05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ਼ਕਾਲਰਸ਼ਿਪ ਸਕੀਮ ਅਧੀਨ ਐੱਸ.ਸੀ. ਵਿਦਿਆਰਥੀਆਂ ਤੋਂ ਦਾਖ਼ਲੇ ਸਮੇਂ ਕੋਈ ਫੀਸ ਨਾ ਲਈ ਜਾਵੇ-ਅੰਕੁਸ਼ ਮੁਠੱਡਾ ਸ਼ਕਾਲਰਸ਼ਿਪ ਦੀ ਰਕਮ ਸਮੇਂ ਸਿਰ ਜਾਰੀ ਕਰੇ ਸਰਕਾਰ

ਫਿਲੌਰ, 4 ਅਕਤੂਬਰ (ਸਤਿੰਦਰ ਸ਼ਰਮਾ)-ਸਟੂਡੈਂਟ ਯੂਥ ਫਰੰਟ ਪੰਜਾਬ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਅੰਕੁਸ਼ ਮੁਠੱਡਾ ਨੇ ਪੰਜਾਬ ਸਰਕਾਰ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਕਾਲਰਸ਼ਿਪ ਸਕੀਮ ਅਧੀਨ ਆਉਂਦੇ ਐਸ. ਸੀ.

4 ਹੈਪੀ4 ਨੰਬਰਦਾਰ ਯੂਨੀਅਨ 643 ਸਮਰਾ ਗਰੁੱਪ ਦੀ ਸੁਲਤਾਨਪੁਰ ਲੋਧੀ ਇਕਾਈ ਦੇ ਪ੍ਰਧਾਨ ਸਾਹਿਬ ਸਿੰਘ ਭੁੱਲਰ ਅਤੇ ਮੰਗਲ ਸਿੰਘ ਭੱਟੀ ਪ੍ਰੈੱਸ ਨਾਲ ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦੇ ਹੋਏ, ਨਾਲ ਹੋਰ ਨੰਬਰਦਾਰ | ਤਸਵੀਰ. ਲਾਡੀ ਸਟੂਡੀਓ 05-10-2026
ਫਿਲੌਰ, 4 ਅਕਤੂਬਰ (ਸਤਿੰਦਰ ਸ਼ਰਮਾ)-ਸਟੂਡੈਂਟ ਯੂਥ ਫਰੰਟ ਪੰਜਾਬ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਅੰਕੁਸ਼ ਮੁਠੱਡਾ ਨੇ ਪੰਜਾਬ ਸਰਕਾਰ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਕਾਲਰਸ਼ਿਪ ਸਕੀਮ ਅਧੀਨ ਆਉਂਦੇ ਐਸ.ਸੀ. ਵਿਦਿਆਰਥੀਆਂ ਤੋਂ ਦਾਖ਼ਲੇ ਸਮੇਂ ਕਿਸੇ ਵੀ ਤਰ੍ਹਾਂ ਦੀ ਫੀਸ ਨਾ ਵਸੂਲੀ ਜਾਵੇ ਅਤੇ ਨਾ ਹੀ ਵਿਦਿਆਰਥੀਆਂ ’ਤੇ ਆਪਣੀ ਮਰਜ਼ੀ ਦੇ ਨਿਯਮ ਥੋਪੇ ਜਾਣ। ਮੁਠੱਡਾ ਨੇ ਕਿਹਾ ਕਿ ਸਰਕਾਰ ਵੱਲੋਂ ਬਣਾਈ ਗਈ ਸ਼ਿਕਾਲਰਸ਼ਿਪ ਸਕੀਮ ਦਾ ਮਕਸਦ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਉਚ ਸਿੱਖਿਆ ਪ੍ਰਾਪਤ ਕਰਨ ਵਿਚ ਸਹਾਇਤਾ ਦੇਣਾ ਹੈ ਪਰ ਕਈ ਕਾਲਜ ਅਤੇ ਯੂਨੀਵਰਸਿਟੀਆਂ ਦਾਖ਼ਲੇ ਦੇ ਨਾਮ ’ਤੇ ਵਿਦਿਆਰਥੀਆਂ ਤੋਂ ਫੀਸਾਂ ਅਤੇ ਹੋਰ ਚਾਰਜ ਵਸੂਲ ਰਹੀਆਂ ਹਨ, ਜੋ ਕਿ ਸਕੀਮ ਦੀ ਭਾਵਨਾ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਗਰੀਬ ਅਤੇ ਪਿਛੜੇ ਵਰਗਾਂ ਦੇ ਬਹੁਤ ਸਾਰੇ ਵਿਦਿਆਰਥੀ ਆਰਥਿਕ ਤੰਗੀ ਕਾਰਨ ਪਹਿਲਾਂ ਹੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਜੇ ਕਾਲਜ ਅਤੇ ਯੂਨੀਵਰਸਿਟੀਆਂ ਵੱਧ ਫੀਸਾਂ ਅਤੇ ਗੈਰ-ਜ਼ਰੂਰੀ ਸ਼ਰਤਾਂ ਲਾਉਣਗੀਆਂ ਤਾਂ ਹਜ਼ ਾ ਰਾਂ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਸਕਦੀ ਹੈ। ਮੁਠੱਡਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ਼ਕਾਲਰਸ਼ਿਪ ਦੀ ਰਕਮ ਸਮੇਂ ਸਿਰ ਜਾਰੀ ਕੀਤੀ ਜਾਵੇ ਅਤੇ ਸਾਰੇ ਸਿੱਖਿਆ ਸੰਸਥਾਵਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਐਸ.ਸੀ. ਵਿਦਿਆਰਥੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਾ ਕੀਤਾ ਜਾਵੇ । ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਵਿਦਿਆਰਥੀਆਂ ਦਾ ਸੋਸ਼ਣ ਬੰਦ ਨਾ ਕੀਤਾ ਗਿਆ ਤਾਂ ਵਿਦਿਆਰਥੀ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ।
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ’: ਜਲੰਧਰ ਦਿਹਾਤੀ ਪੁਲਿਸ ਵੱਲੋਂ 15 ਨਸ਼ਾ ਹੌਟਸਪੌਟਸ ’ਤੇ ਵਿਸ਼ੇਸ਼ ਕਾਸੋ ਆਪ੍ਰੇਸ਼ਨ ਅਗਲੀ ਖ਼ਬਰ ਬਲਾਕ ਕਾਂਗਰਸ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।