ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜਾਂ ’ਚ ਕਰਵਾਈਆਂ ਜਾਣ ਵਿਦਿਆਰਥੀ ਕੌਂਸਲ ਚੋਣਾਂ : ਸੌਰਵ ਖੁੱਲਰ
ਨਡਾਲਾ, 3 ਅਕਤੂਬਰ (ਰਘਬਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਭੁਲੱਥ ਦੇ ਮੁੱਖ ਸੇਵਾਦਾਰ ਸੌਰਵ ਖੁੱਲਰ ਨੇ ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਵਿਦਿਆਰਥੀ ਕੌਂਸਲਾਂ ਦੀ ਚੋਣ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਸਾਡੀ ਸਭ ਤੋਂ ਵੱਡੀ ਤਾਕਤ ਹਨ ਅਤੇ ਯੂਨੀਵਰਸਿਟੀਆਂ ਤੇ ਕਾਲਜ ਸਿਰਫ਼ ਡਿਗਰੀਆਂ ਦੇਣ ਵਾਲੀਆਂ ਸੰਸਥਾਵਾਂ ਨਹੀਂ, ਸਗੋਂ ਨੌਜਵਾਨਾਂ ਨੂੰ ਭਵਿੱਖ ਦੀਆਂ ਜ਼ਿੰਮੇਵਾਰੀਆਂ ਲਈ ਤਿਆਰ ਕਰਨ ਵਾਲੇ ਕੇਂਦਰ ਵੀ ਹਨ | ਸੌਰਵ ਖੁੱਲਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਗੱਲ ਰੱਖਣ ਅਤੇ ਆਪਣੇ ਪ੍ਰਤੀਨਿਧ ਚੁਣਨ ਦਾ ਮੌਕਾ ਮਿਲਣਾ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀ ਕੌਂਸਲ ਦਾ ਮਕਸਦ ਕਿਸੇ ਇੱਕ ਧੜੇ ਜਾਂ ਵਿਚਾਰਧਾਰਾ ਦੀ ਨੁਮਾਇੰਦਗੀ ਕਰਨਾ ਨਹੀਂ ਹੋਣਾ ਚਾਹੀਦਾ, ਸਗੋਂ ਵੱਖ-ਵੱਖ ਵਿਚਾਰਾਂ ਵਾਲੇ ਵਿਦਿਆਰਥੀਆਂ ਨੂੰ ਇੱਕ ਸਾਂਝਾ ਮੰਚ ਦੇ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੰਵਾਦ ਰਾਹੀਂ ਹੱਲ ਵੱਲ ਲੈ ਕੇ ਜਾਣਾ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ. ਪੀ.
ਨਡਾਲਾ, 3 ਅਕਤੂਬਰ (ਰਘਬਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਭੁਲੱਥ ਦੇ ਮੁੱਖ ਸੇਵਾਦਾਰ ਸੌਰਵ ਖੁੱਲਰ ਨੇ ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਵਿਦਿਆਰਥੀ ਕੌਂਸਲਾਂ ਦੀ ਚੋਣ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਸਾਡੀ ਸਭ ਤੋਂ ਵੱਡੀ ਤਾਕਤ ਹਨ ਅਤੇ ਯੂਨੀਵਰਸਿਟੀਆਂ ਤੇ ਕਾਲਜ ਸਿਰਫ਼ ਡਿਗਰੀਆਂ ਦੇਣ ਵਾਲੀਆਂ ਸੰਸਥਾਵਾਂ ਨਹੀਂ, ਸਗੋਂ ਨੌਜਵਾਨਾਂ ਨੂੰ ਭਵਿੱਖ ਦੀਆਂ ਜ਼ਿੰਮੇਵਾਰੀਆਂ ਲਈ ਤਿਆਰ ਕਰਨ ਵਾਲੇ ਕੇਂਦਰ ਵੀ ਹਨ | ਸੌਰਵ ਖੁੱਲਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਗੱਲ ਰੱਖਣ ਅਤੇ ਆਪਣੇ ਪ੍ਰਤੀਨਿਧ ਚੁਣਨ ਦਾ ਮੌਕਾ ਮਿਲਣਾ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀ ਕੌਂਸਲ ਦਾ ਮਕਸਦ ਕਿਸੇ ਇੱਕ ਧੜੇ ਜਾਂ ਵਿਚਾਰਧਾਰਾ ਦੀ ਨੁਮਾਇੰਦਗੀ ਕਰਨਾ ਨਹੀਂ ਹੋਣਾ ਚਾਹੀਦਾ, ਸਗੋਂ ਵੱਖ-ਵੱਖ ਵਿਚਾਰਾਂ ਵਾਲੇ ਵਿਦਿਆਰਥੀਆਂ ਨੂੰ ਇੱਕ ਸਾਂਝਾ ਮੰਚ ਦੇ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੰਵਾਦ ਰਾਹੀਂ ਹੱਲ ਵੱਲ ਲੈ ਕੇ ਜਾਣਾ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿਚ ਹਾਲ ਹੀ ਵਿਚ ਵਾਪਰੀ ਘਟਨਾ ਨੇ ਵੀ ਇਹ ਗੱਲ ਸਾਹਮਣੇ ਲਿਆਂਦੀ ਹੈ ਕਿ ਵੱਡੇ ਕੈਂਪਸਾਂ ਵਿਚ ਜਦੋਂ ਕਿਸੇ ਸੰਵੇਦਨਸ਼ੀਲ ਮਾਮਲੇ ਨੂੰ ਲੈ ਕੇ ਵੱਖ-ਵੱਖ ਰਾਏ ਅਤੇ ਦਾਅਵੇ ਸਾਹਮਣੇ ਆਉਂਦੇ ਹਨ ਤਾਂ ਪ੍ਰਸ਼ਾਸਨ ਲਈ ਹਰੇਕ ਵਿਦਿਆਰਥੀ ਨਾਲ ਵੱਖਰੇ ਤੌਰ ‘ਤੇ ਸੰਵਾਦ ਕਰਨਾ ਮੁਸ਼ਕਲ ਹੋ ਜਾਂਦਾ ਹੈ | ਖੁੱਲਰ ਨੇ ਕਿਹਾ ਕਿ ਅਜਿਹੇ ਸਮੇਂ ਇੱਕ ਜ਼ਿੰਮੇਵਾਰ ਅਤੇ ਚੁਣੀ ਹੋਈ ਵਿਦਿਆਰਥੀ ਕੌਂਸਲ ਪ੍ਰਸ਼ਾਸਨ ਅਤੇ ਵਿਦਿਆਰਥੀਆਂ ਵਿਚਕਾਰ ਸੰਵਾਦ ਦਾ ਪ੍ਰਭਾਵਸ਼ਾਲੀ ਪੁਲ ਬਣ ਸਕਦੀ ਹੈ |