋਵਾਂ ਚੈਂਪੀਅਨਸ਼ਿਪਾਂ ਵਿੱਚ ਭਾਗ ਲਿਆ ਹੈ, ਉਹ ਟਰਾਇਲ ਦੇਣ ਦੇ ਯੋਗ ਨਹੀਂ ਹਨ। ਪੰਜਾਬ ਸੀਨੀਅਰ ਮੈਨ ਹਾਕੀ ਟੀਮ ਦੀ ਚੋਣ ਲਈ ਉਲੰਪੀਅਨਾਂ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਤੇ ਅਧਾਰਿਤ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਚੁਣੇ ਗਏ ਖਿਡਾਰੀਆਂ ਦਾ ਕੋਚਿੰਗ ਕੈਂਪ ਲਗਾਇਆ ਜਾਵੇਗਾ।
ਪਿਛਲੀ ਖ਼ਬਰ ਬ੍ਰਹਮਾ ਕੁਮਾਰੀਜ਼ ਗ੍ਰੀਨ ਪਾਰਕ ਜਲੰਧਰ ਵਿਖੇ ਬੀ.ਕੇ. ਊਸ਼ਾ ਦੀਦੀ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਅਰਜੁਨ ਤ੍ਰੇਹਣ ਦੀ ਅਗਵਾਈ ’ਚ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।