06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸ੍ਰੀ ਸਵਾਮੀ ਸ਼ੰਕਰ ਨਾਥ ਪਰਬਤ ਮੱਠ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ 11 ਨੂੰ

ਫਗਵਾੜਾ, 5 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਸਵਾਮੀ ਗੰਗਾਨੰਦ ਪਰਬਤ ਦੀ ਯਾਦ ਵਿਚ ਸ੍ਰੀ ਸਵਾਮੀ ਸ਼ੰਕਰ ਨਾਥ ਪਰਬਤ ਚੈਰੀਟੇਬਲ ਅਤੇ ਵੈੱਲਫੇਅਰ ਟਰੱਸਟ, ਹਦੀਆਬਾਦ ਵੱਲੋਂ ਨੀਵਿਆ ਚੈਰੀਟੇਬਲ ਹਸਪਤਾਲ ਅਤੇ ਪਿਮਸ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ 11 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸ੍ਰੀ ਸਵਾਮੀ ਸ਼ੰਕਰ ਨਾਥ ਪਰਬਤ ਮੱਠ (ਪਾਠਮਾਲਾ), ਹਦੀਆਬਾਦ ਵਿਖੇ ਲਗਾਇਆ ਜਾ ਰਿਹਾ ਹੈ | ਵਧੇਰੇ ਜਾਣਕਾਰੀ ਦਿੰਦਿਆਂ ਟਰੱਸਟ ਦੇ ਸਕੱਤਰ ਰਾਕੇਸ਼ ਦੁੱਗਲ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ, ਹੱਡੀਆਂ, ਦੰਦਾਂ, ਜੋੜਾਂ ਅਤੇ ਆਮ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਮਾਹਿਰ ਡਾਕਟਰਾਂ ਵੱਲੋਂ ਜਾਂਚ ਕੀਤੀ ਜਾਵੇਗੀ | ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸ਼ੂਗਰ ਟੈਸਟ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਚੁਣੇ ਗਏ ਮਰੀਜ਼ਾਂ ਦੇ ਚਿੱਟੇ ਮੋਤੀਏ ਦੇ ਫ਼ਰੀ ਆਪ੍ਰੇਸ਼ਨ ਕਰਵਾਏ ਜਾਣਗੇ |

ਅਜੀਤ ਡੈਸਕ 06-10-2026

ਪਿਛਲੀ ਖ਼ਬਰ ਵਿਆਹੁਤਾ ਵਲੋਂ ਖ਼ੁਦਕੁਸ਼ੀ ਕਰਨ ਸੰਬੰਧੀ ਪਤੀ ਸਣੇ 3 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਮਾਸਟਰ ਸੁੰਦਰ ਸਿੰਘ ਲਾਇਲਪੁਰੀ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।