01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਲਾਈਨ ਮੈਨ ਰਵੇਲ ਸਿੰਘ ਦੀ ਸੇਵਾ ਮੁਕਤੀ ’ਤੇ ਸਾਥੀਆਂ ਵਲੋਂ ਵਿਦਾਇਗੀ ਪਾਰਟੀ ਮਿਡ-ਡੇ-ਮੀਲ ਤੇ ਸਫ਼ਾਈ ਸੇਵਕਾ ਵਰਕਰ ਯੂਨੀਅਨ ਦੀ ਮੀਟਿੰਗ

ਕਪੂਰਥਲਾ, 30 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 01-10-2026
ਕਪੂਰਥਲਾ, 30 ਸਤੰਬਰ (ਵਿ.ਪ੍ਰ.)-ਮਿਡ-ਡੇ-ਮੀਲ ਅਤੇ ਸਫ਼ਾਈ ਸੇਵਕਾ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਮਮਤਾ ਸੈਦਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਯੂਨੀਅਨ ਦੀ ਸੂਬਾ ਜਨਰਲ ਸਕੱਤਰ ਗੁਰਜੀਤ ਕੌਰ ਕਪੂਰਥਲਾ ਨੇ ਯੂਨੀਅਨ ਵੱਲੋਂ ਪਿਛਲੇ ਸਮੇਂ ਵਿਚ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਮੀਟਿੰਗ ਵਿਚ ਮੁਲਾਜ਼ਮ ਤਾਲਮੇਲ ਕਮੇਟੀ ਵੱਲੋਂ 2 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਜਲੰਧਰ ਵਿਚ ਕੀਤੀ ਜਾ ਰਹੀ ਜਥੇਬੰਦਕ ਕਨਵੈੱਨਸ਼ਨ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਗਿਆ | ਮੀਟਿੰਗ ਵਿਚ ਸਰਕਾਰ ਤੋਂ ਮੰਗ ਕੀਤੀ ਕਿ ਉਹ ਆਪਣੇ ਵਾਅਦੇ ਅਨੁਸਾਰ ਮਿਡ ਡੇ ਮੀਲ ਤੇ ਸਫ਼ਾਈ ਸੇਵਕ ਵਰਕਰ ਨੂੰ ਪੱਕੇ ਕੀਤਾ ਜਾਵੇ ਤੇ ਉਨ੍ਹਾਂ ਨੂੰ ਘੱਟੋ ਘੱਟ 30 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇ, ਅਚਨਚੇਤ ਛੁੱਟੀ ਲੈਣ ਸਮੇਂ ਸਕੂਲ ਮੁਖੀ ਖਾਣਾ ਬਣਾਉਣ ਲਈ ਬਦਲਵਾਂ ਪ੍ਰਬੰਧ ਕਰੇ ਤੇ ਵਰਕਰਾਂ ਨੂੰ ਸਾਲ ਵਿਚ 2 ਵਾਰ ਵਰਦੀਆਂ ਦਿੱਤੀਆਂ ਜਾਣ | ਮੀਟਿੰਗ ਵਿਚ ਇਨ੍ਹਾਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਨ ਦਾ ਫ਼ੈਸਲਾ ਲਿਆ ਗਿਆ | ਮੀਟਿੰਗ ਵਿਚ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਕੌਰ, ਸਰਬਜੀਤ ਕੌਰ , ਬਲਜਿੰਦਰ ਕੌਰ, ਪਰਮਜੀਤ ਕੌਰ, ਰੀਨਾ ਰਾਣੀ, ਸੁਖਵਿੰਦਰ ਕੌਰ, ਨਿਸ਼ਾ ਰਾਣੀ, ਗੁਰਵਿੰਦਰ ਕੌਰ, ਅਮਰਜੀਤ ਕੌਰ, ਹਰਜਿੰਦਰ ਕੌਰ, ਅਮਨਦੀਪ ਕੌਰ, ਲਖਬੀਰ ਕੌਰ ਆਦਿ ਆਗੂ ਹਾਜ਼ਰ ਸਨ | ਮੀਟਿੰਗ ਦੀ ਸਮਾਪਤੀ ‘ਤੇ ਰੋਹ ਵਿਚ ਆਈਆਂ ਮਿਡ ਡੇ ਮੀਲ ਤੇ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਦੇ ਰੋਸ ਵਜੋਂ ਨਾਅਰੇਬਾਜ਼ੀ ਕੀਤੀ |
ਪਿਛਲੀ ਖ਼ਬਰ ਪਿੰਡ ਖਲਵਾੜਾ ਤੋਂ ਵਾਹਦ ਨੂੰ ਜਾਣ ਵਾਲੀ ਸੰਪਰਕ ਸੜਕ ’ਤੇ ਤਿੰਨ ਮਹੀਨੇ ਤੋਂ ਨਹੀਂ ਪਈ ਲੁੱਕ * ਰਾਹਗੀਰ ਪ੍ਰੇਸ਼ਾਨ, ਪਿੰਡ... ਅਗਲੀ ਖ਼ਬਰ ਨਵੇਂ ਬਣ ਰਹੇ ਹਾਈਵੇ ਦੀ ਥਾਂ ’ਤੇ ਪਹਿਲਾਂ ਚੱਲਦੇ ਰਸਤੇ ਦੀ ਥਾਂ ਹੋਰ ਪਾਸੇ ਪੁਲੀ ਬਣਾਏ ਜਾਣ ਦਾ ਪਿੰਡ ਵਾਸੀਆਂ ਵਲੋਂ ਵਿਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।