05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੁਲਿਸ ਕਮਿਸ਼ਨਰ ਜਲੰਧਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜੰਡਿਆਲਾ ਵਿੱਚ ਦੋ ਜਗ੍ਹਾ ਰੇਡ, ਇੱਕ ਕਾਬੂ

ਜੰਡਿਆਲਾ ਮੰਜਕੀ, 4 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਪੰਜਾਬ ਸਰਕਾਰ ਵੱਲੋਂ ਆਰੰਭੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਪੁਲਿਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ ਆਈਪੀਐਸ ਵੱਲੋਂ ਪੁਲਿਸ ਫੋਰਸ ਨਾਲ ਜਲੰਧਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਅਭਿਆਨ ਚਲਾਇਆ ਗਿਆ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਲਾਕੇ ਦੇ ਜੰਡਿਆਲਾ, ਲੱਖਨਪਾਲ ਆਦਿ ਵਿੱਚ ਨਸ਼ਾ ਤਸਕਰਾਂ, ਸ਼ੱਕੀ ਵਿਅਕਤੀਆਂ ਅਤੇ ਗੈਰ ਸਮਾਜਿਕ ਕੰਮਾਂ ਵਿੱਚ ਲੱਗੇ ਮਾੜੇ ਅਨਸਰਾਂ ਦੀਆਂ ਰਿਹਾਇਸ਼ਾਂ ਅਤੇ ਡਰੱਗ “ਹਾਟ ਸਪਾਟ” ਤੇ ਭਾਰੀ ਪੁਲਿਸ ਫੋਰਸ ਨਾਲ ਰੇਡ ਕੀਤੀ ਗਈ।

ਅਜੀਤ ਡੈਸਕ 05-10-2026
ਜੰਡਿਆਲਾ ਮੰਜਕੀ, 4 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਪੰਜਾਬ ਸਰਕਾਰ ਵੱਲੋਂ ਆਰੰਭੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਪੁਲਿਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ ਆਈਪੀਐਸ ਵੱਲੋਂ ਪੁਲਿਸ ਫੋਰਸ ਨਾਲ ਜਲੰਧਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਅਭਿਆਨ ਚਲਾਇਆ ਗਿਆ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਲਾਕੇ ਦੇ ਜੰਡਿਆਲਾ, ਲੱਖਨਪਾਲ ਆਦਿ ਵਿੱਚ ਨਸ਼ਾ ਤਸਕਰਾਂ, ਸ਼ੱਕੀ ਵਿਅਕਤੀਆਂ ਅਤੇ ਗੈਰ ਸਮਾਜਿਕ ਕੰਮਾਂ ਵਿੱਚ ਲੱਗੇ ਮਾੜੇ ਅਨਸਰਾਂ ਦੀਆਂ ਰਿਹਾਇਸ਼ਾਂ ਅਤੇ ਡਰੱਗ “ਹਾਟ ਸਪਾਟ” ਤੇ ਭਾਰੀ ਪੁਲਿਸ ਫੋਰਸ ਨਾਲ ਰੇਡ ਕੀਤੀ ਗਈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਅਪਰੇਸ਼ਨ ਦਾ ਮਕਸਦ ਗੈਰ ਕਾਨੂੰਨੀ ਗਤੀਵਿਧੀਆਂ ਤੇ ਰੋਕ ਲਗਾਉਣਾ ,ਨਸ਼ਾ ਤਸਕਰੀ ਨੂੰ ਠੱਲ ਪਾਉਣਾ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਮਜਬੂਤ ਕਰਨਾ ਹੈ। ਸਥਾਨਕ ਕਸਬੇ ਵਿੱਚ ਵੀ ਪੁਲਿਸ ਫੋਰਸ ਸਮੇਤ ਉੱਚ ਅਧਿਕਾਰੀਆਂ ਵੱਲੋਂ ਦੋ ਸ਼ੱਕੀ ਥਾਵਾਂ ਤੇ ਰੇਡ ਕੀਤੀ ਗਈ ਅਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਇਸ ਮੌਕੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਹੁਰਾਂ ਨਾਲ ਪੁਲਿਸ ਅਧਿਕਾਰੀ ਮਾਧਵੀ ਸ਼ਰਮਾਂ,ਮਨਮੋਹਨ ਸਿੰਘ,ਥਾਣਾ ਸਦਰ ਮੁਖੀ ਬਲਕਰਨ ਸਿੰਘ, ਪੁਲਿਸ ਚੌਂਕੀ ਜੰਡਿਆਲਾ ਦੇ ਇੰਚਾਰਜ ਨਰਿੰਦਰ ਮੋਹਨ, ਚੌਂਕੀ ਜਲੰਧਰ ਹਾਈਟ ਦੇ ਇੰਚਾਰਜ ਜਸਵੀਰ ਚੰਦ ਆਦਿ ਵੀ ਹਾਜ਼ਰ ਸਨ।ਚੌਂਕੀ ਇੰਚਾਰਜ ਨਰਿੰਦਰ ਮੋਹਨ ਨੇ ਦੱਸਿਆ ਕਿ ਕਾਬੂ ਕੀਤੇ ਨਰਿੰਦਰ ਕਾਲਾ ਪੁੱਤਰ ਮੱਖਣ ਵਾਸੀ ਜੰਡਿਆਲਾ ਖਿਲਾਫ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਹਨਾਂ ਨੂੰ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖਿਲਾਫ ਪਹਿਲਾਂ ਵੀ ਅੱਧੀ ਦਰਜਨ ਤੋਂ ਜਿਆਦਾ ਮੁਕੱਦਮੇ ਦਰਜ ਹਨ।
ਪਿਛਲੀ ਖ਼ਬਰ ਬਲਾਕ ਕਾਂਗਰਸ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ‘ਕੌਸ਼ਲ ਵਿਕਾਸ’ ਸੰਬੰਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।