29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਭੁਲੱਥ ’ਚ ਪੰਜ ਵਿਅਕਤੀਆਂ ਖ਼ਿਲਾਫ਼ ਦਰਜ ਮਾਮਲੇ ’ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਜਤਾਇਆ ਭਾਰੀ ਰੋਸ

ਭੁਲੱਥ, 26 ਸਤੰਬਰ (ਮਨਜੀਤ ਸਿੰਘ ਰਤਨ)-ਭੁਲੱਥ ’ਚ ਸੜਕ ਦੀ ਮੁਰੰਮਤ ਨਾਲ ਜੁੜੇ ਮਾਮਲੇ ਨੂੰ ਲੈ ਕੇ ਪੰਜ ਵਿਅਕਤੀਆਂ ਵਿਰੁੱਧ ਪੁਲਿਸ ਵਲੋਂ ਦਰਜ ਕੀਤੇ ਗਏ ਮਾਮਲੇ ਦੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸਖ਼ਤ ਨਿੰਦਾ ਕੀਤੀ ਗਈ ਹੈ | ਜਥੇਬੰਦੀ ਦੇ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦਰਜ ਕੀਤਾ ਗਿਆ ਪਰਚਾ ਰੱਦ ਕਰਨ ਦੀ ਮੰਗ ਕੀਤੀ ਹੈ | ਇਸ ਸਬੰਧੀ ਜਸਵਿੰਦਰ ਸਿੰਘ ਮਾਨਾ ਤਲਵੰਡੀ ਜ਼ਿਲ੍ਹਾ ਮੀਤ ਪ੍ਰਧਾਨ, ਸਰਬਜੀਤ ਸਿੰਘ ਧੀਰਪੁਰ ਜ਼ਿਲ੍ਹਾ ਸਕੱਤਰ ਜਨਰਲ ਅਤੇ ਪੂਰਨ ਸਿੰਘ ਖੱਸਣ ਬਲਾਕ ਪ੍ਰਧਾਨ ਭੁਲੱਥ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਕਪੂਰਥਲਾ ਨੇ ਕਿਹਾ ਕਿ ਸਬੰਧਿਤ ਸੜਕ ਲੰਮੇ ਸਮੇਂ ਤੋਂ ਖਸਤਾ ਹਾਲਤ ਵਿਚ ਸੀ, ਜਿਸ ਕਾਰਨ ਇਲਾਕੇ ਦੇ ਲੋਕਾਂ, ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਰੋਜ਼ਾਨਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਇਸ ਦੌਰਾਨ ਕੁੱਝ ਨੌਜਵਾਨਾਂ ਨੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਆਪਣੇ ਪੱਧਰ ‘ਤੇ ਪੈਸੇ ਇਕੱਠੇ ਕਰਕੇ ਸੜਕ ਦੇ ਟੋਏ ਭਰਨ ਅਤੇ ਰਸਤਾ ਸੁਧਾਰਨ ਦਾ ਉਪਰਾਲਾ ਕੀਤਾ | ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਆਪਣੀ ਜੇਬ ’ਚੋਂ ਪੈਸਾ ਖ਼ਰਚ ਕਰਕੇ ਲੋਕਾਂ ਦੀ ਸਹੂਲਤ ਲਈ ਕੰਮ ਕਰ ਰਹੇ ਹਨ, ਉਨ੍ਹਾਂ ਦੇ ਇਸ ਉਪਰਾਲੇ ਨੂੰ ਲੋਕ ਹਿਤ ਦੀ ਭਾਵਨਾ ਨਾਲ ਦੇਖਿਆ ਜਾਣਾ ਚਾਹੀਦਾ ਹੈ | ਸੜਕਾਂ ਦੀ ਮੁਰੰਮਤ ਕਰਵਾਉਣਾ ਬੇਸ਼ੱਕ ਸਬੰਧਿਤ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਹੈ, ਪਰ ਜਦੋਂ ਕਿਸੇ ਕਾਰਨ ਇਹ ਕੰਮ ਸਮੇਂ ਸਿਰ ਨਹੀਂ ਹੋ ਰਿਹਾ ਤਾਂ ਸਮਾਜ ਸੇਵੀ ਲੋਕਾਂ ਵੱਲੋਂ ਲੋਕਾਂ ਦੀ ਮੁਸ਼ਕਲ ਨੂੰ ਘਟਾਉਣ ਲਈ ਕੀਤੀ ਗਈ ਕੋਸ਼ਿਸ਼ ਨੂੰ ਅਪਰਾਧ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ|

ਅਜੀਤ ਡੈਸਕ 29-09-2026

ਪਿਛਲੀ ਖ਼ਬਰ ਐਨ.ਐਚ.ਐਮ ਇੰਪਲਾਈਜ਼ ਯੂਨੀਅਨ ਪੰਜਾਬ ਦੀਆਂ ਹੱਕੀ ਮੰਗਾਂ ਸੰਬੰਧੀ ਐਸ.ਐਮ.ਓ. ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤ... ਅਗਲੀ ਖ਼ਬਰ ਆਰ.ਸੀ.ਐਫ. ਦੇ ਕਰਮਚਾਰੀ ਸਮਰਪਣ ਦੀ ਭਾਵਨਾ ਨਾਲ ਰਾਜ ਭਾਸ਼ਾ ਹਿੰਦੀ ’ਚ ਹਿੰਦੀ ਦੀ ਵੱਧ ਤੋਂ ਵੱਧ ਵਰਤੋਂ ਕਰਨ-ਅਜੈ ਨੰਦਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।