01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਪੰਜਾਬ ਵੱਲੋਂ ਸੂਬਾ ਪੱਧਰੀ ਰੈਲੀ ਭਲਕੇ

ਕਪੂਰਥਲਾ, 30 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 01-10-2026
ਕਪੂਰਥਲਾ, 30 ਸਤੰਬਰ (ਵਿ.ਪ੍ਰ.)-ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਪੰਜਾਬ ਵੱਲੋਂ ਪੇ ਸਕੇਲ ਦੀ ਮੰਗ ਨੂੰ ਲੈ ਕੇ 2 ਅਕਤੂਬਰ ਨੂੰ ਸੰਗਰੂਰ ਵਿਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਸ਼ਾਮਿਲ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਰੰਟ ਦੇ ਆਗੂ ਕੁਲਦੀਪ ਸਿੰਘ ਢਿੱਲੋਂ ਤੇ ਰੁਪਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਪੇ ਸਕੇਲ ਦੀ ਮੰਗ ਨੂੰ ਲੈ ਕੇ ਫ਼ਰੰਟ ਵੱਲੋਂ ਪੰਜਾਬ ਦੇ ਵਿੱਤ ਮੰਤਰੀ, ਸਿੱਖਿਆ ਮੰਤਰੀ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ, ਮੀਟਿੰਗਾਂ ਵਿਚ ਮੰਤਰੀਆਂ ਤੇ ਅਧਿਕਾਰੀਆਂ ਵੱਲੋਂ ਦਿੱਤੇ ਗਏ ਭਰੋਸੇ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਤੇ ਇਸੇ ਸੰਘਰਸ਼ ਦੀ ਕੜੀ ਤਹਿਤ ਸੰਗਰੂਰ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ | ਉਨ੍ਹਾਂ ਅਧਿਆਪਕਾਂ ਨੂੰ ਇਸ ਰੈਲੀ ਵਿਚ ਪੁੱਜਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਦੀਆਂ ਮੰਡੀਆਂ ’ਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ-ਐਸ.ਡੀ.ਐਮ. ਅਗਲੀ ਖ਼ਬਰ ਸੱਭਿਆਚਾਰਕ ਪ੍ਰੋਗਰਾਮ, ਦੰਗਲ ਅਤੇ ਕਬੱਡੀ ਦੇ ਸ਼ੋਅ ਮੈਚ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।